< 1 ਕੁਰਿੰਥੀਆਂ ਨੂੰ 15 >

1 ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।
ܡܘܕܥ ܐܢܐ ܠܟܘܢ ܕܝܢ ܐܚܝ ܐܘܢܓܠܝܘܢ ܕܤܒܪܬܟܘܢ ܘܩܒܠܬܘܢܝܗܝ ܘܩܡܬܘܢ ܒܗ
2 ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।
ܘܒܗ ܚܐܝܢ ܐܢܬܘܢ ܒܐܝܕܐ ܡܠܬܐ ܤܒܪܬܟܘܢ ܐܢ ܥܗܕܝܢ ܐܢܬܘܢ ܐܢ ܠܐ ܗܘܐ ܤܪܝܩܐܝܬ ܗܝܡܢܬܘܢ
3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।
ܐܫܠܡܬ ܠܟܘܢ ܓܝܪ ܡܢ ܠܘܩܕܡ ܐܝܟ ܡܕܡ ܕܩܒܠܬ ܕܡܫܝܚܐ ܡܝܬ ܥܠ ܐܦܝ ܚܛܗܝܢ ܐܝܟܢܐ ܕܟܬܝܒ
4 ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।
ܘܕܐܬܩܒܪ ܘܩܡ ܠܬܠܬܐ ܝܘܡܝܢ ܐܝܟ ܕܟܬܝܒ
5 ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।
ܘܐܬܚܙܝ ܠܟܐܦܐ ܘܒܬܪܗ ܠܬܪܥܤܪ
6 ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।
ܘܒܬܪܟܢ ܐܬܚܙܝ ܠܝܬܝܪ ܡܢ ܚܡܫܡܐܐ ܐܚܝܢ ܐܟܚܕܐ ܕܤܓܝܐܐ ܡܢܗܘܢ ܩܝܡܝܢ ܐܢܘܢ ܥܕܡܐ ܠܗܫܐ ܘܡܢܗܘܢ ܕܡܟܘ
7 ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।
ܘܡܢ ܒܬܪ ܗܠܝܢ ܐܬܚܙܝ ܠܝܥܩܘܒ ܘܒܬܪܗ ܠܫܠܝܚܐ ܟܠܗܘܢ
8 ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ।
ܠܚܪܬܐ ܕܝܢ ܕܟܠܗܘܢ ܐܝܟ ܕܠܝܚܛܐ ܐܬܚܙܝ ܐܦ ܠܝ
9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।
ܐܢܐ ܐܢܐ ܓܝܪ ܙܥܘܪܗܘܢ ܕܫܠܝܚܐ ܘܠܐ ܫܘܐ ܐܢܐ ܕܐܬܩܪܐ ܫܠܝܚܐ ܡܛܠ ܕܪܕܦܬ ܥܕܬܗ ܕܐܠܗܐ
10 ੧੦ ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
ܒܛܝܒܘܬܗ ܕܝܢ ܕܐܠܗܐ ܐܝܬܝ ܡܕܡ ܕܐܝܬܝ ܘܛܝܒܘܬܗ ܕܒܝ ܠܐ ܗܘܬ ܤܪܝܩܐ ܐܠܐ ܝܬܝܪ ܡܢ ܟܠܗܘܢ ܠܐܝܬ ܠܐ ܐܢܐ ܐܠܐ ܛܝܒܘܬܗ ܕܥܡܝ
11 ੧੧ ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।
ܐܢ ܐܢܐ ܗܟܝܠ ܘܐܢ ܗܢܘܢ ܗܟܢܐ ܡܟܪܙܝܢܢ ܘܗܟܢܐ ܗܝܡܢܬܘܢ
12 ੧੨ ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।
ܐܢ ܕܝܢ ܡܫܝܚܐ ܡܬܟܪܙ ܕܩܡ ܡܢ ܒܝܬ ܡܝܬܐ ܐܝܟܢܐ ܐܝܬ ܒܟܘܢ ܐܢܫܐ ܕܐܡܪܝܢ ܠܝܬ ܚܝܬ ܡܝܬܐ
13 ੧੩ ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ।
ܘܐܢ ܚܝܬ ܡܝܬܐ ܠܝܬ ܐܦܠܐ ܡܫܝܚܐ ܩܡ
14 ੧੪ ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ।
ܘܐܢ ܡܫܝܚܐ ܠܐ ܩܡ ܤܪܝܩܐ ܗܝ ܟܪܘܙܘܬܢ ܤܪܝܩܐ ܐܦ ܗܝܡܢܘܬܟܘܢ
15 ੧੫ ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।
ܡܫܬܟܚܝܢ ܚܢܢ ܕܝܢ ܐܦ ܤܗܕܐ ܕܓܠܐ ܕܐܠܗܐ ܕܐܤܗܕܢ ܥܠ ܐܠܗܐ ܕܐܩܝܡ ܠܡܫܝܚܐ ܟܕ ܠܐ ܐܩܝܡ
16 ੧੬ ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ।
ܐܢ ܡܝܬܐ ܓܝܪ ܠܐ ܩܝܡܝܢ ܐܦܠܐ ܡܫܝܚܐ ܩܡ
17 ੧੭ ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ।
ܘܐܢ ܡܫܝܚܐ ܠܐ ܩܡ ܒܛܠܐ ܗܝ ܗܝܡܢܘܬܟܘܢ ܘܥܕܟܝܠ ܒܚܛܗܝܟܘܢ ܐܢܬܘܢ
18 ੧੮ ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ।
ܘܟܒܪ ܐܦ ܐܝܠܝܢ ܕܕܡܟܘ ܒܡܫܝܚܐ ܐܒܕܘ ܠܗܘܢ
19 ੧੯ ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।
ܘܐܢ ܒܗܠܝܢ ܗܘ ܚܝܐ ܒܠܚܘܕ ܡܤܒܪܝܢܢ ܒܡܫܝܚܐ ܕܘܝܢܢ ܗܘ ܡܢ ܟܠܗܘܢ ܒܢܝܢܫܐ
20 ੨੦ ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ!
ܗܫܐ ܕܝܢ ܡܫܝܚܐ ܩܡ ܡܢ ܒܝܬ ܡܝܬܐ ܘܗܘܐ ܪܫܝܬܐ ܕܕܡܟܐ
21 ੨੧ ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ।
ܘܐܝܟܢܐ ܕܒܝܕ ܒܪܢܫܐ ܗܘܐ ܡܘܬܐ ܗܟܢܐ ܐܦ ܒܝܕ ܒܪܢܫܐ ܗܘܝܐ ܚܝܬ ܡܝܬܐ
22 ੨੨ ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।
ܐܝܟܢܐ ܓܝܪ ܕܒܐܕܡ ܟܠܗܘܢ ܒܢܝܢܫܐ ܡܝܬܝܢ ܗܟܢܐ ܐܦ ܒܡܫܝܚܐ ܟܠܗܘܢ ܚܐܝܢ
23 ੨੩ ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।
ܐܢܫ ܐܢܫ ܒܛܟܤܗ ܪܫܝܬܐ ܗܘܐ ܡܫܝܚܐ ܒܬܪܟܢ ܐܝܠܝܢ ܕܕܡܫܝܚܐ ܐܢܘܢ ܒܡܐܬܝܬܗ
24 ੨੪ ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।
ܘܗܝܕܝܢ ܬܗܘܐ ܚܪܬܐ ܡܐ ܕܡܫܠܡ ܡܠܟܘܬܐ ܠܐܠܗܐ ܐܒܐ ܡܐ ܕܒܛܠ ܟܠ ܪܝܫ ܘܟܠ ܫܘܠܛܢ ܘܟܠ ܚܝܠܝܢ
25 ੨੫ ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।
ܥܬܝܕ ܗܘ ܓܝܪ ܕܢܡܠܟ ܥܕܡܐ ܕܢܤܝܡ ܒܥܠܕܒܒܘܗܝ ܟܠܗܘܢ ܬܚܝܬ ܪܓܠܘܗܝ
26 ੨੬ ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
ܘܐܚܪܝܐ ܒܥܠܕܒܒܐ ܡܬܒܛܠ ܡܘܬܐ
27 ੨੭ “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।
ܟܠ ܓܝܪ ܫܥܒܕ ܬܚܝܬ ܪܓܠܘܗܝ ܡܐ ܕܐܡܪ ܕܝܢ ܕܟܠܡܕܡ ܡܫܬܥܒܕ ܠܗ ܝܕܝܥܐ ܕܤܛܪ ܡܢ ܗܘ ܕܫܥܒܕ ܠܗ ܟܠ
28 ੨੮ ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।
ܘܡܐ ܕܐܫܬܥܒܕ ܠܗ ܟܠ ܗܝܕܝܢ ܗܘ ܒܪܐ ܢܫܬܥܒܕ ܠܗܘ ܕܫܥܒܕ ܠܗ ܟܠ ܕܢܗܘܐ ܐܠܗܐ ܟܠ ܒܟܠ
29 ੨੯ ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?
ܘܐܠܐ ܡܢܐ ܢܥܒܕܘܢ ܗܢܘܢ ܕܥܡܕܝܢ ܚܠܦ ܡܝܬܐ ܐܢ ܡܝܬܐ ܠܐ ܩܝܡܝܢ ܡܢܐ ܥܡܕܝܢ ܚܠܦ ܡܝܬܐ
30 ੩੦ ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ?
ܘܠܡܢܐ ܐܦ ܚܢܢ ܒܟܠ ܫܥܐ ܒܩܢܕܝܢܘܤ ܩܝܡܝܢܢ
31 ੩੧ ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।
ܝܡܐ ܐܢܐ ܒܫܘܒܗܪܟܘܢ ܐܚܝ ܕܐܝܬ ܠܝ ܒܡܪܢ ܝܫܘܥ ܡܫܝܚܐ ܕܟܠܝܘܡ ܡܐܬ ܐܢܐ
32 ੩੨ ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ
ܐܢ ܐܝܟ ܕܒܝܬ ܒܢܝܢܫܐ ܐܫܬܕܝܬ ܠܚܝܘܬܐ ܒܐܦܤܘܤ ܡܢܐ ܐܬܗܢܝܬ ܐܢ ܡܝܬܐ ܠܐ ܩܝܡܝܢ ܢܐܟܘܠ ܘܢܫܬܐ ܡܚܪ ܓܝܪ ܡܝܬܝܢܢ
33 ੩੩ ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
ܠܐ ܬܛܥܘܢ ܡܚܒܠܢ ܪܥܝܢܐ ܒܤܝܡܐ ܫܘܥܝܬܐ ܒܝܫܬܐ
34 ੩੪ ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
ܐܥܝܪܘ ܠܒܟܘܢ ܙܕܝܩܐܝܬ ܘܠܐ ܬܚܛܘܢ ܐܝܬ ܓܝܪ ܐܢܫܐ ܕܝܕܥܬܐ ܕܐܠܗܐ ܠܝܬ ܒܗܘܢ ܠܒܗܬܬܟܘܢ ܗܘ ܐܡܪ ܐܢܐ
35 ੩੫ ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ?
ܢܐܡܪ ܐܢܫ ܡܢܟܘܢ ܕܐܝܟܢܐ ܩܝܡܝܢ ܡܝܬܐ ܘܒܐܝܢܐ ܦܓܪܐ ܐܬܝܢ
36 ੩੬ ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।
ܤܟܠܐ ܙܪܥܐ ܕܙܪܥ ܐܢܬ ܐܢ ܠܐ ܡܐܬ ܠܐ ܚܝܐ
37 ੩੭ ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।
ܘܗܘ ܡܕܡ ܕܙܪܥ ܐܢܬ ܠܐ ܗܘܐ ܗܘ ܦܓܪܐ ܕܥܬܝܕ ܠܡܗܘܐ ܙܪܥ ܐܢܬ ܐܠܐ ܦܪܕܬܐ ܥܪܛܠܝܬܐ ܕܚܛܐ ܐܘ ܕܤܥܪܐ ܐܘ ܕܫܪܟܐ ܕܙܪܥܘܢܐ
38 ੩੮ ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੋ ਆਪਣਾ ਰੂਪ
ܐܠܗܐ ܕܝܢ ܝܗܒ ܠܗ ܦܓܪܐ ܐܝܟܢܐ ܕܨܒܐ ܘܠܚܕ ܚܕ ܡܢ ܙܪܥܘܢܐ ܦܓܪܐ ܕܟܝܢܗ
39 ੩੯ ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।
ܠܐ ܗܘܐ ܕܝܢ ܟܠ ܦܓܪ ܫܘܐ ܐܚܪܝܢ ܗܘ ܓܝܪ ܦܓܪܐ ܕܒܪ ܐܢܫܐ ܘܐܚܪܝܢ ܕܒܥܝܪܐ ܘܐܚܪܝܢ ܕܦܪܚܬܐ ܘܐܚܪܝܢ ܕܢܘܢܐ
40 ੪੦ ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।
ܘܐܝܬ ܦܓܪܐ ܫܡܝܢܐ ܘܐܝܬ ܦܓܪܐ ܐܪܥܢܝܐ ܐܠܐ ܐܚܪܝܢ ܗܘ ܫܘܒܚܐ ܕܫܡܝܢܐ ܘܐܚܪܝܢ ܕܐܪܥܢܝܐ
41 ੪੧ ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।
ܘܐܚܪܝܢ ܗܘ ܫܘܒܚܐ ܕܫܡܫܐ ܘܐܚܪܝܢ ܫܘܒܚܐ ܕܤܗܪܐ ܘܐܚܪܝܢ ܫܘܒܚܐ ܕܟܘܟܒܐ ܘܟܘܟܒܐ ܡܢ ܟܘܟܒܐ ܡܝܬܪ ܗܘ ܒܫܘܒܚܐ
42 ੪੨ ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।
ܗܟܢܐ ܐܦ ܚܝܬ ܡܝܬܐ ܡܙܕܪܥܝܢ ܒܚܒܠܐ ܩܝܡܝܢ ܕܠܐ ܚܒܠܐ
43 ੪੩ ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।
ܡܙܕܪܥܝܢ ܒܨܥܪܐ ܩܝܡܝܢ ܒܫܘܒܚܐ ܡܙܕܪܥܝܢ ܒܟܪܝܗܘܬܐ ܩܝܡܝܢ ܒܚܝܠܐ
44 ੪੪ ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।
ܡܙܕܪܥܝܢ ܦܓܪܐ ܢܦܫܢܝܐ ܩܐܡ ܦܓܪܐ ܪܘܚܢܝܐ ܐܝܬ ܓܝܪ ܦܓܪܐ ܕܢܦܫ ܘܐܝܬ ܦܓܪܐ ܕܪܘܚ
45 ੪੫ ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।
ܗܟܢܐ ܐܦ ܟܬܝܒ ܗܘܐ ܐܕܡ ܒܪܢܫܐ ܩܕܡܝܐ ܠܢܦܫ ܚܝܐ ܘܐܕܡ ܐܚܪܝܐ ܠܪܘܚܐ ܡܚܝܢܝܬܐ
46 ੪੬ ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ।
ܐܠܐ ܠܐ ܗܘܐ ܠܘܩܕܡ ܪܘܚܢܝܐ ܐܠܐ ܢܦܫܢܝܐ ܘܗܝܕܝܢ ܪܘܚܢܝܐ
47 ੪੭ ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।
ܒܪܢܫܐ ܩܕܡܝܐ ܥܦܪܢܐ ܕܡܢ ܐܪܥܐ ܒܪܢܫܐ ܕܬܪܝܢ ܡܪܝܐ ܡܢ ܫܡܝܐ
48 ੪੮ ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ।
ܐܝܟܢܐ ܕܐܝܬܘܗܝ ܗܘ ܥܦܪܢܐ ܗܟܢܐ ܐܦ ܥܦܪܢܐ ܘܐܝܟܢܐ ܕܐܝܬܘܗܝ ܗܘ ܕܡܢ ܫܡܝܐ ܗܟܢܐ ܐܦ ܫܡܝܢܐ
49 ੪੯ ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।
ܘܐܝܟ ܕܠܒܫܢ ܕܡܘܬܐ ܕܗܘ ܕܡܢ ܥܦܪܐ ܗܟܢܐ ܢܠܒܫ ܕܡܘܬܐ ܕܗܘ ܕܡܢ ܫܡܝܐ
50 ੫੦ ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।
ܗܕܐ ܕܝܢ ܐܡܪ ܐܢܐ ܐܚܝ ܕܒܤܪܐ ܘܕܡܐ ܡܠܟܘܬܐ ܕܫܡܝܐ ܠܡܐܪܬ ܠܐ ܡܫܟܚܝܢ ܘܠܐ ܚܒܠܐ ܝܪܬ ܠܐ ܡܬܚܒܠܢܘܬܐ
51 ੫੧ ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ।
ܗܐ ܐܡܪ ܐܢܐ ܠܟܘܢ ܐܪܙܐ ܠܘ ܟܠܢ ܢܕܡܟ ܟܠܢ ܕܝܢ ܢܬܚܠܦ
52 ੫੨ ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।
ܚܪܝܦܐܝܬ ܐܝܟ ܪܦܦ ܥܝܢܐ ܒܩܪܢܐ ܐܚܪܝܬܐ ܟܕ ܬܩܪܐ ܘܢܩܘܡܘܢ ܡܝܬܐ ܕܠܐ ܚܒܠܐ ܘܚܢܢ ܢܬܚܠܦ
53 ੫੩ ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।
ܥܬܝܕ ܗܘ ܓܝܪ ܗܢܐ ܕܡܬܚܒܠ ܕܢܠܒܫ ܠܐ ܡܬܚܒܠܢܘܬܐ ܘܗܢܐ ܕܡܐܬ ܕܢܠܒܫ ܠܐ ܡܝܘܬܘܬܐ
54 ੫੪ ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।
ܡܐ ܕܠܒܫ ܕܝܢ ܗܢܐ ܕܡܬܚܒܠ ܠܐ ܡܬܚܒܠܢܘܬܐ ܘܗܢܐ ܕܡܐܬ ܠܐ ܡܝܘܬܘܬܐ ܗܝܕܝܢ ܬܗܘܐ ܡܠܬܐ ܗܝ ܕܟܬܝܒܐ ܕܐܬܒܠܥ ܡܘܬܐ ܒܙܟܘܬܐ
55 ੫੫ ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। (Hadēs g86)
ܐܝܟܘ ܥܘܩܤܟ ܡܘܬܐ ܐܘ ܐܝܟܐ ܗܝ ܙܟܘܬܟܝ ܫܝܘܠ (Hadēs g86)
56 ੫੬ ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ।
ܥܘܩܤܗ ܕܝܢ ܕܡܘܬܐ ܚܛܝܬܐ ܗܝ ܘܚܝܠܐ ܕܚܛܝܬܐ ܢܡܘܤܐ ܗܘ
57 ੫੭ ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ܛܝܒܘ ܕܝܢ ܠܐܠܗܐ ܕܝܗܒ ܠܢ ܙܟܘܬܐ ܒܝܕ ܡܪܢ ܝܫܘܥ ܡܫܝܚܐ
58 ੫੮ ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ܡܟܝܠ ܐܚܝ ܘܚܒܝܒܝ ܗܘܘ ܡܫܪܪܝܢ ܘܠܐ ܬܗܘܘܢ ܡܬܙܝܥܝܢ ܐܠܐ ܗܘܘ ܡܬܝܬܪܝܢ ܒܟܠܙܒܢ ܒܥܒܕܗ ܕܡܪܝܐ ܟܕ ܝܕܥܝܢ ܐܢܬܘܢ ܕܥܡܠܟܘܢ ܠܐ ܗܘܐ ܤܪܝܩ ܒܡܪܝܐ

< 1 ਕੁਰਿੰਥੀਆਂ ਨੂੰ 15 >