< 1 ਕੁਰਿੰਥੀਆਂ ਨੂੰ 14 >
1 ੧ ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।
2 ੨ ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।
3 ੩ ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ।
4 ੪ ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।
5 ੫ ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
6 ੬ ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?
7 ੭ ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ?
8 ੮ ਜੇ ਤੁਰ੍ਹੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ?
9 ੯ ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜ਼ੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ।
10 ੧੦ ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।
11 ੧੧ ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।
12 ੧੨ ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।
13 ੧੩ ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।
14 ੧੪ ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।
15 ੧੫ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।
16 ੧੬ ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?
17 ੧੭ ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ।
18 ੧੮ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ।
19 ੧੯ ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।
20 ੨੦ ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।
21 ੨੧ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।
22 ੨੨ ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ।
23 ੨੩ ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?
24 ੨੪ ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।
25 ੨੫ ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
26 ੨੬ ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।
27 ੨੭ ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ।
28 ੨੮ ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।
29 ੨੯ ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।
30 ੩੦ ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ।
31 ੩੧ ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।
32 ੩੨ ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।
33 ੩੩ ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ।
34 ੩੪ ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
35 ੩੫ ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ।
36 ੩੬ ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ?
37 ੩੭ ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ।
38 ੩੮ ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।
39 ੩੯ ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।
40 ੪੦ ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।