< 1 ਕੁਰਿੰਥੀਆਂ ਨੂੰ 7 >

1 ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।
너희의 쓴 말에 대하여는 남자가 여자를 가까이 아니함이 좋으나
2 ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।
음행의 연고로 남자마다 자기 아내를 두고 여자마다 자기 남편을 두라
3 ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।
남편은 그 아내에게 대한 의무를 다하고 아내도 그 남편에게 그렇게 할지라
4 ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
아내가 자기 몸을 주장하지 못하고 오직 그 남편이 하며 남편도 이와 같이 자기 몸을 주장하지 못하고 오직 그 아내가 하나니
5 ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
서로 분방하지 말라 다만 기도할 틈을 얻기 위하여 합의상 얼마 동안은 하되 다시 합하라 이는 너희의 절제 못함을 인하여 사단으로 너희를 시험하지 못하게 하려 함이라
6 ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ।
그러나 내가 이 말을 함은 권도요 명령은 아니라
7 ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ।
나는 모든 사람이 나와 같기를 원하노라 그러나 각각 하나님께 받은 자기의 은사가 있으니 하나는 이러하고 하나는 저러하니라
8 ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ।
내가 혼인하지 아니한 자들과 및 과부들에게 이르노니 나와 같이 그냥 지내는 것이 좋으니라
9 ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
만일 절제할 수 없거든 혼인하라 정욕이 불같이 타는 것보다 혼인하는 것이 나으니라
10 ੧੦ ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।
혼인한 자들에게 내가 명하노니 (명하는 자는 내가 아니요 주시라) 여자는 남편에게서 갈리지 말고
11 ੧੧ ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
(만일 갈릴지라도 그냥 지내든지 다시 그 남편과 화합하든지 하라) 남편도 아내를 버리지 말라
12 ੧੨ ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।
그 남은 사람들에게 내가 말하노니(이는 주의 명령이 아니라)만일 어떤 형제에게 믿지 아니하는 아내가 있어 남편과 함께 살기를 좋아하거든 저를 버리지 말며
13 ੧੩ ਅਤੇ ਜਿਹੜੀ ਪਤਨੀ ਦਾ ਅਵਿਸ਼ਵਾਸੀ ਪਤੀ ਹੋਵੇ ਅਤੇ ਇਹ ਉਸ ਦੇ ਨਾਲ ਰਹਿਣ ਨੂੰ ਪਰਸੰਨ ਹੋਵੇ ਤਾਂ ਉਹ ਆਪਣੇ ਪਤੀ ਨੂੰ ਨਾ ਤਿਆਗੇ।
어떤 여자에게 믿지 아니하는 남편이 있어 아내와 함께 살기를 좋아하거든 그 남편을 버리지 말라
14 ੧੪ ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।
믿지 아니하는 남편이 아내로 인하여 거룩하게 되고 믿지 아니하는 아내가 남편으로 인하여 거룩하게 되나니 그렇지 아니하면 너희 자녀도 깨끗지 못하니라 그러나 이제 거룩하니라
15 ੧੫ ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।
혹믿지 아니하는 자가 갈리거든 갈리게 하라 형제나 자매나 이런 일에 구속 받을 것이 없느니라 그러나 하나님은 화평 중에서 너희를 부르셨느니라
16 ੧੬ ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?
아내된 자여 네가 남편을 구원할는지 어찌 알 수 있으며 남편된 자여 네가 네 아내를 구원할는지 어찌 알 수 있으리요
17 ੧੭ ਪਰ ਜਿਸ ਪ੍ਰਕਾਰ ਪ੍ਰਭੂ ਨੇ ਹਰੇਕ ਨੂੰ ਵੰਡਿਆ ਹੋਇਆ ਹੈ, ਅਤੇ ਜਿਸ ਪ੍ਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪ੍ਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾਂਵਾਂ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ।
오직 주께서 각 사람에게 나눠주신 대로 하나님이 각 사람을 부르신 그대로 행하라 내가 모든 교회에서 이와 같이 명하노라
18 ੧੮ ਕੀ ਕੋਈ ਸੁੰਨਤੀ ਸੱਦਿਆ ਗਿਆ? ਤਾਂ ਉਹ ਅਸੁੰਨਤੀ ਨਾ ਬਣੇ। ਕੀ ਕੋਈ ਅਸੁੰਨਤੀ ਸੱਦਿਆ ਗਿਆ? ਤਾਂ ਉਹ ਦੀ ਸੁੰਨਤ ਨਾ ਕੀਤੀ ਜਾਵੇ।
할례자로 부르심을 받은 자가 있느냐 무할례자가 되지 말며 무할례자로 부르심을 받은 자가 있느냐 할례를 받지 말라
19 ੧੯ ਸੁੰਨਤ ਕੁਝ ਨਹੀਂ ਅਤੇ ਅਸੁੰਨਤ ਕੁਝ ਨਹੀਂ ਪਰੰਤੂ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਕਰਨੀ ਸੱਭੋ ਕੁਝ ਹੈ।
할례 받는 것도 아무 것도 아니요 할례 받지 아니하는 것도 아무것도 아니로되 오직 하나님의 계명을 지킬 따름이니라
20 ੨੦ ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ।
각 사람이 부르심을 받은 그 부르심 그대로 지내라
21 ੨੧ ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ।
네가 종으로 있을 때에 부르심을 받았느냐 염려하지 말라 그러나 자유할 수 있거든 차라리 사용하라
22 ੨੨ ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।
주 안에서 부르심을 받은 자는 종이라도 주께 속한 자유자요 또 이와 같이 자유자로 있을 때에 부르심을 받은 자는 그리스도의 종이니라
23 ੨੩ ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।
너희는 값으로 사신 것이니 사람들의 종이 되지 말라
24 ੨੪ ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।
형제들아 각각 부르심을 받은 그대로 하나님과 함께 거하라
25 ੨੫ ਪਰ ਕੁਆਰੀਆਂ ਦੇ ਵਿਖੇ ਪ੍ਰਭੂ ਦੀ ਮੈਨੂੰ ਕੋਈ ਆਗਿਆ ਨਹੀਂ ਪਰ ਜਿਵੇਂ ਮੈਨੂੰ ਵਿਸ਼ਵਾਸਯੋਗ ਹੋਣ ਦੇ ਕਾਰਨ ਪ੍ਰਭੂ ਦੀ ਵੱਲੋਂ ਦਯਾ ਮਿਲੀ ਤਿਵੇਂ ਹੀ ਮੈਂ ਸਲਾਹ ਦਿੰਦਾ ਹਾਂ।
처녀에 대하여는 내가 주께 받은 계명이 없으되 주의 자비하심을 받아서 충성된 자가 되어 의견을 고하노니
26 ੨੬ ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।
내 생각에는 이것이 좋으니 곧 임박한 환난을 인하여 사람이 그냥 지내는 것이 좋으니라
27 ੨੭ ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।
네가 아내에게 매였느냐 놓이기를 구하지 말며 아내에게서 놓였느냐 아내를 구하지 말라
28 ੨੮ ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ, ਪਰ ਅਜਿਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ।
그러나 장가 가도 죄 짓는 것이 아니요 처녀가 시집 가도 죄 짓는 것이 아니로되 이런 이들은 육신에 고난이 있으리니 나는 너희를 아끼노라
29 ੨੯ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।
형제들아 내가 이 말을 하노니 때가 단축하여진고로 이 후부터 아내 있는 자들은 없는 자같이 하며
30 ੩੦ ਅਤੇ ਰੋਣ ਵਾਲੇ ਅਜਿਹੇ ਹੋਣ ਕਿ ਉਹ ਨਹੀਂ ਰੋਂਦੇ ਅਤੇ ਅਨੰਦ ਕਰਨ ਵਾਲੇ ਅਜਿਹੇ ਕਿ ਉਹ ਅਨੰਦ ਨਹੀਂ ਕਰਦੇ ਅਤੇ ਮੁੱਲ ਲੈਣ ਵਾਲੇ ਕਿ ਉਨ੍ਹਾਂ ਦੇ ਕੋਲ ਮਾਲ ਨਹੀਂ ਹੈ।
우는 자들은 울지 않는 자같이 하며 기쁜 자들은 기쁘지 않은 자같이 하며 매매하는 자들은 없는 자같이 하며
31 ੩੧ ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ।
세상 물건을 쓰는 자들은 다 쓰지 못하는 자같이 하라 이 세상의 형적은 지나감이니라
32 ੩੨ ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।
너희가 염려 없기를 원하노라 장가 가지 않은 자는 주의 일을 염려하여 어찌하여야 주를 기쁘시게 할꼬 하되
33 ੩੩ ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ।
장가 간 자는 세상 일을 염려하여 어찌하여야 아내를 기쁘게 할꼬 하여 마음이 나누이며
34 ੩੪ ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
시집 가지 않은 자와 처녀는 주의 일을 염려하여 몸과 영을 다 거룩하게 하려 하되 시집 간 자는 세상 일을 염려하여 어찌하여야 남편을 기쁘게 할꼬 하느니라
35 ੩੫ ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
내가 이것을 말함은 너희의 유익을 위함이요 너희에게 올무를 놓으려 함이 아니니 오직 너희로 하여금 이치에 합하게 하여 분요함이 없이 주를 섬기게 하려 함이라
36 ੩੬ ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਯੋਗ ਹੈ ਜੇ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਂਦਾ ਹੋਵੇ ਤਾਂ ਜੋ ਚਾਹੁੰਦਾ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ।
누가 자기의 처녀 딸에 대한 일이 이치에 합당치 못한 줄로 생각할 때에 혼기도 지나고 그같이 할 필요가 있거든 마음대로 하라 이것은 죄 짓는 것이 아니니 혼인하게 하라
37 ੩੭ ਪਰ ਜੇ ਕੋਈ ਆਪਣੇ ਮਨ ਵਿੱਚ ਪੱਕਾ ਰਹੇ ਜਿਸ ਨੂੰ ਕੋਈ ਲੋੜ ਨਹੀਂ ਹੈ ਸਗੋਂ ਉਹ ਆਪ ਆਪਣੀ ਇੱਛਾ ਦਾ ਮਾਲਕ ਹੈ ਅਤੇ ਉਹ ਨੇ ਆਪਣੇ ਮਨ ਵਿੱਚ ਇਹ ਪੱਕਾ ਕਰ ਲਿਆ ਹੋਵੇ ਭਈ ਮੈਂ ਉਹ ਨੂੰ ਆਪਣੀ ਕੁਆਰੀ ਰੱਖਾਂਗਾ ਤਾਂ ਉਹ ਚੰਗਾ ਕਰੇਗਾ।
그러나 그 마음을 굳게 하고 또 부득이한 일도 없고 자기 뜻대로 할 권리가 있어서 그 처녀 딸을 머물러 두기로 마음에 작정하여도 잘 하는 것이니라
38 ੩੮ ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।
그러므로 처녀 딸을 시집 보내는 자도 잘 하거니와 시집 보내지 아니하는 자가 더 잘 하는 것이니라
39 ੩੯ ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।
아내가 그 남편이 살 동안에 매여 있다가 남편이 죽으면 자유하여 자기 뜻대로 시집 갈 것이나 주 안에서만 할 것이니라
40 ੪੦ ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ।
그러나 내 뜻에는 그냥 지내는 것이 더욱 복이 있으리로다 나도 또한 하나님의 영을 받은 줄로 생각하노라

< 1 ਕੁਰਿੰਥੀਆਂ ਨੂੰ 7 >