< 1 ਕੁਰਿੰਥੀਆਂ ਨੂੰ 4 >
1 ੧ ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।
Tiel oni rigardu nin, kiel servantojn de Kristo kaj administrantojn de la misteroj de Dio.
2 ੨ ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
Cetere, ĉi tie estas postulate ĉe administrantoj, ke oni troviĝu fidela.
3 ੩ ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ।
Sed ĉe mi estas tre malgrava afero esti juĝata de vi, aŭ per homa juĝo: mi ja ne juĝas min mem.
4 ੪ ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।
Ĉar mi scias nenion kontraŭ mi; tamen mi ne estas pro tio pravigita; sed tiu, kiu juĝas min, estas la Sinjoro.
5 ੫ ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
Tial juĝu nenion antaŭ la tempo, ĝis venos la Sinjoro, kiu enlumigos la kaŝitaĵojn de la mallumo kaj klarigos la intencojn de la koroj; kaj tiam ĉiu ricevos de Dio sian propran laŭdon.
6 ੬ ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।
Tion do, fratoj, mi alifigure rilatigis al mi kaj Apolos pro vi; por ke vi en ni lernu ne preterpasi la skribitaĵojn; por ke neniu el vi bloveŝvelu por unu kontraŭ la alia.
7 ੭ ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?
Ĉar kiu vin diferencigas? kaj kion vi havas, kion vi ne ricevis? sed se vi ĝin ricevis, kial vi fanfaronas, kvazaŭ vi ĝin ne ricevus?
8 ੮ ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
Jam vi estas plenigitaj, jam vi riĉiĝis, vi reĝis sen ni; kaj mi ja volus, ke vi efektive reĝu, por ke ni ankaŭ reĝu kun vi.
9 ੯ ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
Ĉar ŝajnas al mi, ke Dio elmetis nin, la apostolojn, la plej lastajn, kiel mortkondamnitajn; ĉar ni fariĝis spektaklo al la mondo kaj al anĝeloj kaj al homoj.
10 ੧੦ ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।
Ni estas malsaĝuloj pro Kristo, sed vi estas saĝaj en Kristo; ni estas malfortaj, sed vi estas fortaj; vi estas gloraj, sed ni estas senhonoraj.
11 ੧੧ ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
Eĉ ĝis la nuna horo ni malsatas kaj soifas, kaj ni estas nudaj, kaj ni estas batataj kaj senhejmaj;
12 ੧੨ ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
kaj ni penadas, laborante per niaj propraj manoj; insultate, ni benas; persekutate, ni eltenas;
13 ੧੩ ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।
kalumniate, ni petegas; ni fariĝas kiel la balaaĵo de la mondo, la forĵetaĵo de ĉio, eĉ ĝis nun.
14 ੧੪ ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।
Ne por hontigi vin mi tion skribas, sed, kiel miajn amatajn filojn, por admoni vin.
15 ੧੫ ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
Ĉar kvankam vi eĉ havus dek mil pedagogojn en Kristo, tamen vi havas ne multajn patrojn; ĉar en Kristo Jesuo mi naskigis vin per la evangelio.
16 ੧੬ ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
Mi do petegas vin, estu imitantoj de mi.
17 ੧੭ ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।
Pro tio mi sendis al vi Timoteon, kiu estas mia amata kaj fidela filo en la Sinjoro, kaj kiu vin memorigos pri miaj vojoj en Kristo, ĝuste kiel mi instruas ĉie en ĉiu eklezio.
18 ੧੮ ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।
Kelkaj bloveŝvelas, kvazaŭ mi ne venus al vi.
19 ੧੯ ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।
Sed mi venos al vi baldaŭ, se la Sinjoro tion volos; kaj mi ekscios, ne la parolon de la bloveŝvelintoj, sed la potencon.
20 ੨੦ ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
Ĉar la regno de Dio estas ne en parolo, sed en potenco.
21 ੨੧ ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ?
Kion vi volas? ĉu kun vergo mi venu al vi, aŭ en amo kaj en spirito de humileco?