< 1 ਕੁਰਿੰਥੀਆਂ ਨੂੰ 10 >
1 ੧ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।
Hermanos, deseo que no ignoren que nuestros antepasados estuvieron todos bajo la nube y todos pasaron por el mar.
2 ੨ ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ।
Con Moisés, todos fueron bautizados en la nube y en el mar,
3 ੩ ਸਭਨਾਂ ਨੇ ਇੱਕੋ ਆਤਮਿਕ ਭੋਜਨ ਖਾਧਾ।
todos comieron el mismo alimento espiritual
4 ੪ ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।
y todos bebieron la misma bebida espiritual, porque bebían de la Roca espiritual que los seguía, y la Roca era Cristo.
5 ੫ ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।
Pero muchos de ellos no agradaron a Dios y quedaron tendidos en el desierto.
6 ੬ ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।
Todas esas cosas sucedieron como ejemplos para nosotros, a fin de que no codiciemos cosas malas, como las que ellos codiciaron.
7 ੭ ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।”
No adoren ídolos como algunos de ellos. Como está escrito: El pueblo se sentó a comer y a beber, y se levantó a divertirse.
8 ੮ ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।
Ni practiquemos inmoralidad sexual, como algunos de ellos practicaron inmoralidad sexual, y en un día cayeron 23.000.
9 ੯ ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।
Ni tentemos a Cristo, como algunos de ellos lo tentaron, y murieron mordidos por las serpientes.
10 ੧੦ ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।
Ni murmuremos, como algunos de ellos murmuraron, y perecieron en manos del destructor.
11 ੧੧ ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। (aiōn )
Estas cosas les sucedieron como ejemplo, y fueron escritas como amonestación para nosotros, los que vivimos el fin de los tiempos. (aiōn )
12 ੧੨ ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।
Así que, el que piensa estar firme, tenga cuidado que no caiga.
13 ੧੩ ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
No los atrapó alguna tentación que no sea humana. Fiel es Dios, Quien no dejará que sean tentados más de lo que puedan soportar. Y junto con la tentación proveerá la salida para que puedan resistir.
14 ੧੪ ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।
Por tanto, amados míos, huyan de la idolatría.
15 ੧੫ ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।
Les hablo como a sabios. Juzguen ustedes lo que digo:
16 ੧੬ ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?
La copa de bendición que bendecimos, ¿no es [la ]comunión de la sangre de Cristo? El pan que partimos, ¿no es [la ]comunión del cuerpo de Cristo?
17 ੧੭ ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ।
Por cuanto todos participamos del mismo pan, [nosotros], que somos muchos, somos un cuerpo.
18 ੧੮ ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?
Consideren al pueblo de Israel. ¿Los que comen los sacrificios no participan del altar?
19 ੧੯ ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?
¿Qué quiero decir con esto? ¿Que un ídolo y la carne sacrificada a ídolos valen algo?
20 ੨੦ ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
Más bien digo que ofrecen [los sacrificios a] los demonios y no a Dios. No quiero que ustedes participen con los demonios.
21 ੨੧ ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।
No pueden beber la copa del Señor y la copa de los demonios, ni pueden comer la mesa del Señor y la mesa de demonios.
22 ੨੨ ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।
¿Provocamos a celos al Señor? ¿Somos más fuertes que Él?
23 ੨੩ ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ।
Todo es lícito, pero no todo es provechoso. Todo es lícito, pero no todo edifica.
24 ੨੪ ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।
Nadie busque su propio bien, sino el del otro.
25 ੨੫ ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।
Coman todo lo que se vende en [la] carnicería sin preguntar por causa de la conciencia,
26 ੨੬ ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ।
porque la tierra y todo lo que hay en ella son del Señor.
27 ੨੭ ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।
Si algún incrédulo los invita, y quieren ir, coman todo lo que se sirva sin preguntar por causa de la conciencia.
28 ੨੮ ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।
Pero si alguno les dice: Esto es de lo sacrificado [a ídolos], no coman por causa de aquel que [les] informó, y de la conciencia.
29 ੨੯ ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?
No me refiero a tu propia conciencia, sino a la de otro. Pues, ¿por qué se juzga mi libertad por la conciencia de otro?
30 ੩੦ ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
Si yo participo con gratitud, ¿por qué me censuran por [comer] aquello de lo cual doy gracias?
31 ੩੧ ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
Por tanto, si comen, beben o hacen cualquier cosa, hagan todo para [la] gloria de Dios.
32 ੩੨ ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ।
No ofendan a judíos, ni a griegos ni a la iglesia de Dios,
33 ੩੩ ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।
como también yo procuro complacer a todos en todo, sin procurar mi beneficio, sino el de muchos para que sean salvos.