< 1 ਇਤਿਹਾਸ 5 >
1 ੧ ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ (ਉਹ ਪਹਿਲੌਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਪਹਿਲੌਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣਿਆ ਜਾਂਦਾ)
イスラエルの長子ルベンの子らは次のとおりである。ルベンは長子であったが父の床を汚したので、長子の権はイスラエルの子ヨセフの子らに与えられた。それで長子の権による系図にしるされていない。
2 ੨ ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
またユダは兄弟たちにまさる者となり、その中から君たる者がでたが長子の権はヨセフのものとなったのである。
3 ੩ ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ, ਹਨੋਕ ਤੇ ਪੱਲੂ, ਹਸਰੋਨ ਤੇ ਕਰਮੀ
すなわちイスラエルの長子ルベンの子らはハノク、パル、ヘヅロン、カルミ。
4 ੪ ਯੋਏਲ ਦੇ ਪੁੱਤਰ, ਸ਼ਮਅਯਾਹ ਉਹ ਦਾ ਪੁੱਤਰ, ਗੋਗ ਉਹ ਦਾ ਪੁੱਤਰ ਸ਼ਿਮਈ ਉਹ ਦਾ ਪੁੱਤਰ
ヨエルの子らはその子はシマヤ、その子はゴグ、その子はシメイ、
5 ੫ ਮੀਕਾਹ ਉਹ ਦਾ ਪੁੱਤਰ, ਰਆਯਾਹ ਉਹ ਦਾ ਪੁੱਤਰ, ਬਆਲ ਉਹ ਦਾ ਪੁੱਤਰ
その子はミカ、その子はレアヤ、その子はバアル、
6 ੬ ਬਏਰਾਹ ਉਹ ਦਾ ਪੁੱਤਰ, ਜਿਸ ਨੂੰ ਅੱਸ਼ੂਰ ਦਾ ਰਾਜਾ ਤਿਲਗਥ ਪਿਲਨਅਸਰ ਬੰਧੂਆ ਬਣਾ ਕੇ ਲੈ ਗਿਆ। ਉਹ ਰਊਬੇਨੀਆਂ ਦਾ ਸਰਦਾਰ ਸੀ
その子はベエラである。このベエラはアッスリヤの王テルガテ・ピルネセルが捕え移した者である。彼はルベンびとのつかさであった。
7 ੭ ਉਹ ਦੇ ਭਰਾ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਜਦ ਉਨ੍ਹਾਂ ਦੀਆਂ ਪੀੜ੍ਹੀਆਂ ਦੀ ਕੁਲ ਪੱਤ੍ਰੀ ਬਣੀ ਇਹ ਸਨ, ਮੁਖੀ, ਯਈਏਲ ਤੇ ਜ਼ਕਰਯਾਹ
彼の兄弟たちは、その氏族により、その歴代の系図によれば、かしらエイエルおよびゼカリヤ、
8 ੮ ਅਤੇ ਬਲਾ ਆਜ਼ਾਜ਼ ਦਾ ਪੁੱਤਰ, ਸ਼ਮਆ ਦਾ ਪੁੱਤਰ, ਯੋਏਲ ਦਾ ਪੁੱਤਰ ਜਿਹੜਾ ਅਰੋਏਰ ਵਿੱਚ ਨਬੋ ਤੇ ਬਆਲ-ਮਓਨ ਤੱਕ ਵੱਸਦਾ ਸੀ
ベラなどである。ベラはアザズの子、シマの孫、ヨエルのひこである。彼はアロエルに住み、ネボおよびバアル・メオンまで及んでいたが、
9 ੯ ਅਤੇ ਉਹ ਚੜਦੇ ਪਾਸੇ ਫ਼ਰਾਤ ਦਰਿਆ ਤੋਂ ਉਜਾੜ ਦੇ ਰਸਤੇ ਤੱਕ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ
ギレアデの地で彼の家畜がふえ増したので、彼は東の方ユフラテ川のこなたの荒野の入口にまで住んだ。
10 ੧੦ ਅਤੇ ਸ਼ਾਊਲ ਦੇ ਦਿਨਾਂ ਵਿੱਚ ਉਨ੍ਹਾਂ ਨੇ ਹਗਰੀਆਂ ਨਾਲ ਯੁੱਧ ਕੀਤਾ ਜਿਹੜੇ ਉਨ੍ਹਾਂ ਦੇ ਹੱਥੋਂ ਮਾਰੇ ਗਏ ਅਤੇ ਓਹ ਗਿਲਆਦ ਦੇ ਸਾਰੇ ਚੜਦੇ ਵੱਲ ਆਪਣੇ ਤੰਬੂਆਂ ਵਿੱਚ ਵੱਸੇ।
またサウルの時、彼らはハガルびとと戦って、これを撃ち倒し、ギレアデの東の全部にわたって彼らの天幕に住んだ。
11 ੧੧ ਗਾਦੀ ਉਨ੍ਹਾਂ ਦੇ ਸਾਹਮਣੇ ਬਾਸ਼ਾਨ ਦੇ ਦੇਸ ਵਿੱਚ ਸਲਕਾਹ ਤੱਕ ਵੱਸੇ
ガドの子孫はこれと相対してバシャンの地に住み、サルカまで及んでいた。
12 ੧੨ ਯੋਏਲ ਮੁਖੀ ਸੀ, ਫੇਰ ਦੂਜਾ ਸ਼ਫਾਮ ਅਤੇ ਯਅਨਈ ਤੇ ਸ਼ਾਫਾਟ ਬਾਸ਼ਾਨ ਵਿੱਚ
そのかしらはヨエル、次はシャパム、ヤアナイ、シャパテで、ともにバシャンに住んだ。
13 ੧੩ ਅਤੇ ਉਨ੍ਹਾਂ ਦੇ ਪੁਰਖਾਂ ਦੇ ਘਰਾਣੇ ਦੇ ਸੱਤ ਭਰਾ, ਮੀਕਾਏਲ ਤੇ ਮਸ਼ੁੱਲਾਮ ਤੇ ਸ਼ਬਾ ਤੇ ਯੋਰਈ ਤੇ ਯਅਕਾਨ ਤੇ ਜ਼ੀਆ ਤੇ ਏਬਰ ਸਨ
彼らの兄弟たちは、その氏族によればミカエル、メシュラム、シバ、ヨライ、ヤカン、ジア、エベルの七人である。
14 ੧੪ ਇਹ ਅਬੀਹੈਲ ਦੇ ਪੁੱਤਰ, ਹੂਰੀ ਦੇ ਪੁੱਤਰ, ਯਾਰੋਅਹ ਦਾ ਪੁੱਤਰ, ਗਿਲਆਦ ਦਾ ਪੁੱਤਰ, ਮੀਕਾਏਲ ਦਾ ਪੁੱਤਰ, ਯਸ਼ੀਸ਼ਈ ਦਾ ਪੁੱਤਰ, ਯਹਦੋ ਦਾ ਪੁੱਤਰ, ਬੂਜ਼ ਦਾ ਪੁੱਤਰ
これらはホリの子アビハイルの子らである。ホリはヤロアの子、ヤロアはギレアデの子、ギレアデはミカエルの子、ミカエルはエシサイの子、エシサイはヤドの子、ヤドはブズの子である。
15 ੧੫ ਅਬਦੀਏਲ ਦਾ ਪੁੱਤਰ ਅਹੀ, ਗੂਨੀ ਦਾ ਪੁੱਤਰ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦਾ ਮੁਖੀ
アヒはアブデルの子、アブデルはグニの子、グニはその氏族の長である。
16 ੧੬ ਅਤੇ ਓਹ ਗਿਲਆਦ ਵਿੱਚ ਬਾਸ਼ਾਨ ਵਿੱਚ ਅਤੇ ਉਸ ਦੇ ਪਿੰਡਾਂ ਵਿੱਚ ਤੇ ਸ਼ਾਰੋਨ ਦੀਆਂ ਸਾਰੀਆਂ ਚਾਰਗਾਹਾਂ ਵਿੱਚ ਉਨ੍ਹਾਂ ਦੀਆਂ ਹੱਦਾਂ ਤੱਕ ਵੱਸਦੇ ਸਨ
彼らはギレアデとバシャンとその村里とシャロンのすべての放牧地に住んで、その四方の境にまで及んでいた。
17 ੧੭ ਯਹੂਦਾਹ ਦੇ ਪਾਤਸ਼ਾਹ ਯੋਥਾਮ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਦਿਨਾਂ ਵਿੱਚ ਇਹ ਸਾਰੀਆਂ ਕੁਲਪੱਤ੍ਰੀਆਂ ਲਿਖੀਆਂ ਗਈਆਂ।
これらはみなユダの王ヨタムの世とイスラエルの王ヤラベアムの世に系図にのせられた。
18 ੧੮ ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰ-ਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੁਤਾਲੀ ਹਜ਼ਾਰ ਸੱਤ ਸੌ ਸੱਠ ਯੋਧੇ ਸਨ
ルベンびとと、ガドびとと、マナセの半部族には出て戦いうる者四万四千七百六十人あり、皆勇士で、盾とつるぎをとり、弓をひき、戦いに巧みな人々であった。
19 ੧੯ ਅਤੇ ਇਹ ਹਗਰੀਆਂ, ਯਟੂਰ ਤੇ ਨਾਫ਼ੀਸ਼ ਤੇ ਨੋਦਾਬ ਨਾਲ ਲੜੇ
彼らはハガルびとおよびエトル、ネフシ、ノダブなどと戦ったが、
20 ੨੦ ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
助けを得てこれを攻めたので、ハガルびとおよびこれとともにいた者は皆、彼らの手にわたされた。これは彼らが戦いにあたって神に呼ばわり、神に寄り頼んだので神はその願いを聞かれたからである。
21 ੨੧ ਅਤੇ ਓਹ ਉਨ੍ਹਾਂ ਦੇ ਪਸ਼ੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲੱਖ, ਅਤੇ ਗਧੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ
彼らはその家畜を奪い取ったが、らくだ五万、羊二十五万、ろば二千あり、また人は十万人あった。
22 ੨੨ ਸੋ ਬਹੁਤ ਸਾਰੇ ਲੋਕ ਵੱਢੇ ਗਏ ਕਿਉਂ ਜੋ ਇਹ ਯੁੱਧ ਪਰਮੇਸ਼ੁਰ ਦੀ ਵੱਲੋਂ ਸੀ ਅਤੇ ਉਹ ਗ਼ੁਲਾਮ ਹੋਣ ਦੇ ਸਮੇਂ ਤੱਕ ਉਨ੍ਹਾਂ ਦੇ ਥਾਂ ਵਿੱਚ ਵੱਸਦੇ ਰਹੇ ਸਨ।
これはその戦いが神によったので、多くの者が殺されて倒れたからである。そして彼らは捕え移される時まで、これに代ってその所に住んだ。
23 ੨੩ ਮਨੱਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਦੀ ਧਰਤੀ ਵਿੱਚ ਵੱਸੇ। ਓਹ ਬਾਸ਼ਾਨ ਤੋਂ ਬਆਲ-ਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੱਕ ਵਧਦੇ ਗਏ
マナセの半部族の人々はこの地に住み、ふえ広がって、ついにバシャンからバアル・ヘルモン、セニルおよびヘルモン山にまで及んだ。
24 ੨੪ ਇਹ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਯੋਧੇ, ਨਾਮੀ, ਤੇ ਆਪਣੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ।
その氏族の長たちは次のとおりである。すなわち、エペル、イシ、エリエル、アズリエル、エレミヤ、ホダヤ、ヤデエル。これらは皆その氏族の長で名高い大勇士であった。
25 ੨੫ ਅਤੇ ਉਨ੍ਹਾਂ ਨੇ ਆਪਣੇ ਵੱਡ-ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਤੇ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਚਲ ਕੇ ਵਿਭਚਾਰੀ ਹੋ ਗਏ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਅੱਗੇ ਨਸ਼ਟ ਕੀਤਾ
彼らは先祖たちの神にむかって罪を犯し、神が、かつて彼らの前から滅ぼされた国の民の神々を慕って、これと姦淫したので、
26 ੨੬ ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਅਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰਊਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਉਹ ਅੱਜ ਤੱਕ ਉੱਥੇ ਹੀ ਵੱਸਦੇ ਹਨ।
イスラエルの神は、アッスリヤの王プルの心を奮い起し、またアッスリヤの王テルガテ・ピルネセルの心を奮い起されたので、彼はついにルベンびとと、ガドびとと、マナセの半部族を捕えて行き、ハウラとハボルとハラとゴザン川のほとりに移して今日に至っている。