< 1 ਕੁਰਿੰਥੀਆਂ ਨੂੰ 6 >
1 ੧ ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?
Τολμᾷ τις ὑμῶν πρᾶγμα ἔχων πρὸς τὸν ἕτερον κρίνεσθαι ἐπὶ τῶν ἀδίκων, καὶ οὐχὶ ἐπὶ τῶν ἁγίων;
2 ੨ ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?
⸀ἢοὐκ οἴδατε ὅτι οἱ ἅγιοι τὸν κόσμον κρινοῦσιν; καὶ εἰ ἐν ὑμῖν κρίνεται ὁ κόσμος, ἀνάξιοί ἐστε κριτηρίων ἐλαχίστων;
3 ੩ ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?
οὐκ οἴδατε ὅτι ἀγγέλους κρινοῦμεν, μήτιγε βιωτικά;
4 ੪ ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
βιωτικὰ μὲν οὖν κριτήρια ἐὰν ἔχητε, τοὺς ἐξουθενημένους ἐν τῇ ἐκκλησίᾳ, τούτους καθίζετε;
5 ੫ ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?
πρὸς ἐντροπὴν ὑμῖν λέγω. οὕτως οὐκ ἔνι ἐν ὑμῖν ⸂οὐδεὶς σοφὸς ὃς δυνήσεται διακρῖναι ἀνὰ μέσον τοῦ ⸀ἀδελφοῦαὐτοῦ,
6 ੬ ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।
ἀλλὰ ἀδελφὸς μετὰ ἀδελφοῦ κρίνεται, καὶ τοῦτο ἐπὶ ἀπίστων;
7 ੭ ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
ἤδη μὲν ⸀οὖνὅλως ἥττημα ὑμῖν ἐστιν ὅτι κρίματα ἔχετε μεθʼ ἑαυτῶν· διὰ τί οὐχὶ μᾶλλον ἀδικεῖσθε; διὰ τί οὐχὶ μᾶλλον ἀποστερεῖσθε;
8 ੮ ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ!
ἀλλὰ ὑμεῖς ἀδικεῖτε καὶ ἀποστερεῖτε, καὶ ⸀τοῦτοἀδελφούς.
9 ੯ ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।
Ἢ οὐκ οἴδατε ὅτι ἄδικοι ⸂θεοῦ βασιλείαν οὐ κληρονομήσουσιν; μὴ πλανᾶσθε· οὔτε πόρνοι οὔτε εἰδωλολάτραι οὔτε μοιχοὶ οὔτε μαλακοὶ οὔτε ἀρσενοκοῖται
10 ੧੦ ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
οὔτε ⸂κλέπται οὔτε πλεονέκται, ⸀οὐμέθυσοι, οὐ λοίδοροι, οὐχ ἅρπαγες βασιλείαν ⸀θεοῦκληρονομήσουσιν.
11 ੧੧ ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
καὶ ταῦτά τινες ἦτε· ἀλλὰ ἀπελούσασθε, ἀλλὰ ἡγιάσθητε, ἀλλὰ ἐδικαιώθητε ἐν τῷ ὀνόματι τοῦ κυρίου ⸀Ἰησοῦκαὶ ἐν τῷ πνεύματι τοῦ θεοῦ ἡμῶν.
12 ੧੨ ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।
Πάντα μοι ἔξεστιν· ἀλλʼ οὐ πάντα συμφέρει. πάντα μοι ἔξεστιν· ἀλλʼ οὐκ ἐγὼ ἐξουσιασθήσομαι ὑπό τινος.
13 ੧੩ ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।
τὰ βρώματα τῇ κοιλίᾳ, καὶ ἡ κοιλία τοῖς βρώμασιν· ὁ δὲ θεὸς καὶ ταύτην καὶ ταῦτα καταργήσει. τὸ δὲ σῶμα οὐ τῇ πορνείᾳ ἀλλὰ τῷ κυρίῳ, καὶ ὁ κύριος τῷ σώματι·
14 ੧੪ ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।
ὁ δὲ θεὸς καὶ τὸν κύριον ἤγειρεν καὶ ἡμᾶς ἐξεγερεῖ διὰ τῆς δυνάμεως αὐτοῦ.
15 ੧੫ ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!
οὐκ οἴδατε ὅτι τὰ σώματα ὑμῶν μέλη Χριστοῦ ἐστιν; ἄρας οὖν τὰ μέλη τοῦ Χριστοῦ ποιήσω πόρνης μέλη; μὴ γένοιτο.
16 ੧੬ ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।
⸀ἢοὐκ οἴδατε ὅτι ὁ κολλώμενος τῇ πόρνῃ ἓν σῶμά ἐστιν; Ἔσονται γάρ, φησίν, οἱ δύο εἰς σάρκα μίαν.
17 ੧੭ ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
ὁ δὲ κολλώμενος τῷ κυρίῳ ἓν πνεῦμά ἐστιν.
18 ੧੮ ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
φεύγετε τὴν πορνείαν· πᾶν ἁμάρτημα ὃ ἐὰν ποιήσῃ ἄνθρωπος ἐκτὸς τοῦ σώματός ἐστιν, ὁ δὲ πορνεύων εἰς τὸ ἴδιον σῶμα ἁμαρτάνει.
19 ੧੯ ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
ἢ οὐκ οἴδατε ὅτι τὸ σῶμα ὑμῶν ναὸς τοῦ ἐν ὑμῖν ἁγίου πνεύματός ἐστιν, οὗ ἔχετε ἀπὸ θεοῦ; καὶ οὐκ ἐστὲ ἑαυτῶν,
20 ੨੦ ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ἠγοράσθητε γὰρ τιμῆς· δοξάσατε δὴ τὸν θεὸν ἐν τῷ σώματι ⸀ὑμῶν