< 1 ਇਤਿਹਾਸ 7 >
1 ੧ ਯਿੱਸਾਕਾਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ
Porro filii Issachar: Thola, et Phua, Iasub, et Simeron, quattuor.
2 ੨ ਅਤੇ ਤੋਲਾ ਦੇ ਪੁੱਤਰ ਉੱਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਯੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ
Filii Thola: Ozi et Raphaia, et Ieriel, et Iemai, et Iebsem, et Samuel, principes per domos cognationum suarum. De stirpe Thola viri fortissimi numerati sunt in diebus David, viginti duo millia sexcenti.
3 ੩ ਅਤੇ ਉੱਜ਼ੀ ਦੇ ਪੁੱਤਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤਰ, ਮੀਕਾਏਲ ਤੇ ਓਬਦਯਾਹ ਤੇ ਯੋਏਲ, ਯਿੱਸ਼ੀਯਾਹ, ਪੰਜ, ਸਾਰੇ ਮੁਖੀਏ
Filii Ozi: Izrahia, de quo nati sunt Michael, et Obadia, et Ioel, et Iesia, quinque omnes principes.
4 ੪ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਤਨੀਆਂ ਅਤੇ ਪੁੱਤਰ ਸਨ
Cumque eis per familias, et populos suos, accincti ad prælium, viri fortissimi, triginta sex millia: multas enim habuerunt uxores, et filios.
5 ੫ ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ।
Fratres quoque eorum per omnem cognationem Issachar robustissimi ad pugnandum, octoginta septem millia numerati sunt.
6 ੬ ਬਿਨਯਾਮੀਨ ਦੇ ਪੁੱਤਰ, ਬਲਾ ਤੇ ਬਕਰ ਤੇ ਯਦੀਏਲ, ਤਿੰਨ
Filii Beniamin: Bela, et Bechor, et Iadihel, tres.
7 ੭ ਅਤੇ ਬਲਾ ਦੇ ਪੁੱਤਰ, ਅਸਬੋਨ ਤੇ ਉੱਜ਼ੀ ਤੇ ਉੱਜ਼ੀਏਲ ਤੇ ਯਰੀਮੋਥ ਤੇ ਈਰੀ, ਪੰਜ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ, ਬਹੁਤ ਤਕੜੇ ਸੂਰਮੇ ਅਤੇ ਆਪਣੀਆਂ ਕੁਲਪੱਤ੍ਰੀਆਂ ਦੇ ਵਿੱਚ ਉਹ ਬਾਈ ਹਜ਼ਾਰ ਚੌਂਤੀ ਗਿਣੇ ਗਏ ਸਨ।
Filii Bela: Esbon, et Ozi, et Oziel, et Ierimoth, et Urai, quinque principes familiarum, et ad pugnandum robustissimi: numerus autem eorum, viginti duo millia et triginta quattuor.
8 ੮ ਬਕਰ ਦੇ ਪੁੱਤਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬਿਯਾਹ ਤੇ ਅਨਾਥੋਥ ਤੇ ਆਲਾਮਥ ਇਹ ਸਾਰੇ ਬਕਰ ਦੇ ਪੁੱਤਰ ਸਨ।
Porro filii Bechor: Zamira, et Ioas, et Eliezer, et Elioenai, et Amri, et Ierimoth, et Abia, et Anathoth, et Almath: omnes hi, filii Bechor.
9 ੯ ਕੁੱਲ-ਪੱਤਰੀ ਵਿੱਚ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਵੀਹ ਹਜ਼ਾਰ ਦੋ ਸੌ ਸੀ, ਡਾਢੇ ਸੂਰਮੇ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ
Numerati sunt autem per familias suas principes cognationum suarum ad bella fortissimi, viginti millia et ducenti.
10 ੧੦ ਅਤੇ ਯਦੀਏਲ ਦੇ ਪੁੱਤਰ, ਬਿਲਹਾਨ ਅਤੇ ਬਿਲਹਾਨ ਦੇ ਪੁੱਤਰ, ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਾਨਾਹ ਤੇ ਜ਼ੇਥਾਨ ਤੇ ਤਰਸ਼ੀਸ਼ ਤੇ ਅਹੀਸ਼ਾਹਰ
Porro filii Iadihel: Balan. Filii autem Balan: Iehus, et Beniamin, et Aod, et Chanana, et Zethan, et Tharsis, et Ahisahar.
11 ੧੧ ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ
Omnes hi filii Iadihel, principes cognationum suarum, viri fortissimi, decem et septem millia, et ducenti ad prælium procedentes.
12 ੧੨ ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤਰ, ਹੁਸ਼ੀਮ ਅਹੇਰ ਦੇ ਪੁੱਤਰ।
Sepham quoque, et Hapham filii Hir: et Hasim filii Aher.
13 ੧੩ ਨਫ਼ਤਾਲੀ ਦੇ ਪੁੱਤਰ, ਯਹਸੀਏਲ ਤੇ ਗੂਨੀ ਤੇ ਯੇਸਰ ਤੇ ਸ਼ੱਲੂਮ ਬਿਲਹਾਹ ਦੇ ਪੁੱਤਰ।
Filii autem Nephthali: Iaziel, et Guni, et Ieser, et Sellum, filii Bala.
14 ੧੪ ਮਨੱਸ਼ਹ ਦੇ ਪੁੱਤਰ, ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਦਾਸੀ ਨੇ ਜਨਮ ਦਿੱਤਾ, ਉਸ ਨੇ ਗਿਲਆਦ ਦੇ ਪਿਤਾ ਮਾਕੀਰ ਨੂੰ ਜਨਮ ਦਿੱਤਾ।
Porro filius Manasse, Esriel: concubinaque eius Syra peperit Machir patrem Galaad.
15 ੧੫ ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫ਼ਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ।
Machir autem accepit uxores filiis suis Happhim, et Saphan: et habuit sororem nomine Maacha: nomen autem secundi, Salphaad, natæque sunt Salphaad filiæ.
16 ੧੬ ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ
Et peperit Maacha uxor Machir filium, vocavitque nomen eius Phares: porro nomen fratris eius, Sares: et filii eius, Ulam, et Recen.
17 ੧੭ ਅਤੇ ਊਲਾਮ ਦੇ ਪੁੱਤਰ, ਬਦਾਨ। ਇਹ ਗਿਲਆਦ ਦੇ ਪੁੱਤਰ ਸਨ ਜਿਹੜਾ ਮਾਕੀਰ ਦੇ ਪੁੱਤਰ ਤੇ ਮਨੱਸ਼ਹ ਦਾ ਪੋਤਾ ਸੀ
Filius autem Ulam, Badan. Hi sunt filii Galaad, filii Machir, filii Manasse.
18 ੧੮ ਅਤੇ ਉਹ ਦੀ ਭੈਣ ਹੰਮੋਲਕੋਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ
Soror autem eius Regina peperit virum-decorum, et Abiezer, et Mohola.
19 ੧੯ ਅਤੇ ਸ਼ਮੀਦਾ ਦੇ ਪੁੱਤਰ ਇਹ ਸਨ, ਅਹਯਾਨ ਤੇ ਸ਼ਕਮ ਤੇ ਲਿਕਹੀ ਤੇ ਅਨੀਆਮ।
Erant autem filii Semida, Ahin, et Sechem, et Leci, et Aniam.
20 ੨੦ ਇਫ਼ਰਾਈਮ ਦੇ ਪੁੱਤਰ, ਸ਼ੁਥਲਹ ਤੇ ਉਹ ਦਾ ਪੁੱਤਰ ਬਰਦ ਤੇ ਉਹ ਦਾ ਤਹਥ, ਤੇ ਉਹ ਦਾ ਅਲਆਦਾਹ ਤੇ ਉਹ ਦਾ ਪੁੱਤਰ ਤਹਥ
Filii autem Ephraim: Suthala, Bared filius eius, Thahath filius eius, Elada filius eius, Thahath filius eius, huius filius Zabad,
21 ੨੧ ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੁਥਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ।
et huius filius Suthula, et huius filius Ezer et Elad: occiderunt autem eos viri Geth indigenæ, quia descenderant ut invaderent possessiones eorum.
22 ੨੨ ਉਨ੍ਹਾਂ ਦਾ ਪਿਤਾ ਇਫ਼ਰਾਈਮ ਬਹੁਤ ਦਿਨਾਂ ਤੱਕ ਸੋਗ ਕਰਦਾ ਰਿਹਾ, ਉਹ ਦਾ ਭਾਈਚਾਰਾ ਉਸ ਨੂੰ ਤਸੱਲੀ ਦੇਣ ਲਈ ਆਏ
Luxit igitur Ephraim pater eorum multis diebus, et venerunt fratres eius ut consolarentur eum.
23 ੨੩ ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ
Ingressusque est ad uxorem suam: quæ concepit, et peperit filium, et vocavit nomen eius Beria, eo quod in malis domus eius ortus esset:
24 ੨੪ ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ
filia autem eius fuit Sara, quæ ædificavit Bethoron inferiorem et superiorem, et Ozensara.
25 ੨੫ ਅਤੇ ਉਹ ਦਾ ਪੁੱਤਰ ਰਫਹ ਤੇ ਰਸ਼ਫ਼ ਤੇ ਉਹ ਦਾ ਪੁੱਤਰ ਤਲਹ ਤੇ ਉਹ ਦਾ ਪੁੱਤਰ ਤਹਨ
Porro filius eius Rapha, et Reseph, et Thale, de quo natus est Thaan,
26 ੨੬ ਉਹ ਦਾ ਪੁੱਤਰ ਲਅਦਾਨ, ਉਹ ਦਾ ਪੁੱਤਰ ਅੰਮੀਹੂਦ, ਉਹ ਦਾ ਪੁੱਤਰ ਅਲੀਸ਼ਾਮਾ,
qui genuit Laadan: huius quoque filius Ammiud, qui genuit Elisama,
27 ੨੭ ਉਹ ਦਾ ਪੁੱਤਰ ਨੂਨ, ਉਹ ਦਾ ਪੁੱਤਰ ਯਹੋਸ਼ੁਆ।
de quo ortus est Nun, qui habuit filium Iosue.
28 ੨੮ ਉਨ੍ਹਾਂ ਦੇ ਜਾਇਦਾਦ ਤੇ ਵਸੇਬੇ ਇਹ ਸਨ, ਬੈਤਏਲ ਉਹ ਦੇ ਪਿੰਡਾਂ ਸਣੇ ਅਤੇ ਚੜਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਯਾਹ ਤੱਕ ਉਹ ਦੇ ਪਿੰਡਾਂ ਸਣੇ
Possessio autem eorum et habitatio, Bethel cum filiabus suis, et contra Orientem Noran, ac Occidentalem plagam Gazer et filiæ eius, Sichem quoque cum filiabus suis, usque ad Aza cum filiabus eius.
29 ੨੯ ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ ਸ਼ਾਨ ਦੇ ਪਿੰਡਾਂ ਸਣੇ, ਤਆਨਾਕ ਉਹ ਦੇ ਪਿੰਡਾਂ ਸਣੇ, ਮਗਿੱਦੋ ਉਹ ਦੇ ਪਿੰਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਇਹਨਾਂ ਵਿੱਚ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰ ਵੱਸਦੇ ਸਨ।
Iuxta filios quoque Manasse Bethsan et filias eius, Thanach et filias eius, Mageddo et filias eius: Dor et filias eius: in his habitaverunt filii Ioseph, filii Israel.
30 ੩੦ ਆਸ਼ੇਰ ਦੇ ਪੁੱਤਰ, ਯਿਮਨਾਹ ਤੇ ਯਿਸ਼ਵਾਹ ਤੇ ਯਿਸ਼ਵੀ ਤੇ ਬਰੀਆਹ ਤੇ ਉਨ੍ਹਾਂ ਦੀ ਭੈਣ ਸਰਹ
Filii Aser: Iemna, et Iesua, et Iessui, et Baria, et Sara soror eorum.
31 ੩੧ ਅਤੇ ਬਰੀਆਹ ਦੇ ਪੁੱਤਰ, ਹੇਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ
Filii autem Baria: Heber, et Melchiel: ipse est pater Barsaith.
32 ੩੨ ਅਤੇ ਹੇਬਰ ਤੋਂ ਯਫਲੇਟ ਤੇ ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਨੇ ਜਨਮ ਲਿਆ
Heber autem genuit Iephlat, et Somer, et Hotham, et Suaa sororem eorum.
33 ੩੩ ਅਤੇ ਯਫਲੇਟ ਦੇ ਪੁੱਤਰ, ਪਾਸਕ ਤੇ ਬਿਮਹਾਲ ਤੇ ਅਸ਼ਵਥ। ਇਹ ਯਫਲੇਟ ਦੇ ਪੁੱਤਰ ਸਨ
Filii Iephlat: Phosech, et Chamaal, et Asoth: hi filii Iephlat.
34 ੩੪ ਅਤੇ ਸ਼ਮਰ ਦੇ ਪੁੱਤਰ, ਅਹੀ ਤੇ ਰੋਹਗਾਹ, ਤੇ ਹੁੱਬਾਹ ਤੇ ਅਰਾਮ
Porro filii Somer: Ahi, et Roaga, et Haba, et Aram.
35 ੩੫ ਅਤੇ ਉਹ ਦਾ ਭਰਾ ਹੇਲਮ ਦੇ ਪੁੱਤਰ, ਸੋਫਾਹ ਤੇ ਯਿਮਨਾ ਤੇ ਸ਼ੇਲਸ਼ ਤੇ ਆਮਲ
Filii autem Helem fratris eius: Supha, et Iemna, et Selles, et Amal.
36 ੩੬ ਸੋਫਾਹ ਦੇ ਪੁੱਤਰ, ਸੂਅਹ ਤੇ ਹਰਨਫਰ ਤੇ ਸ਼ੂਆਲ ਤੇ ਬੇਰੀ ਤੇ ਯਿਮਰਾਹ
Filii Supha: Sue, Harnapher, et Sual, et Beri, et Iamra,
37 ੩੭ ਬਸਰ ਤੇ ਹੋਦ ਤੇ ਸ਼ੰਮਾ ਤੇ ਸ਼ਿਲਸ਼ਾਹ ਤੇ ਯਿਥਰਾਨ ਤੇ ਬਏਰਾ
Bosor, et Hod, et Samma, et Salusa, et Iethran, et Bera.
38 ੩੮ ਅਤੇ ਯਥਰ ਦੇ ਪੁੱਤਰ, ਯਫ਼ੁੰਨਹ ਤੇ ਪਿਸਪਾ ਤੇ ਅਰਾ
Filii Iether: Iephone, et Phaspha, et Ara.
39 ੩੯ ਅਤੇ ਉੱਲਾ ਦੇ ਪੁੱਤਰ, ਆਰਹ ਤੇ ਹੰਨੀਏਲ ਤੇ ਰਿਸਯਾ
Filii autem Olla: Aree, et Haniel, et Resia.
40 ੪੦ ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾਂ ਦੇ ਯੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ।
Omnes hi filii Aser, principes cognationum, electi atque fortissimi duces ducum: numerus autem eorum ætatis, quæ apta esset ad bellum, viginti sex millia.