< 1 ਕੁਰਿੰਥੀਆਂ ਨੂੰ 13 >
1 ੧ ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
૧જોકે હું માણસોની તથા સ્વર્ગદૂતોની પણ ભાષાઓ બોલી શકું, પણ મારામાં પ્રેમ ન હોય, તો રણકાર કરનાર પિત્તળ કે ઝમકાર કરનાર ઝાંઝના જેવો હું છું.
2 ੨ ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
૨જો મને પ્રબોધ કરવાનું દાન હોય, અને હું સર્વ મર્મ તથા સર્વ વિદ્યા જાણતો હોઉં, અને હું પર્વતોને ખસેડી શકું એવો પૂરો વિશ્વાસ મારામાં હોય, પણ મારામાં પ્રેમ હોય નહિ, તો હું કશું જ નથી.
3 ੩ ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
૩જો હું કંગાલોનું પોષણ કરવા મારી બધી સંપત્તિ આપું અને જો હું મારું શરીર અગ્નિને સોંપું પણ મારામાં પ્રેમ ન હોય, તો મને કશું હિતકારક નથી.
4 ੪ ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
૪પ્રેમ સહનશીલ તથા પરોપકારી છે; પ્રેમ અદેખાઈ કરતો નથી; પ્રેમ બડાશ મારતો નથી, ફુલાઈ જતો નથી,
5 ੫ ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
૫પ્રેમ અયોગ્ય રીતે વર્તતો નથી, પોતાનું જ હિત શોધતો નથી, ખીજવાતો નથી, કોઈનું ખરાબ ઇચ્છતો નથી;
6 ੬ ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
૬અન્યાયમાં નહિ, પણ સત્યમાં આનંદ મનાવે છે;
7 ੭ ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
૭પ્રેમ બધું ખમે છે, બધું સાચું માને છે, બધાની આશા રાખે છે, બધાનું સહન કરે છે.
8 ੮ ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
૮પ્રેમ કદી ઓછો થતો નથી, પણ પ્રબોધ કરવાનું દાન હોય તો તે નષ્ટ થશે; ભાષાઓ ભુલાઈ જશે; વિદ્યા હોય તો તે વીસરી જશે.
9 ੯ ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ।
૯કેમ કે આપણે અપૂર્ણ જાણીએ છીએ; અને અધૂરો પ્રબોધ કરીએ છીએ;
10 ੧੦ ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
૧૦પણ જયારે સંપૂર્ણતા આવશે, ત્યારે અપૂર્ણતા જતી રહેશે.
11 ੧੧ ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
૧૧જયારે હું બાળક હતો, ત્યારે બાળકની માફક બોલતો હતો, વિચારતો હતો અને બાળકની માફક જ સમજતો હતો, પણ હવે હું પુખ્ત થયો, ત્યારે મેં બાળકની વાતો મૂકી દીધી.
12 ੧੨ ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
૧૨કેમ કે હમણાં આપણે જાણે કે દર્પણમાં ઝાંખું ઝાંખું જોઈએ છીએ, પણ ત્યારે નજરોનજર સ્પષ્ટ જોઈશું; હમણાં હું અપૂર્ણ જાણું છું, પણ ત્યારે જેમ ઈશ્વર મને જાણે છે તેમ હું પૂર્ણ રીતે જાણીશ.
13 ੧੩ ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
૧૩હવે વિશ્વાસ, આશા તથા પ્રેમ એ ત્રણે ટકી રહે છે; પણ એ ત્રણેયમાં પ્રેમ શ્રેષ્ઠ છે.