< 1 ਇਤਿਹਾਸ 20 >

1 ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।
וַיְהִי לְעֵת תְּשׁוּבַת הַשָּׁנָה לְעֵת ׀ צֵאת הַמְּלָכִים וַיִּנְהַג יוֹאָב אֶת־חֵיל הַצָּבָא וַיַּשְׁחֵת ׀ אֶת־אֶרֶץ בְּנֵֽי־עַמּוֹן וַיָּבֹא וַיָּצַר אֶת־רַבָּה וְדָוִיד יֹשֵׁב בִּירֽוּשָׁלָ͏ִם וַיַּךְ יוֹאָב אֶת־רַבָּה וַיֶּֽהֶרְסֶֽהָ׃
2 ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ
וַיִּקַּח דָּוִיד אֶת־עֲטֶֽרֶת־מַלְכָּם מֵעַל רֹאשׁוֹ וַֽיִּמְצָאָהּ ׀ מִשְׁקַל כִּכַּר־זָהָב וּבָהּ אֶבֶן יְקָרָה וַתְּהִי עַל־רֹאשׁ דָּוִיד וּשְׁלַל הָעִיר הוֹצִיא הַרְבֵּה מְאֹֽד׃
3 ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।
וְאֶת־הָעָם אֲשֶׁר־בָּהּ הוֹצִיא וַיָּשַׂר בַּמְּגֵרָה וּבַחֲרִיצֵי הַבַּרְזֶל וּבַמְּגֵרוֹת וְכֵן יַעֲשֶׂה דָוִיד לְכֹל עָרֵי בְנֵי־עַמּוֹן וַיָּשָׁב דָּוִיד וְכָל־הָעָם יְרוּשָׁלָֽ͏ִם׃
4 ਫਿਰ ਗਜ਼ਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਦਾ ਅਰੰਭ ਹੋਇਆ, ਤਦ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਜਿਹੜਾ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ।
וַיְהִי אַחֲרֵיכֵן וַתַּעֲמֹד מִלְחָמָה בְּגֶזֶר עִם־פְּלִשְׁתִּים אָז הִכָּה סִבְּכַי הַחֻֽשָׁתִי אֶת־סִפַּי מִילִדֵי הָרְפָאִים וַיִּכָּנֵֽעוּ׃
5 ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।
וַתְּהִי־עוֹד מִלְחָמָה אֶת־פְּלִשְׁתִּים וַיַּךְ אֶלְחָנָן בֶּן־יעור יָעִיר אֶת־לַחְמִי אֲחִי גָּלְיָת הַגִּתִּי וְעֵץ חֲנִיתוֹ כִּמְנוֹר אֹרְגִֽים׃
6 ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ।
וַתְּהִי־עוֹד מִלְחָמָה בְּגַת וַיְהִי ׀ אִישׁ מִדָּה וְאֶצְבְּעֹתָיו שֵׁשׁ־וָשֵׁשׁ עֶשְׂרִים וְאַרְבַּע וְגַם־הוּא נוֹלַד לְהָרָפָֽא׃
7 ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
וַיְחָרֵף אֶת־יִשְׂרָאֵל וַיַּכֵּהוּ יְהוֹנָתָן בֶּן־שִׁמְעָא אֲחִי דָוִֽיד׃
8 ਇਹ ਗਥ ਦੇ ਵਿੱਚ ਰਫ਼ਾ ਦੇ ਘਰ ਜੰਮੇ, ਉਹ ਦਾਊਦ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।
אֵל נוּלְּדוּ לְהָרָפָא בְּגַת וַיִּפְּלוּ בְיַד־דָּוִיד וּבְיַד־עֲבָדָֽיו׃

< 1 ਇਤਿਹਾਸ 20 >