< 1 ਕੁਰਿੰਥੀਆਂ ਨੂੰ 12 >
1 ੧ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।
O duchovních pak dařích, bratří, nechci, abyste nevěděli.
2 ੨ ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ।
Víte, že jste byli pohané, kteříž k modlám němým, jakž jste bývali vedeni, tak jste chodili.
3 ੩ ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
Protož známoť vám činím, že žádný v Duchu Božím mluvě, nezlořečí Pánu Ježíši, a žádný nemůže říci Pán Ježíš, jediné v Duchu svatém.
4 ੪ ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ।
Rozdílníť pak darové jsou, ale tentýž Duch,
5 ੫ ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ।
A rozdílná jsou přisluhování, ale tentýž Pán,
6 ੬ ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ।
A rozdílné jsou moci, ale tentýž Bůh, jenžto působí všecko ve všech.
7 ੭ ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।
Jednomu pak každému dáno bývá zjevení Ducha k užitku.
8 ੮ ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
Nebo někomu dána bývá skrze Ducha řeč moudrosti, jinému pak řeč umění podle téhož Ducha,
9 ੯ ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ।
Jinému víra v témž Duchu, jinému darové uzdravování v jednostejném Duchu,
10 ੧੦ ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।
Někomu divů činění, jinému proroctví, jinému rozeznání duchů, jinému rozličnost jazyků, jinému vykládání jazyků.
11 ੧੧ ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।
Ale to vše působí jeden a týž Duch, rozděluje jednomu každému obzvláštně, jakž ráčí.
12 ੧੨ ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।
Nebo jakož tělo jedno jest a mnoho má údů, ale všickni ti jednoho těla údové, mnozí jsouce, však jedno tělo jsou: tak i Kristus.
13 ੧੩ ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
Skrze jednoho zajisté Ducha my všickni v jedno tělo pokřtěni jsme, buďto Židé, buďto Řekové, buďto služebníci, nebo svobodní, a všickni v jeden duch zapojeni jsme.
14 ੧੪ ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ।
Nebo tělo není jeden úd, ale mnozí.
15 ੧੫ ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
Dí-li noha: Poněvadž nejsem rukou, nejsem z těla, zdaliž proto není z těla?
16 ੧੬ ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
A dí-li ucho: Když nejsem oko, nejsem z těla, zdaliž proto není z těla?
17 ੧੭ ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?
Jestliže všecko tělo jest oko, kde pak bude sluch? Pakli všecko tělo jest sluch, kde povonění?
18 ੧੮ ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ।
Ale zřídil Bůh údy jeden každý z nich v těle, tak jakž jest on chtěl.
19 ੧੯ ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?
Nebo kdyby byli všickni údové jeden úd, kde by bylo tělo?
20 ੨੦ ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ।
Ale nyní mnozí údové jsou, však jedno tělo.
21 ੨੧ ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ ।
A tak nemůžť oko říci ruce: Nepotřebí mi tebe, anebo opět hlava nohám: Nepotřebuji vás.
22 ੨੨ ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।
Nýbrž mnohem více údové, kteříž se zdadí nejmdlejší v těle býti, potřební jsou.
23 ੨੩ ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ ।
A kteréž máme za nejméně ctihodné údy v těle, ty větší ctí přistíráme; a nezdobní údové naši hojnější ozdobu mají,
24 ੨੪ ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।
Ozdobní pak údové naši toho nepotřebují. Ale Bůh tak způsobil tělo, poslednějšímu dav hojnější poctu,
25 ੨੫ ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ।
Aby nebyla nesvornost v těle, ale aby údové jedni o druhé vespolek pečovali
26 ੨੬ ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
A protož jestliže trpí co jeden úd, spolu s ním trpí všickni údové; pakli jest v slávě jeden úd, radují se spolu s ním všickni údové.
27 ੨੭ ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ।
Vy pak jste tělo Kristovo, a údové z částky.
28 ੨੮ ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
A některé zajisté postavil Bůh v církvi nejprv apoštoly, druhé proroky, třetí učitele, potom moci, potom ty, kteří mají dary uzdravování, pomocníky, správce jiných, rozličnost jazyků mající.
29 ੨੯ ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ?
Zdaliž jsou všickni apoštolé? Zdali všickni proroci? Zdali všickni učitelé? Zdali všickni divy činí?
30 ੩੦ ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
Zdali všickni mají dary k uzdravování? Zdali všickni jazyky rozličnými mluví? Zdali všickni vykládají?
31 ੩੧ ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ।
Snažujtež se pak dojíti darů lepších, a ještěť vyšší cestu vám ukáži.