< 1 ਇਤਿਹਾਸ 27 >
1 ੧ ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ
၁ရှင်ဘုရင်အမှုတော်ကို စောင့်သောဣသရေလ အမျိုးသားတို့သည် အဆွေအမျိုးသူကြီး၊ လူတထောင် အုပ်၊ တရာအုပ်၊ အရာရှိတို့နှင့်တကွ၊ တနှစ်တွင်တဆယ် နှစ်လအစဉ်အတိုင်း တပ်ဖွဲ့၍၊ တလစီတလစီအလှည့် လှည့်စောင့်ရသော တပ်သားအမှုထမ်းနှစ်သောင်း လေးထောင်စီရှိကြ၏။
2 ੨ ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਾਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၂ပဌမလတွင် ပဌမတပ်ကိုအုပ်သော ဗိုလ်မင်း ကား၊ ဇာဗဒေလသားယာရှောဗံနှင့် တပ်သားပေါင်း နှစ်သောင်းလေးထောင်တည်း။
3 ੩ ਪਰਸ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾਂ ਪਤੀਆਂ ਦਾ ਮੁਖੀਆ ਸੀ
၃ထိုမင်းသည် ဖါရက်အမျိုးသားဖြစ်၍၊ ပဌမလ တွင် အမှုစောင့်သော တပ်မှူးအပေါင်းတို့ကို အုပ်ရ၏။
4 ੪ ਅਤੇ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၄ဒုတိယလတွင် အမှုစောင့်သောတပ်ကို အုပ် သောဗိုလ်မင်းကား၊ အဟောဟိအမျိုးသားဒေါဒနှင့် စစ်ကဲမိကလုပ်၊ တပ်သားပေါင်းနှစ်သောင်းလေးထောင် တည်း။
5 ੫ ਤੀਜੇ ਮਹੀਨੇ ਦੀ ਤੀਜੀ ਸੈਨਾਂ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၅တတိယလနှင့် ဆိုင်သောတတိယတပ်ဗိုလ်မင်း ကား၊ ယဇ်ပုရောဟိတ်ကြီးယောယဒသား ဗေနာယနှင့် တပ်သားပေါင်းနှစ်သောင်းလေးထောင်တည်း။
6 ੬ ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਤੇ ਉਨ੍ਹਾਂ ਤੀਹਾਂ ਦੇ ਉੱਤੇ ਸੀ, ਉਸ ਦੀ ਵਾਰੀ ਵਿੱਚ ਉਸ ਦਾ ਪੁੱਤਰ ਅੰਮੀਜ਼ਾਬਾਦ ਸੀ
၆ထိုမင်းသည်ဗိုလ်စုတွင် ကျော်စောသောသူ၊ ဗိုလ်ချုပ်အရာရှိသောသူဖြစ်၏။ သူ၏သား အမိဇဗဒ် သည်လည်း တပ်မှူးအရာကိုရ၏။
7 ੭ ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၇စတုတ္ထလတွင် စတုတ္ထဗိုလ်မင်းကား၊ ယွာဘ ညီအာသဟေလ၊ စစ်ကဲကားအာသဟေလသားဇေဗဒိ၊ တပ်သားပေါင်းနှစ်သောင်းလေးထောင်တည်း။
8 ੮ ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၈ပဥ္စမလတွင် ပဥ္စမဗိုလ်မင်းကား ဣဇဟာအမျိုး ရှံဟုတ်၊ တပ်သားပေါင်းနှစ်သောင်းလေးထောင်တည်း။
9 ੯ ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤਰ ਈਰਾ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၉ဆဋ္ဌမလတွင် ဆဋ္ဌမဗိုလ်မင်းကား တေကောမြို့ သား၊ ဣကေရှ၏သားဣရ၊ တပ်သားပေါင်းနှစ်သောင်း လေးထောင်တည်း။
10 ੧੦ ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਹਲਸ ਪਲੋਨੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၁၀သတ္တမလတွင် သတ္တမဗိုလ်မင်းကား ဧဖရိမ် အမျိုး၊ ပေလောနိအနွှယ်ဖြစ်သော ဟေလက်၊ တပ်သား ပေါင်းနှစ်သောင်းလေးထောင်တည်း။
11 ੧੧ ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ਰਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၁၁အဋ္ဌမလတွင်အဋ္ဌမဗိုလ်မင်းကား ဇာရအမျိုး၊ ဟုရှသိအနွှယ်ဖြစ်သော သိဗေကဲ၊ တပ်သားပေါင်း နှစ်သောင်းလေးထောင်တည်း။
12 ੧੨ ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅੰਨਥੋਥੀ ਅਬੀਅਜ਼ਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၁၂နဝမလတွင် နဝမဗိုလ်မင်းကား ဗင်္ယာမိန် အမျိုး၊ အနေသောသိအနွှယ်ဖြစ်သောအဗျေဇာ၊ တပ်သား ပေါင်းနှစ်သောင်းလေးထောင်တည်း။
13 ੧੩ ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၁၃ဒသမလတွင် ဒသမဗိုလ်မင်းကား ဇာရအမျိုး၊ နေတောဖာသိအနွှယ်ဖြစ်သော မဟာရဲ၊ တပ်သားပေါင်း နှစ်သောင်းလေးထောင်တည်း။
14 ੧੪ ਗਿਆਰਵੇਂ ਮਹੀਨੇ ਲਈ ਗਿਆਰਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਪਿਰਾਥੋਨੀ ਬਨਾਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ
၁၄ဧကဒသမလတွင် ဧကဒသမဗိုလ်မင်းကား ဧဖရိမ်အမျိုး၊ ပိရသောနိအနွှယ်ဖြစ်သောဗေနာယ၊ တပ်သားပေါင်းနှစ်သောင်းလေးထောင်တည်း။
15 ੧੫ ਬਾਰਵੇਂ ਮਹੀਨੇ ਲਈ ਬਾਰਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।
၁၅ဒွါဒသမတွင် ဒွါဒသမဗိုလ်မင်းကား ဩသနေလ အမျိုး၊ နေတောဖာသိအနွယ်ဖြစ်သော ဟေလဒဲ၊ တပ် သားပေါင်းနှစ်သောင်းလေးထောင်တည်း။
16 ੧੬ ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ। ਸ਼ਿਮਓਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ
၁၆ဣသရေလအမျိုးအသီးအသီးတို့ကို အုပ်သော မင်းဟူမူကား၊ ရုဗင်အမျိုးတွင် ဇိခရိ၏သားဧလျေဇာ၊ ရှိမောင်အမျိုးတွင် မာခ၏သား ရှေဖတိ။
17 ੧੭ ਲੇਵੀਆਂ ਦਾ, ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨ ਦੀ ਅੰਸ ਦਾ ਸਾਦੋਕ,
၁၇လေဝိအမျိုးတွင် ကေမွေလ၏သားဟာရှဘိ၊ အာရုန်အမျိုးတွင် ဇာဒုတ်၊
18 ੧੮ ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ,
၁၈ယုဒအမျိုးတွင် ဒါဝိဒ်အစ်ကိုဧလိဟု၊ ဣသခါ အမျိုးတွင် မိက္ခေလ၏သားဩမရိ၊
19 ੧੯ ਜ਼ਬੂਲੁਨ ਦਾ, ਓਬਦਯਾਹ ਦਾ ਪੁੱਤਰ ਯਿਸ਼ਮਅਯਾਹ। ਨਫ਼ਤਾਲੀ ਦਾ, ਅਜ਼ਰੀਏਲ ਦਾ ਪੁੱਤਰ ਯਰੀਮੋਥ,
၁၉ဇာဗုလုန်အမျိုးတွင် ဩဗဒိ၏သားဣရှမာယ၊ နဿလိအမျိုးတွင် အာဇရေလ၏သား ယေရိမုတ်၊
20 ੨੦ ਇਫ਼ਰਾਈਮੀਆਂ ਦਾ, ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ। ਮਨੱਸ਼ਹ ਦੇ ਅੱਧੀ ਗੋਤ ਦਾ, ਪਦਾਯਾਹ ਦਾ ਪੁੱਤਰ ਯੋਏਲ,
၂၀ဧဖရိမ်အမျိုးတွင် အာဇဇိ၏သား ဟောရှေ၊ မနာရှေအမျိုးတဝက် တွင်ပေဒါယ၏သား ယောလ၊
21 ੨੧ ਮਨੱਸ਼ਹ ਦੇ ਅੱਧੇ ਗੋਤ ਦਾ ਗਿਲਆਦ ਵੱਲ ਜ਼ਕਰਯਾਹ ਦਾ ਪੁੱਤਰ ਯਿੱਦੋ। ਬਿਨਯਾਮੀਨ ਦਾ, ਅਬਨੇਰ ਦਾ ਪੁੱਤਰ ਯਅਸੀਏਲ,
၂၁ဂိလဒ်ပြည်၌ မနာရှေအမျိုးတဝက်တွင် ဇာခရိ ၏သားဣဒ္ဒေါ၊ ဗင်္ယာမိန်အမျိုးတွင် အာဗနာ၏သား ယာသေလ၊
22 ੨੨ ਦਾਨ ਦਾ, ਯਰੋਹਾਮ ਦਾ ਪੁੱਤਰ ਅਜ਼ਰਏਲ। ਇਹ ਇਸਰਾਏਲ ਦੇ ਗੋਤਾਂ ਦੇ ਸਰਦਾਰ ਸਨ।
၂၂ဒန်အမျိုးတွင် ယေရောဟံ၏ သားအာဇရေလ၊ ဤရွေ့ကား ဣသရေလအမျိုးတို့ကို အုပ်သောမင်းပေ တည်း။
23 ੨੩ ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ
၂၃ထာဝရဘုရားသည် ဣသရေလအမျိုးသားတို့ကို မိုဃ်းကောင်းကင်ကြယ်နှင့်အမျှ တိုးပွါးများပြားစေတော်မူ မည်ဟု ဂတိတော်ရှိသောကြောင့်၊ ဒါဝိဒ်သည် အသက် နှစ်ဆယ်မစေ့သော သူတို့ကို စာရင်းမယူဘဲ နေ၏။
24 ੨੪ ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।
၂၄ဇေရုယာသားယွာဘသည် စာရင်းယူစပြု၍၊ ထိုအပြစ်ကြောင့် အမျက်တော်သည် ဣသရေလအမျိုး အပေါ်သို့ သက်ရောက်သောအခါ လက်စမသတ်။ ရေတွက်၍ရသော လူပေါင်းကို ဒါဝိဒ်မင်းကြီး၏ မှတ်စာ ၌ မသွင်းမမှတ်။
25 ੨੫ ਪਾਤਸ਼ਾਹ ਦੇ ਭੰਡਾਰਾਂ ਉੱਤੇ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ, ਅਤੇ ਖੇਤਾਂ ਵਿੱਚ, ਨਗਰਾਂ ਵਿੱਚ, ਪਿੰਡਾਂ ਵਿੱਚ ਅਤੇ ਗੜਾਂ ਵਿੱਚ ਦੇ ਭੰਡਾਰਾਂ ਉੱਤੇ ਉੱਜ਼ੀਯਾਹ ਦਾ ਪੁੱਤਰ ਯੋਨਾਥਾਨ ਸੀ
၂၅အဒေလသား အာဇိမာဝက်သည် ဘဏ္ဍာတော် စိုးဖြစ်၏။ ဩဇိသားယောနသန်သည် လယ်ပြင်၊ မြို့ရွာ၊ ရဲတိုက်၌ရှိသော ဘဏ္ဍာတိုက်တို့ကို အုပ်ရ၏။
26 ੨੬ ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ
၂၆ခေလုပ်သားဧဇရိသည် လယ်ယာလုပ်သော သူတို့ကို အုပ်ရ၏။
27 ੨੭ ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ
၂၇ရာမမြို့သားရှိမိသည် စပျစ်ဥယျာဉ်တော်ကို ၎င်း၊ ရှိဖမိမြို့သား ဇဗဒိသည်စပျစ်သီးနှင့် စပျစ်ရည် တိုက်တို့ကို၎င်း အုပ်ရ၏။
28 ੨੮ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲਹਾਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ
၂၈ဂေဒရိလူ ဗာလဟာနန်သည် ချိုင့်တို့၌ရှိသော သံလွင်ပင်နှင့် သဖန်းပင်တို့ကို၎င်း၊ ယောရှသည် ဆီတိုက် တို့ကို၎င်း အုပ်ရ၏။
29 ੨੯ ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,
၂၉ရှာရုန် အရပ်သားရှိ တရဲသည် ရှာရုန်အရပ်၌ ကျက်စားသော နွားစုကို၎င်း၊ အာဒလဲသား ရှာဖတ်သည် ချိုင့်တို့၌ ကျက်စားသော နွားစုကို၎င်း အုပ်ရ၏။
30 ੩੦ ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ
၃၀ဣရှမေလအမျိုးသားဩဗိလသည် ကုလားအုပ် တို့ကို၎င်း၊ မေရောနသိလူယေဒေယသည် မြည်းတို့ကို၎င်း၊
31 ੩੧ ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ।
၃၁ဟာဂရိအမျိုးသားခယာဇဇ်သည် သိုးတို့ကို၎င်း အုပ်ရ၏။ ဤသူတို့သည် ဒါဝိဒ်မင်းကြီး၏ ဥစ္စာဘဏ္ဍာ တော်ကိုအုပ်ရသော သူပေတည်း။
32 ੩੨ ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ
၃၂ဒါဝိဒ်၏ ဘထွေးတော်ယောနသန်သည်တိုင်ပင် မှူးမတ်ပညာရှိကျမ်းတတ်ဖြစ်၏။ ဟခမောနိသား ယေဟေလသည် ရှင်ဘုရင်၏သားတော်တို့ အပေါင်း အဘော် ဖြစ်၏။
33 ੩੩ ਅਤੇ ਅਹੀਥੋਫ਼ਲ ਪਾਤਸ਼ਾਹ ਦਾ ਮੰਤਰੀ ਸੀ ਅਤੇ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤਰ ਸੀ
၃၃အဟိသောဖေလသည် ရှင်ဘုရင်၏ တိုင်ပင် မှူးမတ်၊ အာခိမြို့သားဟုရှဲသည် ရှင်ဘုရင်၏ အဆွေ ခင်ပွန်းဖြစ်၏။
34 ੩੪ ਅਤੇ ਅਹੀਥੋਫ਼ਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤਰ ਅਤੇ ਅਬਯਾਥਾਰ ਸਨ, ਅਤੇ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।
၃၄အဟိသောဖေလ နောက်မှာအဗျာသာနှင့် ဗေနာယသား ယောယဒသည် နေရာကျ၏။ ယွာဘသည် တပ်တော်ဗိုလ်ချုပ်မင်းဖြစ်၏။