< 1 ਕੁਰਿੰਥੀਆਂ ਨੂੰ 5 >
1 ੧ ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।
ολως ακουεται εν υμιν πορνεια και τοιαυτη πορνεια ητις ουδε εν τοις εθνεσιν ωστε γυναικα τινα του πατρος εχειν
2 ੨ ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ?
και υμεις πεφυσιωμενοι εστε και ουχι μαλλον επενθησατε ινα αρθη εκ μεσου υμων ο το εργον τουτο πραξας
3 ੩ ਮੈਂ ਤਾਂ ਸਰੀਰ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਸ ਨੇ ਇਹ ਕੰਮ ਕੀਤਾ ਉਹ ਦਾ ਨਬੇੜਾ ਇਸ ਤਰ੍ਹਾਂ ਕਰ ਹਟਿਆ, ਮੰਨੋ ਮੈਂ ਸਨਮੁਖ ਹੀ ਸੀ।
εγω μεν γαρ απων τω σωματι παρων δε τω πνευματι ηδη κεκρικα ως παρων τον ουτως τουτο κατεργασαμενον
4 ੪ ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।
εν τω ονοματι του κυριου [ημων] ιησου συναχθεντων υμων και του εμου πνευματος συν τη δυναμει του κυριου ημων ιησου
5 ੫ ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ।
παραδουναι τον τοιουτον τω σατανα εις ολεθρον της σαρκος ινα το πνευμα σωθη εν τη ημερα του κυριου
6 ੬ ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?
ου καλον το καυχημα υμων ουκ οιδατε οτι μικρα ζυμη ολον το φυραμα ζυμοι
7 ੭ ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।
εκκαθαρατε την παλαιαν ζυμην ινα ητε νεον φυραμα καθως εστε αζυμοι και γαρ το πασχα ημων ετυθη χριστος
8 ੮ ਸੋ ਆਓ, ਅਸੀਂ ਤਿਉਹਾਰ ਮਨਾਈਏ, ਪੁਰਾਣੇ ਖ਼ਮੀਰ ਨਾਲ ਨਹੀਂ, ਨਾ ਬੁਰਿਆਈ ਅਤੇ ਦੁਸ਼ਟਪੁਣੇ ਦੇ ਖ਼ਮੀਰ ਨਾਲ ਸਗੋਂ ਨਿਸ਼ਕਪਟਤਾ ਅਤੇ ਸਚਿਆਈ ਦੀ ਪਤੀਰੀ ਰੋਟੀ ਨਾਲ।
ωστε εορταζωμεν μη εν ζυμη παλαια μηδε εν ζυμη κακιας και πονηριας αλλ εν αζυμοις ειλικρινειας και αληθειας
9 ੯ ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ।
εγραψα υμιν εν τη επιστολη μη συναναμιγνυσθαι πορνοις
10 ੧੦ ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ।
ου παντως τοις πορνοις του κοσμου τουτου η τοις πλεονεκταις και αρπαξιν η ειδωλολατραις επει ωφειλετε αρα εκ του κοσμου εξελθειν
11 ੧੧ ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।
νυν δε εγραψα υμιν μη συναναμιγνυσθαι εαν τις αδελφος ονομαζομενος η πορνος η πλεονεκτης η ειδωλολατρης η λοιδορος η μεθυσος η αρπαξ τω τοιουτω μηδε συνεσθιειν
12 ੧੨ ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?
τι γαρ μοι τους εξω κρινειν ουχι τους εσω υμεις κρινετε
13 ੧੩ ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।
τους δε εξω ο θεος κρινει εξαρατε τον πονηρον εξ υμων αυτων