< 1 ਇਤਿਹਾਸ 23 >
1 ੧ ਹੁਣ ਦਾਊਦ ਬੁੱਢਾ ਹੋ ਗਿਆ ਅਤੇ ਉਮਰ ਭੋਗ ਚੁੱਕਿਆ। ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
다윗이 나이 많아 늙으매 아들 솔로몬으로 이스라엘 왕을 삼고
2 ੨ ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ
이스라엘 모든 방백과 제사장과 레위 사람을 모았더라
3 ੩ ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ।
레위 사람은 삼십 세 이상으로 계수하였으니 모든 남자의 명수가 삼만 팔천인데
4 ੪ ਇੰਨ੍ਹਾਂ ਵਿੱਚੋਂ ਚੌਵੀ ਹਜ਼ਾਰ ਯਹੋਵਾਹ ਦੇ ਭਵਨ ਦੀ ਸੇਵਾ ਦੇ ਲਈ ਨਿਯੁਕਤ ਕੀਤੇ ਹੋਏ ਸਨ ਅਤੇ ਛੇ ਹਜ਼ਾਰ ਲਿਖਾਰੀ, ਅਤੇ ਨਿਆਈਂ ਸਨ
그 중에 이만 사천은 여호와의 전 사무를 보살피는 자요 육천은 유사와 재판관이요
5 ੫ ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ।
사천은 문지기요 사천은 다윗의 찬송하기 위하여 지은 악기로 여호와를 찬송하는 자라
6 ੬ ਦਾਊਦ ਨੇ ਉਨ੍ਹਾਂ ਨੂੰ ਲੇਵੀ ਦੇ ਪੁੱਤਰਾਂ ਦੀ ਗਿਣਤੀ ਅਨੁਸਾਰ ਅਰਥਾਤ ਗੇਰਸ਼ੋਨ, ਕਹਾਥ ਅਤੇ ਮਰਾਰੀ ਨੂੰ ਅਲੱਗ-ਅਲੱਗ ਦਲਾਂ ਵਿੱਚ ਵੰਡ ਦਿੱਤਾ ਸੀ।
다윗이 레위의 아들 게르손과 그핫과 므라리의 각 족속을 따라 그 반열을 나누었더라
7 ੭ ਗੇਰਸ਼ੋਨੀਆਂ ਵਿੱਚੋਂ, ਲਅਦਾਨ ਤੇ ਸ਼ਿਮਈ
게르손 자손은 라단과 시므이라
8 ੮ ਲਅਦਾਨ ਦੇ ਪੁੱਤਰ, ਯਹੀਏਲ ਮੁਖੀਆ ਤੇ ਜ਼ੇਥਾਮ ਤੇ ਯੋਏਲ ਤਿੰਨ
라단의 아들들은 족장 여히엘과 또 세담과 요엘 세 사람이요
9 ੯ ਸ਼ਿਮਈ ਦੇ ਪੁੱਤਰ, ਸ਼ਲੋਮੀਥ ਤੇ ਹਜ਼ੀਏਲ ਤੇ ਹਾਰਾਨ, ਤਿੰਨ। ਇਹ ਲਅਦਾਨ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
시므이의 아들들은 슬로밋과 하시엘과 하란 세 사람이니 이는 라단의 족장들이며
10 ੧੦ ਸ਼ਿਮਈ ਦੇ ਪੁੱਤਰ, ਯਹਥ, ਜ਼ੀਨਾ ਤੇ ਯਊਸ਼ ਤੇ ਬਰੀਆਹ ਇਹ ਸ਼ਿਮਈ ਦੇ ਪੁੱਤਰ ਸਨ, ਚਾਰ
또 시므이의 아들들은 야핫과 시나와 여우스와 브리아니 이 네 사람도 시므이의 아들이라
11 ੧੧ ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਊਸ਼ ਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ, ਤਦੇ ਉਹ ਮਿਲ ਕੇ ਪਿਤਾਵਾਂ ਦਾ ਇੱਕ ਘਰਾਣਾ ਠਹਿਰੇ।
그 족장은 야핫이요 그 다음은 시사며 여우스와 브리아는 아들이 많지 아니하므로 저희와 한 족속으로 계수되었더라
12 ੧੨ ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ, ਹਬਰੋਨ ਤੇ ਉੱਜ਼ੀਏਲ, ਚਾਰ
그핫의 아들들은 아므람과 이스할과 헤브론과 웃시엘 네 사람이라
13 ੧੩ ਅਮਰਾਮ ਦੇ ਪੁੱਤਰ, ਹਾਰੂਨ ਤੇ ਮੂਸਾ, ਅਤੇ ਹਾਰੂਨ ਵੱਖਰਾ ਕੀਤਾ ਗਿਆ ਕਿ ਉਹ ਅੱਤ ਪਵਿੱਤਰ ਵਸਤਾਂ ਨੂੰ ਪਵਿੱਤਰ ਰੱਖੇ, ਉਹ ਤੇ ਉਹ ਦੇ ਪੁੱਤਰ ਸਦਾ ਲਈ, ਅਤੇ ਉਹ ਯਹੋਵਾਹ ਅੱਗੇ ਧੂਪ ਵੀ ਧੁਖਾਉਣ, ਉਹ ਦੀ ਉਪਾਸਨਾ ਕਰਨ ਤੇ ਸਦੀਪਕ ਕਾਲ ਉਹ ਦਾ ਨਾਮ ਲੈ ਕੇ ਬਰਕਤ ਦੇਣ।
아므람의 아들들은 아론과 모세니 아론은 그 자손들과 함께 구별되어 몸을 성결케 하여 영원토록 지극히 거룩한 자가 되어 여호와 앞에 분향하며 섬기며 영원토록 그 이름을 받들어 축복하게 되었으며
14 ੧੪ ਮੂਸਾ ਪਰਮੇਸ਼ੁਰ ਦਾ ਭਗਤ ਸੀ, ਉਹ ਦੇ ਪੁੱਤਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ
하나님의 사람 모세의 아들들은 레위 지파 중에 기록되었으니
15 ੧੫ ਮੂਸਾ ਦੇ ਪੁੱਤਰ, ਗੇਰਸ਼ੋਮ ਤੇ ਅਲੀਅਜ਼ਰ
모세의 아들은 게르솜과 엘리에셀이라
16 ੧੬ ਗੇਰਸ਼ੋਮ ਦੇ ਪੁੱਤਰ, ਸ਼ਬੂਏਲ ਮੁਖੀਆ ਸੀ
게르솜의 아들 중에 스브엘이 족장이 되었고
17 ੧੭ ਅਤੇ ਅਲੀਅਜ਼ਰ ਦੇ ਪੁੱਤਰ, ਰਹਾਬਯਾਹ ਮੁਖੀਆ ਸੀ ਅਤੇ ਅਲੀਅਜ਼ਰ ਦੇ ਹੋਰ ਪੁੱਤਰ ਨਹੀਂ ਸਨ ਪਰ ਰਹਾਬਯਾਹ ਦੇ ਪੁੱਤਰ ਬਹੁਤ ਸਾਰੇ ਸਨ
엘리에셀의 아들은 족장 르하뱌라 엘리에셀이 이 외에는 다른 아들이 없고 르하뱌의 아들은 심히 많았으며
18 ੧੮ ਯਿਸਹਾਰ ਦੇ ਪੁੱਤਰ, ਸ਼ਲੋਮੀਥ ਮੁਖੀਆ
이스할의 아들은 족장 슬로밋이요
19 ੧੯ ਹਬਰੋਨ ਦੇ ਪੁੱਤਰ, ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ
헤브론의 아들들은 족장 여리야와 둘째 아마랴와 셋째 야하시엘과 넷째 여가므암이며
20 ੨੦ ਉੱਜ਼ੀਏਲ ਦੇ ਪੁੱਤਰ, ਮੀਕਾਹ ਮੁਖੀਆ ਤੇ ਯਿੱਸ਼ੀਯਾਹ ਦੂਜਾ।
웃시엘의 아들은 족장 미가와 그 다음 잇시야더라
21 ੨੧ ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤਰ ਅਲਆਜ਼ਾਰ ਤੇ ਕੀਸ਼
므라리의 아들들은 마흘리와 무시요 마흘리의 아들들은 엘르아살과 기스라
22 ੨੨ ਅਤੇ ਅਲਆਜ਼ਾਰ ਮਰ ਗਿਆ ਅਤੇ ਉਹ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ
엘르아살이 아들이 없이 죽고 딸만 있더니 그 형제 기스의 아들이 저에게 장가 들었으며
23 ੨੩ ਮੂਸ਼ੀ ਦੇ ਪੁੱਤਰ, ਮਹਲੀ ਤੇ ਏਦਰ ਤੇ ਯਿਰੇਮੋਥ, ਤਿੰਨ।
무시의 아들들은 마흘리와 에델과 여레못 세 사람이더라
24 ੨੪ ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ-ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ।
이는 다 레위 자손이니 그 종가를 따라 계수함을 입어 이름이 기록되고 여호와의 전에서 섬기는 일을 하는 이십 세 이상 된 족장들이라
25 ੨੫ ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ ।
다윗이 이르기를 이스라엘 하나님 여호와께서 평강을 그 백성에게 주시고 예루살렘에 영원히 거하시나니
26 ੨੬ ਨਾਲੇ ਲੇਵੀਆਂ ਨੂੰ ਵੀ ਡੇਰਾ ਤੇ ਉਹ ਦਾ ਸਾਰਾ ਸਮਾਨ ਉਸ ਦੀ ਉਪਾਸਨਾ ਲਈ ਫੇਰ ਨਾ ਚੁੱਕਣਾ ਪਵੇਗਾ
레위 사람이 다시는 성막과 그 가운데서 쓰는 모든 기구를 멜 것이 없다 한지라
27 ੨੭ ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਉਹ ਲੇਵੀ ਜਿਹੜੇ ਵੀਹ ਸਾਲ ਤੋਂ ਉੱਤੇ ਸਨ, ਗਿਣੇ ਗਏ
다윗의 유언대로 레위 자손이 이십 세 이상으로 계수되었으니
28 ੨੮ ਅਤੇ ਉਨ੍ਹਾਂ ਦਾ ਕੰਮ ਇਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੇ ਕੋਠੜੀਆਂ ਵਿੱਚ ਕਰਨ, ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ
그 직분은 아론의 자손에게 수종들어 여호와의 전과 뜰과 골방에서 섬기고 또 모든 성물을 정결케 하는 일 곧 하나님의 전에서 섬기는 일과
29 ੨੯ ਚੜਾਵੇ ਦੀ ਰੋਟੀ, ਅੰਨ ਬਲੀ ਦੇ ਮੈਦੇ, ਪਤੀਰਿਆਂ ਫੁਲਕਿਆਂ, ਤਵੇ ਉੱਤੇ ਪਕਾਈਆਂ ਹੋਈਆਂ ਰੋਟੀਆਂ, ਪੂਰੀਆਂ ਦੇ ਲਈ ਅਤੇ ਹਰ ਤਰ੍ਹਾਂ ਦੀ ਮਿਣਤੀ ਲਈ
또 진설병과 고운 가루의 소제물 곧 무교전병이나 남비에 지지는 것이나 반죽하는 것이나 또 모든 저울과 자를 맡고
30 ੩੦ ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ
새벽과 저녁마다 서서 여호와께 축사하며 찬송하며
31 ੩੧ ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ
또 안식일과 초하루와 절기에 모든 번제를 여호와께 드리되 그 명하신 규례의 정한 수효대로 항상 여호와 앞에 드리며
32 ੩੨ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।
또 회막의 직무와 성소의 직무와 그 형제 아론 자손의 직무를 지켜 여호와의 전에서 수종드는 것이더라