< 1 ਇਤਿਹਾਸ 9 >

1 ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ।
וכל ישראל התיחשו והנם כתובים על ספר מלכי ישראל ויהודה הגלו לבבל במעלם
2 ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ ਤੇ ਨਥੀਨੀਮ ਸਨ
והיושבים הראשנים אשר באחזתם בעריהם ישראל הכהנים הלוים והנתינים
3 ਅਤੇ ਯਹੂਦੀਆਂ ਵਿੱਚੋਂ, ਬਿਨਯਾਮੀਨੀਆਂ ਵਿੱਚੋਂ, ਇਫ਼ਰਾਈਮੀਆਂ ਵਿੱਚੋਂ ਅਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਇਹ ਵੱਸਦੇ ਸਨ,
ובירושלם ישבו מן בני יהודה ומן בני בנימן--ומן בני אפרים ומנשה
4 ਊਥਈ ਅੰਮੀਹੂਦ ਦਾ ਪੁੱਤਰ ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ, ਪਰਸ ਦੇ ਪੁੱਤਰਾਂ ਵਿੱਚੋਂ, ਯਹੂਦਾਹ ਦਾ ਪੁੱਤਰ,
עותי בן עמיהוד בן עמרי בן אמרי בן בנימן (בני מן) בני פרץ בן יהודה
5 ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦਾ ਪੁੱਤਰ
ומן השילוני עשיה הבכור ובניו
6 ਅਤੇ ਜ਼ਰਹ ਦੇ ਪੁੱਤਰਾਂ ਵਿੱਚੋਂ, ਯਊਏਲ ਤੇ ਉਨ੍ਹਾਂ ਦੇ ਭਰਾ ਛੇ ਸੌ ਨੱਬੇ
ומן בני זרח יעואל ואחיהם שש מאות ותשעים
7 ਅਤੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ, ਹੋਦਵਯਾਹ ਦਾ ਪੁੱਤਰ, ਹਸਨੂਆਹ ਦਾ ਪੁੱਤਰ,
ומן בני בנימן--סלוא בן משלם בן הודויה בן הסנאה
8 ਤੇ ਯਿਬਨਯਾਹ ਯਰੋਹਾਮ ਦਾ ਪੁੱਤਰ ਤੇ ਏਲਾਹ ਉੱਜ਼ੀ ਦਾ ਪੁੱਤਰ, ਮਿਕਰੀ ਦਾ ਪੁੱਤਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤਰ, ਰਊਏਲ ਦਾ ਪੁੱਤਰ, ਯਿਬਨੀਯਾਹ ਦਾ ਪੁੱਤਰ
ויבניה בן ירחם ואלה בן עזי בן מכרי ומשלם בן שפטיה בן רעואל בן יבניה
9 ਅਤੇ ਉਨ੍ਹਾਂ ਦੇ ਭਰਾ ਆਪਣੀਆਂ ਪੀੜ੍ਹੀਆਂ ਅਨੁਸਾਰ ਨੌ ਸੌ ਛਿਪੰਜਾ ਸਨ। ਇਹ ਸਾਰੇ ਮਨੁੱਖ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ।
ואחיהם לתלדותם תשע מאות וחמשים וששה כל אלה אנשים ראשי אבות לבית אבתיהם
10 ੧੦ ਅਤੇ ਜਾਜਕਾਂ ਵਿੱਚੋਂ ਯਦਾਯਾਹ ਤੇ ਯਹੋਯਾਰੀਬ ਤੇ ਯਾਕੀਨ
ומן הכהנים ידעיה ויהויריב ויכין
11 ੧੧ ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਸਾਦੋਕ ਦਾ ਪੁੱਤਰ, ਮਰਾਯੋਥ ਦਾ ਪੁੱਤਰ, ਅਹੀਟੂਬ ਦਾ ਪੁੱਤਰ, ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ
ועזריה בן חלקיה בן משלם בן צדוק בן מריות בן אחיטוב נגיד בית האלהים
12 ੧੨ ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ
ועדיה בן ירחם בן פשחור בן מלכיה ומעשי בן עדיאל בן יחזרה בן משלם בן משלמית בן אמר
13 ੧੩ ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸੱਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਬਹੁਤ ਕੁਸ਼ਲ ਸਨ।
ואחיהם ראשים לבית אבותם אלף ושבע מאות וששים--גבורי חיל מלאכת עבודת בית האלהים
14 ੧੪ ਅਤੇ ਲੇਵੀਆਂ ਵਿੱਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿੱਚੋਂ
ומן הלוים שמעיה בן חשוב בן עזריקם בן חשביה מן בני מררי
15 ੧੫ ਅਤੇ ਬਕਬੱਕਰ, ਹਰਸ਼ ਤੇ ਗਾਲਾਲ ਤੇ ਮੱਤਨਯਾਹ ਮੀਕਾ ਦਾ ਪੁੱਤਰ, ਜ਼ਿਕਰੀ ਦਾ ਪੁੱਤਰ, ਆਸਾਫ਼ ਦਾ ਪੁੱਤਰ
ובקבקר חרש וגלל ומתניה בן מיכא בן זכרי בן אסף
16 ੧੬ ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।
ועבדיה בן שמעיה בן גלל בן ידותון וברכיה בן אסא בן אלקנה היושב בחצרי נטופתי
17 ੧੭ ਅਤੇ ਕਰਬਾਨ ਇਹ ਸਨ, ਸ਼ੱਲੂਮ ਤੇ ਅੱਕੂਬ ਤੇ ਤਲਮੋਨ ਤੇ ਅਹੀਮਾਨ ਤੇ ਉਨ੍ਹਾਂ ਦਾ ਭਰਾ ਸ਼ੱਲੂਮ ਮੁਖੀਆ ਸੀ
והשערים שלום ועקוב וטלמן ואחימן ואחיהם שלום הראש
18 ੧੮ ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ
ועד הנה בשער המלך מזרחה המה השערים למחנות בני לוי
19 ੧੯ ਅਤੇ ਸ਼ੱਲੂਮ ਕੋਰੇ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਾ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵਾਜ਼ੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਤਾ ਦਾਦੇ ਯਹੋਵਾਹ ਦੇ ਡੇਰੇ ਦੇ ਦਰਵਾਜ਼ੇ ਦੇ ਰਾਖੇ ਹੋਏ ਸਨ
ושלום בן קורא בן אביסף בן קרח ואחיו לבית אביו הקרחים על מלאכת העבודה שמרי הספים לאהל ואבתיהם על מחנה יהוה שמרי המבוא
20 ੨੦ ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ
ופינחס בן אלעזר נגיד היה עליהם לפנים--יהוה עמו
21 ੨੧ ਅਤੇ ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ
זכריה בן משלמיה שער פתח לאהל מועד
22 ੨੨ ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ
כלם הברורים לשערים בספים מאתים ושנים עשר המה בחצריהם התיחשם המה יסד דויד ושמואל הראה באמונתם
23 ੨੩ ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ
והם ובניהם על השערים לבית יהוה לבית האהל--למשמרות
24 ੨੪ ਚਾਰੋਂ ਪਾਸੇ ਪੂਰਬ, ਪੱਛਮ, ਉੱਤਰ, ਦੱਖਣ ਵੱਲ ਦਰਬਾਨ ਸਨ
לארבע רוחות יהיו השערים מזרח ימה צפונה ונגבה
25 ੨੫ ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਹਰ ਹਫ਼ਤੇ ਵਾਰੋ-ਵਾਰੀ ਉਨ੍ਹਾਂ ਦੇ ਨਾਲ ਬੈਠਣ ਆਉਂਦੇ ਸਨ
ואחיהם בחצריהם לבוא לשבעת הימים מעת אל עת--עם אלה
26 ੨੬ ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ
כי באמונה המה ארבעת גברי השערים--הם הלוים והיו על הלשכות ועל האצרות בית האלהים
27 ੨੭ ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।
וסביבות בית האלהים ילינו כי עליהם משמרת והם על המפתח ולבקר לבקר
28 ੨੮ ਅਤੇ ਉਨ੍ਹਾਂ ਵਿੱਚੋਂ ਕਈ ਉਪਾਸਨਾ ਦੇ ਭਾਂਡਿਆਂ ਉੱਤੇ ਥਾਪੇ ਹੋਏ ਸਨ ਕਿਉਂਕਿ ਓਹ ਉਨ੍ਹਾਂ ਨੂੰ ਗਿਣ ਕੇ ਅੰਦਰ ਲਿਆਉਂਦੇ ਤੇ ਗਿਣ ਕੇ ਬਾਹਰ ਲੈ ਜਾਂਦੇ ਸਨ
ומהם על כלי העבודה כי במספר יביאום ובמספר יוציאום
29 ੨੯ ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ
ומהם ממנים על הכלים ועל כל כלי הקדש ועל הסלת והיין והשמן והלבונה והבשמים
30 ੩੦ ਅਤੇ ਜਾਜਕ ਦੇ ਪੁੱਤਰਾਂ ਵਿੱਚੋਂ ਕਈ ਸੁਗੰਧੀਆਂ ਦੇ ਮਸਾਲਿਆਂ ਦਾ ਕੰਮ ਕਰਦੇ ਸਨ
ומן בני הכהנים רקחי המרקחת לבשמים
31 ੩੧ ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੂਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ਿੰਮੇਵਾਰੀ ਰੱਖਦਾ ਸੀ
ומתתיה מן הלוים הוא הבכור לשלם הקרחי--באמונה על מעשה החבתים
32 ੩੨ ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜਾਵੇ ਦੀ ਰੋਟੀ ਉੱਤੇ ਜ਼ਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।
ומן בני הקהתי מן אחיהם על לחם המערכת להכין שבת שבת
33 ੩੩ ਅਤੇ ਇਹ ਉਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਰਹਿ ਕੇ ਦੂਜੇ ਦੇ ਕੰਮ ਤੋਂ ਅੱਡ ਸਨ, ਕਿਉਂ ਜੋ ਉਹ ਰਾਤ-ਦਿਨ ਆਪਣੇ ਕੰਮ ਵਿੱਚ ਰੁੱਝੇ ਰਹਿੰਦੇ ਸਨ
ואלה המשררים ראשי אבות ללוים בלשכת--פטירים (פטורים) כי יומם ולילה עליהם במלאכה
34 ੩੪ ਇਹ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
אלה ראשי האבות ללוים לתלדותם ראשים אלה ישבו בירושלם
35 ੩੫ ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ।
ובגבעון ישבו אבי גבעון יעואל (יעיאל) ושם אשתו מעכה
36 ੩੬ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨੇਰ ਤੇ ਨਾਦਾਬ
ובנו הבכור עבדון וצור וקיש ובעל ונר ונדב
37 ੩੭ ਅਤੇ ਗਦੋਰ ਤੇ ਅਹਯੋ ਤੇ ਜ਼ਕਰਯਾਹ ਤੇ ਮਿਕਲੋਥ
וגדור ואחיו וזכריה ומקלות
38 ੩੮ ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆ ਅਤੇ ਉਹ ਵੀ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਨਾਲ ਆਹਮੋ-ਸਾਹਮਣੇ ਵੱਸਦੇ ਸਨ।
ומקלות הוליד את שמאם ואף הם נגד אחיהם ישבו בירושלם--עם אחיהם
39 ੩੯ ਅਤੇ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
ונר הוליד את קיש וקיש הוליד את שאול ושאול הוליד את יהונתן ואת מלכישוע ואת אבינדב ואת אשבעל
40 ੪੦ ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
ובן יהונתן מריב בעל ומרי בעל הוליד את מיכה
41 ੪੧ ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਹਰੇਆ
ובני מיכה--פיתן ומלך ותחרע
42 ੪੨ ਅਤੇ ਆਹਾਜ਼ ਤੋਂ ਯਾਰਾਹ ਜੰਮਿਆ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
ואחז הוליד את יערה ויערה הוליד את עלמת ואת עזמות ואת זמרי וזמרי הוליד את מוצא
43 ੪੩ ਅਤੇ ਮੋਸਾ ਤੋਂ ਬਿਨਆ ਜੰਮਿਆ ਅਤੇ ਰਫ਼ਾਯਾਹ ਉਹ ਦਾ ਪੁੱਤਰ, ਅਲਾਸਾਹ ਉਹ ਦਾ ਪੁੱਤਰ, ਆਸੇਲ ਉਹ ਦਾ ਪੁੱਤਰ
ומוצא הוליד את בנעא ורפיה בנו אלעשה בנו אצל בנו
44 ੪੪ ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ।
ולאצל ששה בנים ואלה שמותם עזריקם בכרו וישמעאל ושעריה ועבדיה וחנן אלה בני אצל

< 1 ਇਤਿਹਾਸ 9 >