< 1 ਕੁਰਿੰਥੀਆਂ ਨੂੰ 8 >
1 ੧ ਮੂਰਤੀਆਂ ਦੇ ਚੜ੍ਹਾਵੇ ਦੇ ਬਾਰੇ ਅਸੀਂ ਇਹ ਜਾਣਦੇ ਹਾਂ ਜੋ ਸਾਨੂੰ ਸਭਨਾਂ ਨੂੰ ਗਿਆਨ ਹੈ। ਗਿਆਨ ਫੁਲਾਉਂਦਾ ਪਰ ਪਿਆਰ ਬਣਾਉਂਦਾ ਹੈ।
U pogledu mesa žrtvovana idolima, znamo, svi posjedujemo znanje. Ali znanje nadima, a ljubav izgrađuje.
2 ੨ ਜੇ ਕੋਈ ਆਪਣੇ ਭਾਣੇ ਕੁਝ ਜਾਣਦਾ ਹੋਵੇ ਤਾਂ ਜਿਵੇਂ ਜਾਣਨਾ ਚਾਹੀਦਾ ਹੈ ਤਿਵੇਂ ਅਜੇ ਨਹੀਂ ਜਾਣਦਾ।
Ako tko misli da što zna, još ne zna kako treba znati.
3 ੩ ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।
A ljubi li tko Boga, Bog ga poznaje.
4 ੪ ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।
Dakle, u pogledu blagovanja mesa žrtvovana idolima, znamo: nema idola na svijetu i nema Boga do Jednoga.
5 ੫ ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।
Jer sve kad bi i bilo nazovibogova ili na nebu ili na zemlji - kao što ima mnogo “bogova” i mnogo “gospodara”! -
6 ੬ ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।
nama je jedan Bog, Otac, od koga je sve, a mi za njega; i jedan Gospodin, Isus Krist, po kome je sve, i mi po njemu.
7 ੭ ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।
Ali nemaju svi toga znanja. Neki, navikli na idole, još jedu meso kao idolima žrtvovano i njihova se savjest kalja jer je nejaka.
8 ੮ ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।
A k Bogu nas ne privodi jelo. Niti što gubimo ako ne jedemo; niti što dobivamo ako jedemo.
9 ੯ ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ।
A pazite da ne bi možda ta vaša sloboda bila spoticaj nejakima.
10 ੧੦ ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ?
Jer vidi li tko tebe koji imaš znanje za stolom u hramu idolskomu, neće li se njegova savjest, jer je nejaka, “izgraditi” da jede žrtvovano idolima?
11 ੧੧ ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ।
I s tvoga znanja propada nejaki, brat za kojega je Krist umro.
12 ੧੨ ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ।
Tako griješeći protiv braće i ranjavajući njihovu nejaku savjest, protiv Krista griješite.
13 ੧੩ ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ। (aiōn )
Zato ako jelo sablažnjava brata moga, ne, neću jesti mesa dovijeka da brata svoga ne sablaznim. (aiōn )