< 1 ਕੁਰਿੰਥੀਆਂ ਨੂੰ 16 >
1 ੧ ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ।
Con respecto a la colecta para los santos, hagan ustedes según las instrucciones que di a las iglesias de Galacia:
2 ੨ ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
Cada primer día de la semana cada uno de ustedes ponga algo aparte según prosperó, y guárdelo para que cuando yo vaya, no hagan colectas.
3 ੩ ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।
Cuando vaya, enviaré a los que designen para llevar el donativo a Jerusalén con cartas de presentación.
4 ੪ ਜੇ ਮੇਰਾ ਵੀ ਜਾਣਾ ਉੱਚਿਤ ਹੋਵੇ ਤਾਂ ਉਹ ਮੇਰੇ ਨਾਲ ਜਾਣਗੇ।
Si es apropiado que yo también vaya, irán conmigo.
5 ੫ ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ।
Iré a visitarlos cuando pase por Macedonia, pues tengo que pasar por allí.
6 ੬ ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।
En tal caso, estaré con ustedes. Si es posible pasaré el invierno para que ustedes me encaminen a donde vaya.
7 ੭ ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।
Ahora no quiero verlos de paso, pues espero que el Señor me permita permanecer un tiempo con ustedes.
8 ੮ ਪਰ ਪੰਤੇਕੁਸਤ ਤੱਕ ਮੈਂ ਅਫ਼ਸੁਸ ਵਿੱਚ ਰਹਾਂਗਾ।
Estaré en Éfeso hasta el Pentecostés,
9 ੯ ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ।
porque [el Señor] me abrió una puerta grande [para el servicio] eficaz, pero muchos se oponen.
10 ੧੦ ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ।
Cuando Timoteo llegue, pongan atención para que se sienta cómodo entre ustedes, porque él también trabaja en la obra del Señor como yo.
11 ੧੧ ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ।
Que ninguno lo desprecie. Ayúdenlo a seguir su viaje en paz para que venga a mí, porque lo espero con los hermanos.
12 ੧੨ ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।
Con respecto al hermano Apolos, le rogué mucho que fuera con los hermanos a visitarlos a ustedes. Pero de ninguna manera tuvo voluntad para ir ahora. Sin embargo, irá cuando tenga oportunidad.
13 ੧੩ ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
Estén alerta y firmes en la fe, actúen con valentía, sean fuertes.
14 ੧੪ ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
Hagan todo con amor.
15 ੧੫ ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)
Hermanos, ya saben que la familia de Estéfanas, que es de los primeros convertidos de Acaya, se dedicó a servir a los santos. Los exhorto a
16 ੧੬ ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ।
que también ustedes se pongan a su disposición, y a la de todos los que cooperan y trabajan.
17 ੧੭ ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ।
Me regocijo por la llegada de Estéfanas, Fortunato y Acaico, quienes suplieron la carencia de ustedes,
18 ੧੮ ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਅਜਿਹਿਆਂ ਦੀ ਗੱਲ ਮੰਨੋ।
porque refrescaron mi espíritu y el de ustedes. Por tanto reconózcanlos.
19 ੧੯ ਅਸਿਯਾ ਦੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ। ਅਕੂਲਾ ਅਤੇ ਪਰਿਸਕਾ ਉਸ ਕਲੀਸਿਯਾ ਸਣੇ ਜੋ ਉਹਨਾਂ ਦੇ ਘਰ ਵਿੱਚ ਹੈ ਪ੍ਰਭੂ ਵਿੱਚ ਬਹੁਤ ਬਹੁਤ ਕਰਕੇ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Las iglesias de Asia los saludan. Aquila y Prisca, con la iglesia que está en su casa, los saludan en [el] Señor.
20 ੨੦ ਸਾਰੇ ਭਰਾ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ। ਤੁਸੀਂ ਪਵਿੱਤਰ ਚੁਮੰਨ ਨਾਲ ਇੱਕ ਦੂਜੇ ਦੀ ਸੁੱਖ-ਸਾਂਦ ਪੁੱਛੋ।
Todos los hermanos los saludan. Salúdense los unos a los otros con un beso santo.
21 ੨੧ ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ।
Yo, Pablo, los saludo.
22 ੨੨ ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!
¡Si alguno no ama al Señor, sea una maldición! ¡Ven, Señor!
23 ੨੩ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਉੱਤੇ ਹੋਵੇ।
La gracia del Señor Jesús sea con ustedes.
24 ੨੪ ਮਸੀਹ ਯਿਸੂ ਵਿੱਚ ਤੁਹਾਨੂੰ ਸਾਰਿਆਂ ਨੂੰ ਮੇਰਾ ਪਿਆਰ। ਆਮੀਨ।
Mi amor en Cristo Jesús sea con todos ustedes.