< 1 ਇਤਿਹਾਸ 29 >
1 ੧ ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ, ਉਹ ਬਾਲਕ ਅਤੇ ਮਾਸੂਮ ਹੈ, ਪਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ।
David the king said to all the assembly, "Solomon my son, whom alone God has chosen, is yet young and tender, and the work is great; for the palace is not for man, but for the LORD God.
2 ੨ ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੋਨੇ ਦੀਆਂ ਵਸਤਾਂ ਦੇ ਲਈ ਸੋਨਾ, ਚਾਂਦੀ ਦੀਆਂ ਵਸਤਾਂ ਦੇ ਲਈ ਚਾਂਦੀ, ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਲੋਹੇ ਵਾਲੀਆਂ ਵਸਤਾਂ ਲਈ ਲੋਹਾ, ਲੱਕੜ ਗੜ੍ਹਾਂ ਦੇ ਲਈ ਲੱਕੜ, ਬਲੌਰੀ ਪੱਥਰ, ਜੜਨ ਘੜਨ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਹਰੇਕ ਪਰਕਾਰ ਦੇ ਅਨਮੋਲ ਪੱਥਰ ਅਤੇ ਬੇਅੰਤ ਚਿੱਟੇ ਪੱਥਰ ਤਿਆਰ ਕੀਤੇ।
Now I have prepared with all my might for the house of my God the gold for the things of gold, and the silver for the things of silver, and the bronze for the things of bronze, the iron for the things of iron, and wood for the things of wood; onyx stones, and stones to be set, stones for inlaid work, and of various colors, and all kinds of precious stones, and marble stones in abundance.
3 ੩ ਕਿਉਂ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਲਈ ਮੈਂ ਇਸ ਤੋਂ ਇਲਾਵਾ ਜੋ ਮੈਂ ਪਵਿੱਤਰ ਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿੱਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
In addition, because I have set my affection on the house of my God, since I have a treasure of my own of gold and silver, I give it to the house of my God, over and above all that I have prepared for the holy house,
4 ੪ ਅਰਥਾਤ ਤਿੰਨ ਹਜ਼ਾਰ ਕਤਾਰ ਸੋਨਾ ਓਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ ਸਥਾਨ ਦੀਆਂ ਕੰਧਾਂ ਤੇ ਮੜ੍ਹਨ ਲਈ
even three thousand talents of gold, of the gold of Ophir, and seven thousand talents of refined silver, with which to overlay the walls of the houses;
5 ੫ ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ। ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?
of gold for the things of gold, and of silver for the things of silver, and for all kinds of work to be made by the hands of artisans. Who then offers willingly to consecrate himself this day to the LORD?"
6 ੬ ਤਦ ਪਿਤਾਵਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆਂ
Then the leaders of the ancestral houses, and the leaders of the tribes of Israel, and the commanders of thousands and of hundreds, with the officers over the king's work, offered willingly;
7 ੭ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਇੱਕ ਸੌ ਅਠਾਸੀ ਟਨ ਸੋਨਾ ਅਤੇ ਦਸ ਹਜ਼ਾਰ ਮੋਹਰਾਂ ਅਤੇ ਲੱਗਭੱਗ ਤਿੰਨ ਸੌ ਪੰਝੱਤਰ ਟਨ ਚਾਂਦੀ ਅਤੇ ਛੇ ਸੌ ਪੰਝੱਤਰ ਟਨ ਪਿੱਤਲ ਅਤੇ ਤਿੰਨ ਹਜ਼ਾਰ ਸੱਤ ਸੌ ਟਨ ਲੋਹਾ ਦਿੱਤਾ
and they gave for the service of God's house of gold five thousand talents and ten thousand darics, and of silver ten thousand talents, and of bronze eighteen thousand talents, and of iron a hundred thousand talents.
8 ੮ ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਉਹਨਾਂ ਨੇ ਉਨ੍ਹਾਂ ਨੂੰ ਯਹੀਏਲ ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਦੇ ਦਿੱਤਾ
They with whom precious stones were found gave them to the treasure of the house of the LORD, under the hand of Jehiel the Gershonite.
9 ੯ ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਤੇ ਦਾਊਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ।
Then the people rejoiced, because they offered willingly, because with a perfect heart they offered willingly to the LORD: and David the king also rejoiced with great joy.
10 ੧੦ ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ
Therefore David blessed the LORD before all the assembly; and David said, "You are blessed, LORD, the God of Israel our father, forever and ever.
11 ੧੧ ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।
Yours, LORD, is the greatness, the power, the glory, the victory, and the majesty. For all that is in the heavens and in the earth is yours. Yours is the kingdom, LORD, and you are exalted as head above all.
12 ੧੨ ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ
Both riches and honor come from you, and you rule over all; and in your hand is power and might; and it is in your hand to make great, and to give strength to all.
13 ੧੩ ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ
Now therefore, our God, we thank you, and praise your glorious name.
14 ੧੪ ਪਰ ਮੈਂ ਕੌਣ ਅਤੇ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ!
But who am I, and what is my people, that we should be able to offer so willingly as this? For all things come from you, and of your own have we given you.
15 ੧੫ ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।
For we are strangers before you, and foreigners, as all our fathers were. Our days on the earth are as a shadow, and there is no remaining.
16 ੧੬ ਹੇ ਯਹੋਵਾਹ ਸਾਡੇ ਪਰਮੇਸ਼ੁਰ, ਇਹ ਸਭ ਭੰਡਾਰ ਜਿਹੜਾ ਅਸੀਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਤੇ ਸਭ ਤੇਰਾ ਹੀ ਹੈ।
The LORD our God, all this store that we have prepared to build you a house for your holy name comes from your hand, and is all your own.
17 ੧੭ ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।
I know also, my God, that you try the heart, and have pleasure in uprightness. As for me, in the uprightness of my heart I have willingly offered all these things. Now have I seen with joy your people, that are present here, offer willingly to you.
18 ੧੮ ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!
The LORD, the God of Abraham, of Isaac, and of Israel, our fathers, keep this forever in the imagination of the thoughts of the heart of your people, and prepare their heart for you;
19 ੧੯ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।
and give to Solomon my son a perfect heart, to keep your commandments, your testimonies, and your statutes, and to do all these things, and to build the palace, for which I have made provision."
20 ੨੦ ਤਦ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਕਿ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਮਹਿਮਾ ਕੀਤੀ ਅਤੇ ਆਪੋ ਆਪਣੇ ਸਿਰ ਝੁਕਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ
David said to all the assembly, "Now bless the LORD your God." All the assembly blessed the LORD, the God of their fathers, and bowed down their heads and prostrated themselves before the LORD and the king.
21 ੨੧ ਅਤੇ ਉਨ੍ਹਾਂ ਨੇ ਅਗਲੇ ਦਿਨ ਸਵੇਰ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲ਼ਦ, ਇੱਕ ਹਜ਼ਾਰ ਛੱਤਰਾ, ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬੇਅੰਤ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ
They sacrificed sacrifices to the LORD, and offered burnt offerings to the LORD, on the next day after that day, even one thousand bulls, one thousand rams, and one thousand lambs, with their drink offerings, and sacrifices in abundance for all Israel,
22 ੨੨ ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤਰ ਸੁਲੇਮਾਨ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਅਤੇ ਸਾਦੋਕ ਨੂੰ ਜਾਜਕ ਹੋਣ ਦੇ ਲਈ
and ate and drink before the LORD on that day with great gladness. They made Solomon the son of David king the second time, and they anointed him to the LORD to be prince, and Zadok to be priest.
23 ੨੩ ਅਖ਼ੀਰ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਿਰਾਜਮਾਨ ਹੋਇਆ ਅਤੇ ਧਨ ਸੰਪਤੀ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆਕਾਰੀ ਕਰਦਾ ਸੀ।
Then Solomon sat on the throne of the LORD as king instead of David his father, and prospered; and all Israel obeyed him.
24 ੨੪ ਅਤੇ ਸਾਰੇ ਸਰਦਾਰ, ਸੂਰਮੇ, ਦਾਊਦ ਪਾਤਸ਼ਾਹ ਦੇ ਸਾਰੇ ਪੁੱਤਰ ਵੀ ਸੁਲੇਮਾਨ ਪਾਤਸ਼ਾਹ ਦੇ ਆਗਿਆਕਾਰੀ ਹੋਏ
And all the leaders, the mighty men, and also all of the sons of king David submitted themselves to Solomon the king.
25 ੨੫ ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬਖ਼ਸ਼ ਦਿੱਤਾ, ਜਿਹੋ ਜਿਹਾ ਉਸ ਤੋਂ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ।
The LORD magnified Solomon exceedingly in the sight of all Israel, and bestowed on him such royal majesty as had not been on any king before him in Israel.
26 ੨੬ ਦਾਊਦ, ਯੱਸੀ ਦਾ ਪੁੱਤਰ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ
Now David the son of Jesse reigned over all Israel.
27 ੨੭ ਉਹ ਸਮਾਂ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲ੍ਹੀ ਸਾਲਾਂ ਦਾ ਸੀ, ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਸੀ ਅਤੇ ਤੇਤੀ ਸਾਲ ਤੱਕ ਯਰੂਸ਼ਲਮ ਵਿੱਚ ਰਾਜ ਕੀਤਾ
The time that he reigned over Israel was forty years; he reigned seven years in Hebron, and he reigned thirty-three years in Jerusalem.
28 ੨੮ ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪੂਰੀ ਤਰ੍ਹਾਂ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤਰ ਸੁਲੇਮਾਨ ਉਸ ਦੇ ਥਾਂ ਪਾਤਸ਼ਾਹ ਹੋਇਆ
He died in a good old age, full of days, riches, and honor: and Solomon his son reigned in his place.
29 ੨੯ ਅਤੇ ਦਾਊਦ ਪਾਤਸ਼ਾਹ ਦਾ ਵਿਰਤਾਂਤ ਆਦ ਤੋਂ ਲੈ ਕੇ ਅੰਤ ਤੱਕ, ਵੇਖੋ, ਉਹ ਸਮੂਏਲ ਅਗੰਮ ਗਿਆਨੀ ਦੇ ਇਤਿਹਾਸ ਵਿੱਚ ਅਤੇ ਨਾਥਾਨ ਨਬੀ ਦੇ ਇਤਿਹਾਸ ਵਿੱਚ ਅਤੇ ਗਾਦ ਅਗੰਮ ਗਿਆਨੀ ਦੇ ਇਤਿਹਾਸ ਵਿੱਚ ਲਿਖਿਆ ਹੈ
Now the acts of David the king, first and last, look, they are written in the history of Samuel the seer, and in the history of Nathan the prophet, and in the history of Gad the seer,
30 ੩੦ ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਣ ਅਤੇ ਜਿਹੜੇ-ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।
with all his reign and his might, and the times that went over him, and over Israel, and over all the kingdoms of the countries.