< 1 ਇਤਿਹਾਸ 28 >
1 ੧ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋ-ਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਦੇ ਸਾਰੇ ਮਾਲ ਧਨ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ
ダビデはイスラエルのすべての長官、すなわち部族の長、王に仕えた組の長、千人の長、百人の長、王とその子たちのすべての財産および家畜のつかさ、宦官、有力者、勇士などをことごとくエルサレムに召し集めた。
2 ੨ ਤਾਂ ਦਾਊਦ ਪਾਤਸ਼ਾਹ ਨੇ ਆਪਣੇ ਪੱਬਾਂ ਦੇ ਭਾਰ ਖੜਾ ਹੋ ਕੇ ਆਖਿਆ, ਹੇ ਮੇਰੇ ਭਾਈਓ ਅਤੇ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਕਿ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁੱਖ ਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਰਾਂ ਦੇ ਤਲੇ ਦੀ ਚੌਂਕੀ ਬਣਾਵਾਂ, ਅਤੇ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ
そしてダビデ王はその足で立ち上がって言った、「わが兄弟たち、わが民よ、わたしに聞きなさい。わたしは主の契約の箱のため、われわれの神の足台のために安住の家を建てようとの志をもち、すでにこれを建てる準備をした。
3 ੩ ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ਤੂੰ ਮੇਰੇ ਨਾਮ ਦੇ ਲਈ ਭਵਨ ਨਾ ਬਣਾ, ਕਿਉਂਕਿ ਤੂੰ ਇੱਕ ਯੋਧਾ ਹੈ ਅਤੇ ਤੂੰ ਲਹੂ ਵਹਾਇਆ ਹੈ,
しかし神はわたしに言われた、『おまえはわが名のために家を建ててはならない。おまえは軍人であって、多くの血を流したからである』と。
4 ੪ ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ
それにもかかわらず、イスラエルの神、主はわたしの父の全家のうちからわたしを選んで長くイスラエルの王とせられた。すなわちユダを選んでかしらとし、ユダの家のうちで、わたしの父の家を選び、わたしの父の子らのうちで、わたしを喜び、全イスラエルの王とせられた。
5 ੫ ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।
そして主はわたしに多くの子を賜わり、そのすべての子らのうちからわが子ソロモンを選び、これを主の国の位にすわらせて、イスラエルを治めさせようとせられた。
6 ੬ ਉਸ ਨੇ ਮੈਨੂੰ ਕਿਹਾ, ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ
主はまたわたしに言われた、『おまえの子ソロモンがわが家およびわが庭を造るであろう。わたしは彼を選んでわが子となしたからである。わたしは彼の父となる。
7 ੭ ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ
彼がもし今日のように、わが戒めとわがおきてを固く守って行うならば、わたしはその国をいつまでも堅くするであろう』と。
8 ੮ ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।
それゆえいま、主の会衆なる全イスラエルの目の前およびわれわれの神の聞かれる所であなたがたに勧める。あなたがたはその神、主のすべての戒めを守り、これを求めなさい。そうすればあなたがたはこの良き地を所有し、これをあなたがたの後の子孫に長く嗣業として伝えることができる。
9 ੯ ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
わが子ソロモンよ、あなたの父の神を知り、全き心をもって喜び勇んで彼に仕えなさい。主はすべての心を探り、すべての思いを悟られるからである。あなたがもし彼を求めるならば会うことができる。しかしあなたがもしかれを捨てるならば彼は長くあなたを捨てられるであろう。
10 ੧੦ ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!।
それであなたは慎みなさい。主はあなたを選んで聖所とすべき家を建てさせようとされるのだから心を強くしてこれを行いなさい」。
11 ੧੧ ਤਾਂ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੇ ਭੰਡਾਰਾਂ ਦਾ, ਉਸ ਦੀਆਂ ਉੱਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ ਅਤੇ ਉਸ ਦੀ ਪ੍ਰਾਸਚਿੱਤ ਦੇ ਸਥਾਨ ਦਾ ਨਕਸ਼ਾ ਦਿੱਤਾ
こうしてダビデは神殿の廊およびその家、その倉、その上の室、その内の室、贖罪所の室などの計画をその子ソロモンに授け、
12 ੧੨ ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦ-ਗਿਰਦ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ
またその心にあったすべてのもの、すなわち主の宮の庭、周囲のすべての室、神の家の倉、ささげ物の倉などの計画を授け、
13 ੧੩ ਅਤੇ ਜਾਜਕਾਂ ਤੇ ਲੇਵੀਆਂ ਦੀਆਂ ਵਾਰੀਆਂ ਦਾ, ਅਤੇ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਦੇ ਸਾਰੇ ਕਾਰਜ ਦੇ ਲਈ, ਅਤੇ ਯਹੋਵਾਹ ਦੇ ਭਵਨ ਦੀ ਭਗਤੀ ਦੇ ਸਾਰੇ ਭਾਂਡਿਆ ਦੇ ਲਈ
また祭司およびレビびとの組と、主の宮のもろもろの務の仕事と、主の宮のもろもろの勤めの器物について授け、
14 ੧੪ ਅਤੇ ਸੋਨੇ ਦੇ ਭਾਂਡਿਆ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆ ਦੇ ਲਈ ਅਤੇ ਚਾਂਦੀ ਦੇ ਸਾਰੇ ਭਾਂਡਿਆ ਦੇ ਲਈ ਚਾਂਦੀ ਤੋਲ ਦਿੱਤੀ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਂਡਿਆ ਦੇ ਲਈ
またもろもろの勤めに用いるすべての金の器を造る金の目方、およびもろもろの勤めに用いる銀の器の目方を定めた。
15 ੧੫ ਅਤੇ ਸੁਨਹਿਰੀ ਦੀਵਟ ਅਤੇ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ ਹਰੇਕ ਦੀਵਟ ਅਤੇ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਕੇ ਦਿੱਤਾ ਅਤੇ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਤੇ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਲਈ ਜ਼ਰੂਰੀ ਸੀ, ਚਾਂਦੀ ਤੋਲ ਨਾਲ ਦਿੱਤੀ
すなわち金の燭台と、そのともしび皿の目方、おのおのの燭台と、そのともしび皿の金の目方を定め、また銀の燭台についてもおのおのの燭台の用法にしたがって燭台と、そのともしび皿の銀の目方を定めた。
16 ੧੬ ਅਤੇ ਚੜਾਵੇ ਦੀ ਰੋਟੀ ਦੀਆਂ ਮੇਜ਼ਾਂ ਦੀ ਮਿਣਤੀ ਦੇ ਅਨੁਸਾਰ ਹਰੇਕ ਮੇਜ਼ ਲਈ ਸੋਨਾ ਤੋਲ ਦਿੱਤਾ ਅਤੇ ਚਾਂਦੀ ਦੀਆਂ ਮੇਜ਼ਾਂ ਦੇ ਲਈ ਚਾਂਦੀ ਤੋਲ ਦਿੱਤੀ।
また供えのパンの机については、そのおのおのの机のために金の目方を定め、また銀の机のためにも銀を定め、
17 ੧੭ ਕਾਂਟਿਆਂ, ਬਾਟੀਆਂ ਅਤੇ ਕਟੋਰਿਆਂ ਦੇ ਲਈ ਕੁੰਦਨ ਸੋਨਾ ਦਿੱਤਾ, ਅਤੇ ਸੁਨਹਿਰੀ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਤੇ ਚਾਂਦੀ ਦੇ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਚਾਂਦੀ ਤੋਲ ਕੇ ਦਿੱਤਾ,
また肉さし、鉢、かめに用いる純金の目方を定め、金の大杯についてもおのおのの目方を定め、銀の大杯についてもおのおのの目方を定め、
18 ੧੮ ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਤੇ ਕਰੂਬੀਆਂ ਦੇ ਸੁਨਹਿਰੀ ਰਥ ਦੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ।
また香の祭壇のために精金の目方を定め、また翼を伸べて主の契約の箱をおおっているケルビムの金の車のひな型の金を定めた。
19 ੧੯ ਦਾਊਦ ਬੋਲਿਆ, ਇਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ
ダビデはすべての工作が計画にしたがってなされるため、これについて主の手によって書かれたものにより、これをことごとく明らかにした。
20 ੨੦ ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!
ダビデはその子ソロモンに言った、「あなたは心を強くし、勇んでこれを行いなさい。恐れてはならない。おののいてはならない。主なる神、わたしの神があなたとともにおられるからである。主はあなたを離れず、あなたを捨てず、ついに主の宮の務のすべての工事をなし終えさせられるでしょう。
21 ੨੧ ਅਤੇ ਵੇਖ, ਜਾਜਕਾਂ ਅਤੇ ਲੇਵੀਆਂ ਦੀਆਂ ਟੋਲੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਤੇ ਹਰ ਪਰਕਾਰ ਦੇ ਕਾਰਜ ਲਈ ਸਾਰੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਨਾਲ ਹੋਣਗੇ, ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।
見よ、神の宮のすべての務のためには祭司とレビびとの組がある。またもろもろの勤めのためにすべての仕事を喜んでする巧みな者が皆あなたと共にある。またつかさたちおよびすべての民もあなたの命じるところをことごとく行うでしょう」。