< 1 ਕੁਰਿੰਥੀਆਂ ਨੂੰ 2 >
1 ੧ ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
ऐ भाइयों! जब मैं तुम्हारे पास आया और तुम में ख़ुदा के भेद की मनादी करने लगा तो आ'ला दर्जे की तक़रीर या हिक्मत के साथ नहीं आया।
2 ੨ ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।
क्यूँकि मैंने ये इरादा कर लिया था कि तुम्हारे दर्मियान ईसा मसीह, मसलूब के सिवा और कुछ न जानूंगा।
3 ੩ ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ।
और मैं कमज़ोरी और ख़ौफ़ और बहुत थर थराने की हालत में तुम्हारे पास रहा।
4 ੪ ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
और मेरी तक़रीर और मेरी मनादी में हिक्मत की लुभाने वाली बातें न थीं बल्कि वो रूह और क़ुदरत से साबित होती थीं।
5 ੫ ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
ताकि तुम्हारा ईमान इंसान की हिक्मत पर नहीं बल्कि ख़ुदा की क़ुदरत पर मौक़ूफ़ हो।
6 ੬ ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। (aiōn )
फिर भी कामिलों में हम हिक्मत की बातें कहते हैं लेकिन इस जहान की और इस जहान के नेस्त होनेवाले हाकिमों की अक़्ल नहीं। (aiōn )
7 ੭ ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। (aiōn )
बल्कि हम ख़ुदा के राज़ की हक़ीक़त बातों के तौर पर बयान करते हैं, जो ख़ुदा ने जहान के शुरू से पहले हमारे जलाल के वास्ते मुक़र्रर की थी। (aiōn )
8 ੮ ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। (aiōn )
जिसे इस दुनिया के सरदारों में से किसी ने न समझा क्यूँकि अगर समझते तो जलाल के ख़ुदावन्द को मस्लूब न करते। (aiōn )
9 ੯ ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
“बल्कि जैसा लिखा है वैसा ही हुआ जो चीज़ें न आँखों ने देखीं न कानों ने सुनी न आदमी के दिल में आईं वो सब ख़ुदा ने अपने मुहब्बत रखनेवालों के लिए तैयार कर दीं।”
10 ੧੦ ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
लेकिन हम पर ख़ुदा ने उसको रूह के ज़रिए से ज़ाहिर किया क्यूँकि रूह सब बातें बल्कि ख़ुदा की तह की बातें भी दरियाफ़्त कर लेता है।
11 ੧੧ ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
क्यूँकि इंसान ों में से कौन किसी इंसान की बातें जानता है सिवा इंसान की अपनी रूह के जो उस में है? उसी तरह ख़ुदा के रूह के सिवा कोई ख़ुदा की बातें नहीं जानता।
12 ੧੨ ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
मगर हम ने न दुनिया की रूह बल्कि वो रूह पाया जो ख़ुदा की तरफ़ से है; ताकि उन बातों को जानें जो ख़ुदा ने हमें इनायत की हैं।
13 ੧੩ ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
और हम उन बातों को उन अल्फ़ाज़ में नहीं बयान करते जो इंसानी हिक्मत ने हम को सिखाए हों बल्कि उन अल्फ़ाज़ में जो रूह ने सिखाए हैं और रूहानी बातों का रूहानी बातों से मुक़ाबिला करते हैं।
14 ੧੪ ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
मगर जिस्मानी आदमी ख़ुदा के रूह की बातें क़ुबूल नहीं करता क्यूँकि वो उस के नज़दीक बेवक़ूफ़ी की बातें हैं और न वो इन्हें समझ सकता है क्यूँकि वो रूहानी तौर पर परखी जाती हैं।
15 ੧੫ ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
लेकिन रूहानी शख़्स सब बातों को परख लेता है; मगर ख़ुदा किसी से परखा नहीं जाता।
16 ੧੬ ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।
“ख़ुदावन्द की अक़्ल को किसने जाना कि उसको ता'लीम दे सके? मगर हम में मसीह की अक़्ल है।”