< 1 ਕੁਰਿੰਥੀਆਂ ਨੂੰ 12 >

1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ।
형제들아! 신령한 것에 대하여는 내가 너희의 알지 못하기를 원치 아니하노니
2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ।
너희도 알거니와 너희가 이방인으로 있을 때에 말 못하는 우상에게로 끄는 그대로 끌려 갔느니라
3 ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
그러므로 내가 너희에게 알게 하노니 하나님의 영(靈)으로 말하는 자는 누구든지 예수를 저주할 자라 하지 않고 또 성령으로 아니하고는 누구든지 예수를 주(主)시라 할 수 없느니라
4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ।
은사는 여러 가지나 성령은 같고
5 ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ।
직임은 여러 가지나 주(主)는 같으며
6 ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ।
또 역사는 여러 가지나 모든 것을 모든 사람 가운데서 역사하시는 하나님은 같으니
7 ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਹਰ ਇੱਕ ਨੂੰ ਦਿੱਤਾ ਜਾਂਦਾ ਹੈ।
각 사람에게 성령의 나타남을 주심은 유익하게 하려 하심이라
8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
어떤 이에게는 성령으로 말미암아 지혜의 말씀을, 어떤 이에게는 같은 성령을 따라 지식의 말씀을,
9 ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ।
다른 이에게는 같은 성령으로 믿음을, 어떤 이에게는 한 성령으로 병 고치는 은사를,
10 ੧੦ ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।
어떤 이에게는 능력 행함을, 어떤 이에게는 예언함을, 어떤 이에게는 영들 분별함을, 다른 이에게는 각종 방언 말함을, 어떤 이에게는 방언들 통역함을 주시나니
11 ੧੧ ਪਰ ਉਹ ਇੱਕੋ ਆਤਮਾ ਹੀ ਸਭ ਕੁਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।
이 모든 일은 같은 한 성령이 행하사 그 뜻대로 각 사람에게 나눠 주시느니라
12 ੧੨ ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।
몸은 하나인데 많은 지체가 있고 몸의 지체가 많으나 한 몸임과 같이 그리스도도 그러하니라
13 ੧੩ ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
우리가 유대인이나 헬라인이나 종이나 자유자나 다 한 성령으로 세례를 받아 한 몸이 되었고 또 다 한 성령을 마시게 하셨느니라
14 ੧੪ ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ।
몸은 한 지체뿐 아니요 여럿이니
15 ੧੫ ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
만일 발이 이르되 나는 손이 아니니 몸에 붙지 아니하였다 할지라도 이로 인하여 몸에 붙지 아니한 것이 아니요
16 ੧੬ ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ?
또 귀가 이르되 나는 눈이 아니니 몸에 붙지 아니하였다 할지라도 이로 인하여 몸에 붙지 아니한 것이 아니니
17 ੧੭ ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?
만일 온 몸이 눈이면 듣는 곳은 어디며 온 몸이 듣는 곳이면 냄새 맡는 곳은 어디뇨
18 ੧੮ ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ।
그러나 이제 하나님이 그 원하시는 대로 지체를 각각 몸에 두셨으니
19 ੧੯ ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?
만일 다 한 지체뿐이면 몸은 어디뇨
20 ੨੦ ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ।
이제 지체는 많으나 몸은 하나라
21 ੨੧ ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ ।
눈이 손더러 내가 너를 쓸데 없다 하거나 또한 머리가 발더러 내가 너를 쓸데 없다 하거나 하지 못하리라
22 ੨੨ ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ।
이뿐 아니라 몸의 더 약하게 보이는 지체가 도리어 요긴하고
23 ੨੩ ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ ।
우리가 몸의 덜 귀히 여기는 그것들을 더욱 귀한 것들로 입혀주며 우리의 아름답지 못한 지체는 더욱 아름다운 것을 얻고
24 ੨੪ ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ।
우리의 아름다운 지체는 요구할 것이 없으니 오직 하나님이 몸을 고르게 하여 부족한 지체에게 존귀를 더하사
25 ੨੫ ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ।
몸 가운데서 분쟁이 없고 오직 여러 지체가 서로 같이하여 돌아보게 하셨으니
26 ੨੬ ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
만일 한 지체가 고통을 받으면 모든 지체도 함께 고통을 받고 한 지체가 영광을 얻으면 모든 지체도 함께 즐거워하나니
27 ੨੭ ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ।
너희는 그리스도의 몸이요 지체의 각 부분이라
28 ੨੮ ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
하나님이 교회 중에 몇을 세우셨으니 첫째는 사도요, 둘째는 선지자요, 세째는 교사요, 그 다음은 능력이요, 그 다음은 병 고치는 은사와, 서로 돕는 것과, 다스리는 것과, 각종 방언을 하는 것이라
29 ੨੯ ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਉਪਦੇਸ਼ਕ ਹਨ? ਕੀ ਸਾਰੇ ਕਰਾਮਾਤੀ ਹਨ?
다 사도겠느냐? 다 선지자겠느냐? 다 교사겠느냐? 다 능력을 행하는 자겠느냐?
30 ੩੦ ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
다 병 고치는 은사를 가진 자겠느냐? 다 방언을 말하는 자겠느냐? 다 통역하는 자겠느냐?
31 ੩੧ ਪਰ ਤੁਸੀਂ ਚੰਗੀਆਂ ਦਾਤਾਂ ਦੀ ਭਾਲ ਕਰੋ, ਨਾਲੇ ਮੈਂ ਤੁਹਾਨੂੰ ਇੱਕ ਬਹੁਤ ਹੀ ਉੱਤਮ ਮਾਰਗ ਦੱਸਦਾ ਹਾਂ।
너희는 더욱 큰 은사를 사모하라! 내가 또한 제일 좋은 길을 너희에게 보이리라

< 1 ਕੁਰਿੰਥੀਆਂ ਨੂੰ 12 >