< 1 ਇਤਿਹਾਸ 26 >
1 ੧ ਦਰਬਾਨਾਂ ਦੇ ਦਲਾਂ ਦੇ ਬਾਰੇ, ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤਰ ਜਿਹੜਾ ਆਸਾਫ਼ ਦੇ ਪੁੱਤਰਾਂ ਵਿੱਚੋਂ ਸੀ
А редови вратарски беху: од синова Корејевих беше Меселемија син Корејев између синова Асафових;
2 ੨ ਅਤੇ ਮਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਪਹਿਲੌਠਾ, ਯਦੀਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ,
А синови Меселемијини: Захарија првенац, Једаило други, Завадија трећи, Јатнило четврти,
3 ੩ ਏਲਾਮ ਪੰਜਵਾਂ, ਯਹੋਹਾਨਾਨ ਛੇਵਾਂ, ਅਲਯਹੋਏਨਈ ਸੱਤਵਾਂ
Елам пети, Јоанан шести, Елиоинај седми;
4 ੪ ਓਬੇਦ-ਅਦੋਮ ਦੇ ਪੁੱਤਰ, ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਨਏਲ ਪੰਜਵਾਂ,
И Овид-Едомови синови: Семаја првенац, Јозавад други, Јоах трећи и Сихар четврти и Натанаило пети,
5 ੫ ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ
Амило шести, Исахар седми, Феултај осми; јер га благослови Бог.
6 ੬ ਅਤੇ ਉਹ ਦੇ ਪੁੱਤਰ ਸ਼ਮਅਯਾਹ ਲਈ ਪੁੱਤਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ, ਕਿਉਂ ਜੋ ਉਹ ਮਹਾਂ ਸੂਰਬੀਰ ਸਨ
И Семаји, сину његовом, родише се синови, који старешоваху у дому оца свог, јер беху добри јунаци.
7 ੭ ਸ਼ਮਅਯਾਹ ਦੇ ਪੁੱਤਰ, ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ
Синови Семајини: Готније и Рафаило и Овид и Елзавад браћа његова, храбри људи, Елиуј и Семахија.
8 ੮ ਇਹ ਸਭ ਓਬੇਦ-ਅਦੋਮ ਦੇ ਪੁੱਤਰਾਂ ਵਿੱਚੋਂ ਸਨ। ਇਹ ਤੇ ਉਨ੍ਹਾਂ ਦੇ ਪੁੱਤਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ ਅਦੋਮ ਤੋਂ ਬਾਹਠ ਜਣੇ ਸਨ
Сви ови беху од синова Овид-Едомових, и они и синови њихови и браћа њихова, сви храбри људи, крепки за службу, беше их шездесет и два од Овид-Едома.
9 ੯ ਅਤੇ ਮਸ਼ਲਮਯਾਹ ਦੇ ਪੁੱਤਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ
А Меселемијиних синова и браће, храбрих људи, беше осамнаест.
10 ੧੦ ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤਰ ਸਨ, ਸ਼ਿਮਰੀ ਮੁਖੀਆ ਉਹ ਤਾਂ ਪਹਿਲੌਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਠਹਿਰਾਇਆ ਸੀ
А Осини синови, од синова Мераријевих: Симрије поглавар, премда не беше првенац, али га отац постави поглаварем;
11 ੧੧ ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤਰ ਤੇ ਭਰਾ ਤੇਰ੍ਹਾਂ ਸਨ।
Хелкија други, Тевалија трећи, Захарија четврти; свих синова и браће Осине беше тринаест.
12 ੧੨ ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਉਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ
Од њих беху редови вратарски по поглаварима да чувају стражу наизменце с браћом својом служећи у дому Господњем.
13 ੧੩ ਅਤੇ ਉਨ੍ਹਾਂ ਨੇ ਕੀ ਨਿੱਕੇ ਕੀ ਵੱਡੇ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਹਰੇਕ ਫਾਟਕ ਲਈ ਪਰਚੀਆਂ ਪਈਆਂ
Јер меташе жреб за малог као и за великог по домовима својих отаца, за свака врата.
14 ੧੪ ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁੱਧਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ
И паде жреб на исток Селимији; а Захарији, сину његовом, мудром саветнику, кад бацише жреб, паде му жреб на север;
15 ੧੫ ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦੀ ਅਤੇ ਉਹ ਦੇ ਪੁੱਤਰਾਂ ਦੇ ਲਈ ਭੰਡਾਰ ਦੀ
А Овид-Едому на југ, а синовима његовим на ризницу;
16 ੧੬ ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦੀ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ
Суфиму и Оси на запад с вратима салехетским на путу који иде горе; стража беше према стражи:
17 ੧੭ ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਹਰ ਰੋਜ਼ ਚਾਰ, ਦੱਖਣ ਵੱਲ ਹਰ ਰੋਜ਼ ਚਾਰ ਅਤੇ ਭੰਡਾਰ ਦੇ ਲਈ ਦੋ-ਦੋ
С истока шест Левита; са севера четири на дан; с југа на дан четири; а код ризнице по два;
18 ੧੮ ਪਰਬਾਰ ਲਈ ਪੱਛਮ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ
На Парвару са запада четири на путу, два код Парвара.
19 ੧੯ ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਇਹ ਸਨ।
То су редови вратарски међу синовима Корејевим и синовима Мераријевим.
20 ੨੦ ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ
И ови још беху Левити: Ахија над благом дома Божијег, над благом од посвећених ствари.
21 ੨੧ ਲਅਦਾਨ ਦੇ ਪੁੱਤਰਾਂ ਦੇ ਵਿਖੇ ਲਅਦਾਨ ਗੇਰਸ਼ੋਨੀ ਦੇ ਪੁੱਤਰ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਲਅਦਾਨ ਗੇਰਸ਼ੋਨੀ ਦਾ ਪੁੱਤਰ ਯਹੀਏਲੀ ਸੀ
Од синова Ладанових између синова Гирсонових од Ладана, између главара домова отачких од Ладана сина Гирсоновог беше Јехило,
22 ੨੨ ਯਹੀਏਲੀ ਦੇ ਪੁੱਤਰ, ਜ਼ੇਥਾਮ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ
Синови Јехилови: Зетам и Јоило брат му беху над благом дома Господњег;
23 ੨੩ ਅਮਰਾਮੀਆਂ, ਯਿਸਹਾਰੀਆਂ, ਹਬਰੋਨੀਆਂ, ਉੱਜ਼ੀਏਲੀਆਂ ਵਿੱਚੋਂ
Од синова Амрамових, Исарових, Хевронових, Озилових,
24 ੨੪ ਅਤੇ ਸ਼ਬੂਏਲ ਗੇਰਸ਼ੋਮ ਦਾ ਪੁੱਤਰ, ਮੂਸਾ ਦਾ ਪੋਤਾ ਖਜ਼ਾਨੇ ਦਾ ਪ੍ਰਧਾਨ ਸੀ
Беше Севуило, син Гирсона сина Мојсијевог старешина над благом.
25 ੨੫ ਅਤੇ ਉਹ ਦੇ ਭਰਾ ਅਲੀਅਜ਼ਰ ਤੋਂ ਰਹਾਬਯਾਹ ਉਹ ਦਾ ਪੁੱਤਰ ਜੰਮਿਆ ਤੇ ਯਸਾਯਾਹ ਉਹ ਦਾ ਪੁੱਤਰ ਤੇ ਯੋਰਾਮ ਉਹ ਦਾ ਪੁੱਤਰ ਤੇ ਜ਼ਿਕਰੀ ਉਹ ਦਾ ਪੁੱਤਰ ਤੇ ਸ਼ਲੋਮੋਥ ਉਹ ਦਾ ਪੁੱਤਰ
А браћа његова од Елијезера: Реавија син му, а његов син Јесаија, а његов син Јорам, а његов син Зихрије, а његов син Селомит;
26 ੨੬ ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ
Овај Селомит и браћа његова беху над свим благом од посвећених ствари, које посвети цар Давид и поглавари домова отачких и хиљадници и стотиници и војводе;
27 ੨੭ ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨਾਂ ਨੂੰ ਅਰਪਣ ਕੀਤਾ
Од ратова и од плена посветише да се оправи дом Господњи;
28 ੨੮ ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਤੇ ਕੀਸ਼ ਦੇ ਪੁੱਤਰ ਸ਼ਾਊਲ ਨੇ ਅਤੇ ਨੇਰ ਦੇ ਪੁੱਤਰ ਅਬਨੇਰ ਅਤੇ ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਦੀ ਪਵਿੱਤਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ।
И шта год беше посветио Самуило виделац и Саул, син Кисов и Авенир син Ниров и Јоав син Серујин; ко год посвећиваше, даваше у руке Селомиту и браћи његовој.
29 ੨੯ ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਉਹ ਅਹੁਦੇ ਵਾਲੇ ਤੇ ਨਿਆਈਂ ਸਨ
Од синова Исарових: Хенанија и синови његови беху над спољашњим пословима у Израиљу, управитељи и судије.
30 ੩੦ ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ
Од синова Хевронових Асавија и браћа његова, хиљаду и седам стотина храбрих људи, беху над Израиљем с ове стране Јордана на истоку за сваки посао Господњи и за службу царску.
31 ੩੧ ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਾਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ
Између синова Хевронових беше Јерија, поглавар синовима Хевроновим по породицама њиховим и домовима отачким. Четрдесете године царовања Давидовог потражише их и нађоше међу њима храбрих јунака у Јазиру галадском.
32 ੩੨ ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ।
И браће његове, храбрих људи, беше две хиљаде и седам стотине главара у домовима отачким; и постави их цар Давид над синовима Рувимовим и Гадовим и половином племена Манасијиног за све послове Божије и царске.