< 1 ਇਤਿਹਾਸ 21 >
1 ੧ ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।
Consurrexit autem Satan contra Israel: et concitavit David ut numeraret Israel.
2 ੨ ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਕੀਤੀ ਕਿ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੱਕ ਇਸਰਾਏਲ ਦੀ ਗਿਣਤੀ ਕਰਕੇ ਮੈਨੂੰ ਦੱਸੋ, ਤਾਂ ਜੋ ਮੈਨੂੰ ਪਤਾ ਹੋਵੇ।
Dixitque David ad Ioab, et ad principes populi: Ite, et numerate Israel a Bersabee usque Dan: et afferte mihi numerum ut sciam.
3 ੩ ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
Responditque Ioab: Augeat Dominus populum suum centuplum, quam sunt: nonne domine mi rex, omnes servi tui sunt? quare hoc quærit dominus meus, quod in peccatum reputetur Israeli?
4 ੪ ਪਰ ਰਾਜੇ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।
Sed sermo regis magis prævaluit: egressusque est Ioab, et circuivit universum Israel; et reversus est Ierusalem:
5 ੫ ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।
Deditque David numerum eorum, quos circuierat: et inventus est omnis numerus Israel, mille millia et centum millia virorum educentium gladium: de Iuda autem quadringenta septuaginta millia bellatorum.
6 ੬ ਪਰ ਉਸ ਨੇ ਇਨ੍ਹਾਂ ਦੇ ਵਿੱਚ ਲੇਵੀ ਅਤੇ ਬਿਨਯਾਮੀਨ ਦੇ ਲੋਕਾਂ ਦੀ ਗਿਣਤੀ ਨਾ ਕੀਤੀ, ਕਿਉਂ ਜੋ ਯੋਆਬ ਨੂੰ ਪਾਤਸ਼ਾਹ ਦੀ ਆਗਿਆ ਅੱਤ ਘਿਣਾਉਣੀ ਲੱਗੀ।
Nam Levi, et Beniamin non numeravit: eo quod Ioab invitus exequeretur regis imperium.
7 ੭ ਅਤੇ ਪਰਮੇਸ਼ੁਰ ਨੂੰ ਇਹ ਗੱਲ ਬਹੁਤ ਬੁਰੀ ਲੱਗੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ।
Displicuit autem Deo quod iussum erat; et percussit Israel.
8 ੮ ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
Dixitque David ad Deum: Peccavi nimis ut hoc facerem: obsecro aufer iniquitatem servi tui, quia insipienter egi.
9 ੯ ਯਹੋਵਾਹ ਨੇ ਦਾਊਦ ਦੇ ਅਗੰਮ ਗਿਆਨੀ ਗਾਦ ਨੂੰ ਆਗਿਆ ਦਿੱਤੀ
Et locutus est Dominus ad Gad Videntem Davidis, dicens:
10 ੧੦ ਕਿ ਤੂੰ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਪਾਵਾਂ।
Vade, et loquere ad David, et dic ei: Hæc dicit Dominus: Trium tibi optionem do; unum, quod volueris, elige, et faciam tibi.
11 ੧੧ ਅਖ਼ੀਰ, ਗਾਦ ਦਾਊਦ ਕੋਲ ਆਇਆ ਅਤੇ ਉਸ ਨੂੰ ਆਖਿਆ ਕਿ ਯਹੋਵਾਹ ਦੀ ਇਹ ਆਗਿਆ ਹੈ ਜੋ ਤੂੰ ਇੰਨ੍ਹਾਂ ਵਿੱਚੋਂ ਇੱਕ ਚੁਣ ਲੈ,
Cumque venisset Gad ad David, dixit ei: Hæc dicit Dominus: Elige quod volueris:
12 ੧੨ ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?
aut tribus annis famem: aut tribus mensibus te fugere hostes tuos, et gladium eorum non posse evadere: aut tribus diebus gladium Domini, et pestilentiam versari in terra, et angelum Domini interficere in universis finibus Israel: nunc igitur vide quid respondeam ei, qui misit me.
13 ੧੩ ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਮੁਸੀਬਤ ਵਿੱਚ ਪਿਆ ਹਾਂ, ਹੁਣ ਮੈਂ ਯਹੋਵਾਹ ਦੇ ਹੱਥ ਵਿੱਚ ਪਵਾਂ ਕਿਉਂ ਜੋ ਉਸ ਦੀ ਦਯਾ ਬਹੁਤ ਵੱਡੀ ਹੈ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।
Et dixit David ad Gad: Ex omni parte me angustiæ premunt: sed melius mihi est, ut incidam in manus Domini, quia multæ sunt miserationes eius, quam in manus hominum.
14 ੧੪ ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
Misit ergo Dominus pestilentiam in Israel: et ceciderunt de Israel septuaginta millia virorum.
15 ੧੫ ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ,
Misit quoque angelum in Ierusalem, ut percuteret eam: cumque percuteretur, vidit Dominus, et misertus est super magnitudine mali: et imperavit angelo, qui percutiebat: Sufficit, iam cesset manus tua. Porro angelus Domini stabat iuxta aream Ornan Iebusæi.
16 ੧੬ ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।
Levansque David oculos suos, vidit angelum Domini stantem inter cælum et terram, et evaginatum gladium in manu eius, et versum contra Ierusalem: et ceciderunt tam ipse, quam maiores natu vestiti ciliciis, proni in terram.
17 ੧੭ ਅਤੇ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਤੇ ਸੱਚ-ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਉਹ ਬਵਾ ਵਿੱਚ ਫਸ ਜਾਣ!।
Dixitque David ad Deum: Nonne ego sum, qui iussi ut numeraretur populus? Ego, qui peccavi: ego, qui malum feci: iste grex quid commeruit? Domine Deus meus vertatur obsecro manus tua in me, et in domum patris mei: populus autem tuus non percutiatur.
18 ੧੮ ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ ਕਿ ਦਾਊਦ ਨੂੰ ਆਖੋ ਜੋ ਦਾਊਦ ਜਾ ਕੇ ਯਬੂਸੀ ਆਰਨਾਨ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵੇ।
Angelus autem Domini præcepit Gad ut diceret Davidi ut ascenderet, extrueretque altare Domino Deo in area Ornan Iebusæi.
19 ੧੯ ਫਿਰ ਦਾਊਦ ਗਾਦ ਦੀ ਆਗਿਆ ਅਨੁਸਾਰ, ਜਿਹੜੀ ਉਸ ਨੇ ਯਹੋਵਾਹ ਦੇ ਨਾਮ ਉੱਤੇ ਦਿੱਤੀ ਸੀ, ਚਲਾ ਗਿਆ।
Ascendit ergo David iuxta sermonem Gad, quem locutus ei fuerat ex nomine Domini.
20 ੨੦ ਆਰਨਾਨ ਨੇ ਪਿੱਛੇ ਮੁੜ ਕੇ ਦੂਤ ਨੂੰ ਦੇਖਿਆ ਅਤੇ ਉਸ ਦੇ ਚੌਹਾਂ ਪੁੱਤਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਲਿਆ, ਉਸ ਵੇਲੇ ਆਰਨਾਨ ਕਣਕ ਝਾੜ ਰਿਹਾ ਸੀ
Porro Ornan cum suspexisset et vidisset angelum, quattuorque filii eius cum eo, absconderunt se: nam eo tempore terebat in area triticum.
21 ੨੧ ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਦਾਊਦ ਨੂੰ ਦੇਖਿਆ, ਅਤੇ ਪਿੜ ਤੋਂ ਬਾਹਰ ਜਾ ਕੇ ਦਾਊਦ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।
Igitur cum veniret David ad Ornan, conspexit eum Ornan, et processit ei obviam de area, et adoravit eum pronus in terram.
22 ੨੨ ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ।
Dixitque ei David: Da mihi locum areæ tuæ, ut ædificem in ea altare Domino: ita ut quantum valet argenti accipias, et cesset plaga a populo.
23 ੨੩ ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ ਕਿ ਲੈ ਲਓ ਅਤੇ ਜਿਵੇਂ ਮੇਰਾ ਸੁਆਮੀ ਪਾਤਸ਼ਾਹ ਚਾਹੁੰਦਾ ਹੈ ਉਸੇ ਤਰ੍ਹਾਂ ਕਰੇ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲ਼ਦ, ਕਣਕ ਝਾੜਨ ਦਾ ਸਾਰਾ ਸਮਾਨ ਬਾਲਣ ਵਾਸਤੇ, ਅੰਨ ਦੀ ਭੇਟ ਵਾਸਤੇ ਕਣਕ ਅਤੇ ਸਭ ਕੁਝ ਦਿੰਦਾ ਹਾਂ।
Dixit autem Ornan ad David: Tolle, et faciat dominus meus rex quodcumque ei placet: sed et boves do in holocaustum, et tribulas in ligna, et triticum in sacrificium: Omnia libens præbebo.
24 ੨੪ ਤਦ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ, ਸੱਚ-ਮੁੱਚ ਮੈਂ ਤਾਂ ਉਹ ਦਾ ਪੂਰਾ ਮੁੱਲ ਦੇ ਕੇ ਹੀ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾਂ ਹੋਮ ਬਲੀ ਚੜ੍ਹਾਵਾਂਗਾ।
Dixitque ei rex David: Nequaquam ita fiet, sed argentum dabo quantum valet: neque enim tibi auferre debeo, et sic offerre Domino holocausta gratuita.
25 ੨੫ ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।
Dedit ergo David Ornan pro loco siclos auri iustissimi ponderis sexcentos.
26 ੨੬ ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਤਾਂ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਭੇਜ ਕੇ ਉਸ ਨੂੰ ਉੱਤਰ ਦਿੱਤਾ।
Et ædificavit ibi altare Domino: obtulitque holocausta, et pacifica, et invocavit Dominum, et exaudivit eum in igne de cælo super altare holocausti.
27 ੨੭ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ, ਤਦ ਉਸ ਨੇ ਆਪਣੀ ਤਲਵਾਰ ਫੇਰ ਮਿਆਨ ਵਿੱਚ ਪਾ ਲਈ।
Præcepitque Dominus Angelo: et convertit gladium suum in vaginam.
28 ੨੮ ਉਸ ਵੇਲੇ ਜਦ ਦਾਊਦ ਨੇ ਦੇਖਿਆ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ।
Protinus ergo David, videns quod exaudisset eum Dominus in area Ornan Iebusæi, immolavit ibi victimas.
29 ੨੯ ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ
Tabernaculum autem Domini, quod fecerat Moyses in deserto, et altare holocaustorum, ea tempestate erat in excelso Gabaon.
30 ੩੦ ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।
Et non prævaluit David ire ad altare ut ibi obsecraret Deum: nimio enim fuerat in timore perterritus, videns gladium Angeli Domini.