< 1 ਇਤਿਹਾਸ 22 >
1 ੧ ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀ ਜਗਵੇਦੀ ਹੈ!
Und David sprach: "Dies hier sei das Haus Gottes, des Herrn, und dies der Altar für die Brandopfer Israels."
2 ੨ ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ
Dann befahl David, die Fremdlinge im Lande Israel zu sammeln. Hierauf bestellte er Steinmetzen, um Quadersteine zum Bau des Gotteshauses zu behauen.
3 ੩ ਅਤੇ ਦਾਊਦ ਨੇ ਬੂਹਿਆਂ ਦੀਆਂ ਚੁਗਾਠਾਂ ਦੇ ਲਈ ਕਿੱਲਾਂ ਅਤੇ ਕਬਜ਼ਿਆਂ ਦੇ ਲਈ ਬਹੁਤ ਸਾਰਾ ਲੋਹਾ ਤਿਆਰ ਕੀਤਾ ਅਤੇ ਪਿੱਤਲ ਦੇ ਤੋਲ ਦੀ ਕੁਝ ਗਿਣਤੀ ਨਹੀਂ ਸੀ, ਕਿਉਂਕਿ ਪਿੱਤਲ ਢੇਰ ਸਾਰਾ ਸੀ
Ferner beschaffte David eine Menge Eisen für die Nägel zu den Torflügeln und für die Klammern und eine solche Menge Erz, daß man es nicht wägen konnte,
4 ੪ ਅਤੇ ਦਿਆਰ ਦੀ ਲੱਕੜੀ ਬਹੁਤ ਸਾਰੀ ਇਕੱਠੀ ਕੀਤੀ, ਕਿਉਂ ਜੋ ਸੀਦੋਨੀ ਅਤੇ ਸੂਰ ਦੇ ਵਸਨੀਕ ਬਹੁਤ ਸਾਰੀ ਦਿਆਰ ਦੀ ਲੱਕੜੀ ਦਾਊਦ ਦੇ ਕੋਲ ਲਿਆਉਂਦੇ ਸਨ।
auch unzählige Zedernbalken. Denn die Sidonier und Tyrier brachten David Zedernbalken in Menge.
5 ੫ ਅਤੇ ਦਾਊਦ ਨੇ ਆਖਿਆ, “ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ।” ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ।
David sagte nämlich: "Mein Sohn Salomo ist noch jung und zart. Das Haus aber, das für den Herrn zu bauen ist, muß überaus groß werden, daß es als Ruhm und Zier für alle Länder dastehe. So will ich es denn vorbereiten." Und so beschaffte David vor seinem Tode Vorrat in Menge.
6 ੬ ਫਿਰ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ ਅਤੇ ਉਸ ਨੂੰ ਆਗਿਆ ਦਿੱਤੀ, ਕਿ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ।
Dann rief er seinen Sohn Salomo und gebot ihm, ein Haus dem Herrn, dem Gott Israels, zu bauen.
7 ੭ ਦਾਊਦ ਨੇ ਸੁਲੇਮਾਨ ਨੂੰ ਆਖਿਆ, ਮੇਰੇ ਪੁੱਤਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ।
David sprach zu seinem Sohne Salomo: "Ich habe im Sinne gehabt, ein Haus für den Namen des Herrn, meines Gottes, zu bauen.
8 ੮ ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਕਿ ਤੂੰ ਤਾਂ ਬਹੁਤ ਜਿਆਦਾ ਲਹੂ ਵਹਾਇਆ ਹੈ, ਅਤੇ ਵੱਡੀਆਂ-ਵੱਡੀਆਂ ਲੜਾਈਆਂ ਲੜੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੂੰ ਧਰਤੀ ਉੱਤੇ ਮੇਰੀ ਨਿਗਾਹ ਵਿੱਚ ਹੱਦੋਂ ਵੱਧ ਲਹੂ ਵਹਾਇਆ ਹੈ।
Da erging aber das Wort des Herrn an mich: 'Du hast in Menge Blut vergossen und große Kriege unternommen. So darfst du meinem Namen kein Haus erbauen, weil du viel Blut auf Erden vergossen hast.
9 ੯ ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ-ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।
Doch siehe! Ein Sohn wird dir geboren. Er wird ein Mann der Ruhe sein. Und ich verschaffe ihm Ruhe vor all seinen Feinden ringsumher. Er heißt ja Salomo. Und Ruhe und Frieden gebe ich in seinen Tagen Israel.
10 ੧੦ ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਹ ਦਾ ਪਿਤਾ ਹੋਵਾਂਗਾ, ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪਕ ਕਾਲ ਤੱਕ ਸਥਿਰ ਕਰਾਂਗਾ।
Er baut ein Haus für meinen Namen. Er ist mir Sohn und ich ihm Vater. Ich gründe seinen königlichen Thron für alle Zeiten über Israel.'
11 ੧੧ ਹੁਣ ਹੇ ਮੇਰੇ ਪੁੱਤਰ, ਯਹੋਵਾਹ ਤੇਰੇ ਅੰਗ-ਸੰਗ ਰਹੇ ਤਾਂ ਜੋ ਤੂੰ ਸਫ਼ਲ ਹੋਵੇਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ।
Nun, mein Sohn! Der Herr sei mit dir, daß es dir gelinge und du das Haus des Herrn, deines Gottes, bauest, wie er dir verheißen hat!
12 ੧੨ ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ।
Nur gebe dir der Herr Verstand und Klugheit und bestelle dich über Israel, daß du des Herrn, deines Gottes, Lehre beachtest!
13 ੧੩ ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਡਰ ਨਹੀਂ ਅਤੇ ਨਾ ਘਬਰਾ।
Dann hast du Glück, wenn du die Satzungen und Rechte einhältst, die der Herr dem Moses für Israel geboten. Sei stark und mutig! Sei nicht furchtsam und nicht ängstlich!
14 ੧੪ ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਹੋਵਾਹ ਦੇ ਭਵਨ ਲਈ ਇੱਕ ਲੱਖ ਕੰਤਾਰ ਸੋਨਾ ਅਤੇ ਦਸ ਲੱਖ ਕੰਤਾਰ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ।
Bei meiner Armut habe ich für das Haus des Herrn 100.000 Talente Gold beschafft und eine Million Silber, dazu so viel Erz und Eisen, daß es nicht zu wägen ist; in solcher Masse ist es da. Auch Balken und Steine habe ich beschafft, und du wirst noch mehr dazutun.
15 ੧੫ ਤੇਰੇ ਕੋਲ ਬਹੁਤ ਸਾਰੇ ਕਾਰੀਗਰ ਵੀ ਹਨ, ਅਰਥਾਤ ਪੱਥਰ ਘੜਨ ਵਾਲੇ, ਪੱਥਰ ਤੋੜਨ ਵਾਲੇ ਅਤੇ ਤਰਖਾਣ, ਸਭ ਤਰ੍ਹਾਂ ਦੇ ਕਾਰੀਗਰ ਹਰੇਕ ਕੰਮ ਦੇ ਲਈ ਤੇਰੇ ਕੋਲ ਹਨ।
Auch Werkleute, Steinhauer, Maurer und Zimmerleute sind bei dir in Menge und allerlei Kunstverständige für jegliche Arbeit
16 ੧੬ ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ ਕੇ ਕੰਮ ਕਰ, ਯਹੋਵਾਹ ਤੇਰੇ ਅੰਗ-ਸੰਗ ਹੋਵੇ!।
in Gold, Silber, Erz und Eisen ohne Zahl. Auf! Geh ans Werk! Der Herr sei mit dir!"
17 ੧੭ ਅਤੇ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤਰ ਸੁਲੇਮਾਨ ਦੀ ਸਹਾਇਤਾ ਕਰਨ ਅਤੇ ਇਹ ਆਖਿਆ,
Dann befahl David allen Fürsten Israels, seinem Sohne Salomo beizustehen:
18 ੧੮ “ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਹਰ ਪਾਸਿਓਂ ਤੁਹਾਨੂੰ ਸੁੱਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਇਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ।
"Ist denn nicht der Herr, euer Gott, mit euch gewesen und hat euch ringsum Ruhe verschafft? Er hat ja in meine Hand des Landes Bewohner gegeben, und das Land hat sich dem Herrn und seinem Volke unterwerfen müssen.
19 ੧੯ ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ।”
So richtet euer Herz und euren Sinn darauf, den Herrn, euren Gott, zu suchen! Auf! Baut Gottes, des Herrn, Heiligtum,