< 1 ਕੁਰਿੰਥੀਆਂ ਨੂੰ 7 >
1 ੧ ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।
But concerning those things about which you wrote to me: That it is good for a man not to receive a wife:
2 ੨ ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।
but on account of fornication, let each man have his own wife, and let each woman have her own husband.
3 ੩ ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।
Let the husband give to the wife that which is due, and likewise the wife also to the husband.
4 ੪ ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
The wife has not the authority over her own body, but the husband: and likewise also the husband has not the authority over his own body, but the wife.
5 ੫ ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
Do not defraud one another, unless it may be with consent for a time, that you may give attention to prayer, and again come together, in order that Satan may not tempt you on account of your incontinency.
6 ੬ ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ।
But I speak this according to knowledge, not according to commandment.
7 ੭ ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ।
But I wish that all men were even as myself; but each one has his own gift from God, some one, and some another.
8 ੮ ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ।
But I speak to the unmarried and the widows, that it is good for them that they may remain even as I:
9 ੯ ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
but if they do not contain, let them marry: for it is better to marry than to burn.
10 ੧੦ ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।
But I proclaim to those who have married, not I, but the Lord, That a wife shall not depart from her husband
11 ੧੧ ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
(but if indeed she may depart, let her remain unmarried, or let her be reconciled unto her husband); and that the husband shall not send away the wife.
12 ੧੨ ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।
But I say to the rest, not the Lord, if any brother has an unbelieving wife, and she is willing to live with him, let him not send her away.
13 ੧੩ ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।
And if any wife has an unbelieving husband, and he is willing to live with her, let her not send away her husband.
14 ੧੪ ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।
For the unbelieving husband has been sanctified by the wife, and the unbelieving wife has been sanctified by the brother. Since then your children are unclean; but now they are holy.
15 ੧੫ ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।
But if the unbeliever departs, let him or her depart; the brother or the sister has not been enslaved in such things. God has called you in peace.
16 ੧੬ ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?
For what do you know, O wife, if you shall save your husband? And what do you know, O husband, if you shall save your wife?
17 ੧੭ ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ।
If not as the Lord has imparted to each one, and as God has called each one, so let him or her walk. And thus I command in all the churches.
18 ੧੮ ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।
Is one called having been circumcised? let him not become uncircumcised: has one been called in uncircumcision? let him not get circumcised.
19 ੧੯ ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ।
Circumcision is nothing, and uncircumcision is nothing, but the keeping of the commandments of God.
20 ੨੦ ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ।
Let each one abide in the same calling in which he is called.
21 ੨੧ ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ।
Have you been called being a slave? let it not be a care to you: but if indeed you are able to become free, use it in preference.
22 ੨੨ ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।
For the one having been called in the Lord, being a slave, is the Lord's freeman: likewise the one having been called, while free, is the slave of Christ.
23 ੨੩ ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।
You have been bought with a price; be not the slaves of men.
24 ੨੪ ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।
Let each one remain with the Lord, in the same calling in which he was called, brethren.
25 ੨੫ ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ।
But concerning virgins I have no commandment of the Lord: but I give knowledge, as one having obtained mercy from the Lord to be faithful.
26 ੨੬ ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।
But I consider this to be good on account of the present distress, that it is good for a man so to be.
27 ੨੭ ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।
Have you been given to a wife? do not seek separation; have you been separated from a wife? do not seek a wife.
28 ੨੮ ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।
But if, indeed you may marry, you have not sinned; and if a virgin may marry, she has not sinned; but such shall have trouble in the flesh, but I spare you.
29 ੨੯ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।
But I say this, brethren; that the time is at hand, that moreover indeed those having wives may be as those not having;
30 ੩੦ ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।
and those weeping, as those not weeping; and those rejoicing, as those not rejoicing; and those buying, as those not possessing;
31 ੩੧ ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।
and those using the world, as those not using it thoroughly: for the fashion of this world is passing away.
32 ੩੨ ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।
I wish you to be free from solicitude. The unmarried man cares for the things of the Lord, in order that he may please the Lord:
33 ੩੩ ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ।
but the one having married cares for the things of the world, in order that he may please his wife.
34 ੩੪ ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
A wife and a virgin truly also differ: the unmarried woman cares for the things of the Lord, that she may be holy in body and in spirit: but she having married cares for the things of the world, that she may please her husband.
35 ੩੫ ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
I speak this for the profit of you yourselves; not that I may cast a burden upon you, but for that which is pleasing and acceptable to the Lord without perturbation.
36 ੩੬ ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।
But if any one considers that he is acting indiscreetly towards his virgin, if she may be marriageable, and thus it ought so to be, let him do what he wishes; he does not sin; let them marry.
37 ੩੭ ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।
But whosoever stands firm in his heart, having no necessity, and has the right according to his own will, and has determined this in his heart, to keep his virgin, will do well.
38 ੩੮ ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।
So indeed he that marries his own virgin does well; and he that marries her not will do better.
39 ੩੯ ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।
A wife has been given so long a time as her husband may live; but if her husband may die, she is free to be married to whom she will; only in the Lord.
40 ੪੦ ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ।
But she is happier if she may so remain, according to my opinion: but I realize that I truly have the Spirit of God.