< 1 ਇਤਿਹਾਸ 24 >
1 ੧ ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
아론 자손의 반차가 이러하니라 아론의 아들들은 나답과 아비후와 엘르아살과 이다말이라
2 ੨ ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ।
나답과 아비후가 그 아비보다 먼저 죽고 아들이 없으므로 엘르아살과 이다말이 제사장의 직분을 행하였더라
3 ੩ ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ
다윗이 엘르아살의 자손 사독과 이다말의 자손 아히멜렉으로 더불어 저희를 나누어 각각 그 섬기는 직무를 맡겼는데
4 ੪ ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ
엘르아살의 자손 중에 족장이 이다말의 자손보다 많으므로 나눈 것이 이러하니 엘르아살 자손의 족장이 십륙이요 이다말 자손은 그 열조의 집을 따라 여덟이라
5 ੫ ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ
이에 제비 뽑아 피차에 차등이 없이 나누었으니 이는 성소의 일을 다스리는 자가 엘르아살의 자손 중에도 있고 이다말의 자손 중에도 있음이라
6 ੬ ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।
레위 사람 느다넬의 아들 서기관 스마야가 왕과 방백과 제사장 사독과 아비아달의 아들 아히멜렉과 및 제사장과 레위 사람의 족장 앞에서 그 이름을 기록하여 엘르아살의 자손 중에서 한 집을 취하고 이다말의 자손 중에서 한 집을 취하였으니
7 ੭ ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਦਾਯਾਹ ਦੀ,
첫째로 제비뽑힌 자는 여호야립이요 둘째는 여다야요
8 ੮ ਤੀਸਰੀ ਹਾਰੀਮ ਦੀ, ਚੌਥੀ ਸਓਰੀਮ ਦੀ,
세째는 하림이요 네째는 스오림이요
9 ੯ ਪੰਜਵੀਂ ਮਲਕੀਯਾਹ ਦੀ, ਛੇਵੀਂ ਮੀਯਾਮੀਨ ਦੀ,
다섯째는 말기야요 여섯째는 미야민이요
10 ੧੦ ਸੱਤਵੀਂ ਹਕੋਸ ਦੀ, ਅੱਠਵੀਂ ਅਬਿਯਾਹ ਦੀ,
일곱째는 학고스요 여덟째는 아비야요
11 ੧੧ ਨੌਵੀਂ ਯੇਸ਼ੂਆ ਦੀ, ਦਸਵੀਂ ਸ਼ਕਨਯਾਹ ਦੀ
아홉째는 예수아요 열째는 스가냐요
12 ੧੨ ਗਿਆਰਵੀਂ ਅਲਯਾਸ਼ੀਬ ਦੀ, ਬਾਰਵੀਂ ਯਾਕੀਮ ਦੀ,
열 한째는 엘리아십이요 열 둘째는 야김이요
13 ੧੩ ਤੇਰ੍ਹਵੀਂ ਹੁੱਪਾਹ ਦੀ, ਚੌਦਵੀਂ ਯਸ਼ਬਆਬ ਦੀ,
열 세째는 훔바요 열 네째는 예세브압이요
14 ੧੪ ਪੰਦਰਵੀਂ ਬਿਲਗਾਹ ਦੀ, ਸੋਲ਼ਵੀਂ ਇੰਮੇਰ ਦੀ,
열 다섯째는 빌가요 열 여섯째는 임멜이요
15 ੧੫ ਸਤਾਰਵੀਂ ਹੇਜ਼ੀਰ ਦੀ, ਅਠਾਰਵੀਂ ਹੱਪੀਸੇਸ ਦੀ,
열 일곱째는 헤실이요 열 여덟째는 합비세스요
16 ੧੬ ਉਂਨੀਵੀਂ ਪਥਹਯਾਹ ਦੀ, ਵੀਹਵੀਂ ਯਹਜ਼ਕੇਲ ਦੀ,
열 아홉째는 브다히야요 스무째는 여헤스겔이요
17 ੧੭ ਇੱਕੀਵੀਂ ਯਾਕੀਨ ਦੀ, ਬਾਈਵੀਂ ਗਾਮੂਲ ਦੀ,
스물 한째는 야긴이요 스물 둘째는 가물이요
18 ੧੮ ਤੇਈਵੀਂ ਦਲਾਯਾਹ ਦੀ, ਚੌਵੀਵੀਂ ਮਅਜ਼ਯਾਹ ਦੀ।
스물 세째는 들라야요 스물 네째는 마아시야라
19 ੧੯ ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।
이와 같은 반차로 여호와의 전에 들어가서 이스라엘 하나님 여호와께서 저희 조상 아론에게 명하신 규례대로 수종들었더라
20 ੨੦ ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ
레위 자손 중에 남은 자는 이러하니 아므람의 아들 중에는 수바엘이요 수바엘의 아들 중에는 예드야며
21 ੨੧ ਰਹਾਬਯਾਹ, ਰਹਾਬਯਾਹ ਦੇ ਪੁੱਤਰਾਂ ਵਿੱਚੋਂ ਪਹਿਲਾ ਯਿੱਸ਼ੀਯਾਹ ਸੀ
르하뱌에게 이르러는 그 아들 중에 족장 잇시야요
22 ੨੨ ਯਿਸਹਾਰੀਆਂ ਵਿੱਚੋਂ ਸ਼ਲੋਮੋਥ ਦੇ ਪੁੱਤਰਾਂ ਵਿੱਚੋਂ, ਯਹਥ
이스할의 아들 중에는 슬로못이요 슬로못의 아들중에는 야핫이요
23 ੨੩ ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜ਼ੀਏਲ ਤੀਜਾ, ਯਿਕਮਆਮ ਚੌਥਾ
헤브론의 아들들은 장자 여리야와 둘째 아마랴와 세째 야하시엘과 네째 여가므암이요
24 ੨੪ ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ
웃시엘의 아들은 미가요 미가의 아들중에는 사밀이요
25 ੨੫ ਮੀਕਾਹ ਦੇ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ
미가의 아우는 잇시야라 잇시야의 아들 중에는 스가랴며
26 ੨੬ ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤਰ, ਬਨੋ
므라리의 아들은 마흘리와 무시요 야아시야의 아들은 브노니
27 ੨੭ ਮਰਾਰੀ ਦੇ ਪੁੱਤਰ, ਯਅਜ਼ੀਯਾਹ ਦੀ ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ
므라리의 자손 야아시야에게서 난 자는 브노와 소함과 삭굴과 이브리요
28 ੨੮ ਮਹਲੀ ਦੀ ਅਲਆਜ਼ਾਰ ਜਿਹ ਦੇ ਪੁੱਤਰ ਨਹੀਂ ਸਨ
마흘리의 아들 중에는 엘르아살이니 엘르아살은 무자하며
29 ੨੯ ਰਿਹਾ ਕੀਸ਼, ਕੀਸ਼ ਦਾ ਪੁੱਤਰ, ਯਰਹਮਏਲ
기스에게 이르러는 그 아들 여라므엘이요
30 ੩੦ ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ
무시의 아들은 마흘리와 에델과 여리못이니 이는 다 그 족속대로 기록한 레위 자손이라
31 ੩੧ ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।
이 여러 사람도 다윗 왕과 사독과 아히멜렉과 및 제사장과 레위 족장 앞에서 그 형제 아론 자손처럼 제비 뽑혔으니 장자의 종가와 그 아우의 종가가 다름이 없더라