< 1 ਕੁਰਿੰਥੀਆਂ ਨੂੰ 9 >
1 ੧ ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ?
¿No soy apóstol? ¿No soy libre? ¿No he visto a Jesús el Cristo el Señor nuestro? ¿No sois vosotros mi obra en el Señor?
2 ੨ ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।
Si a los otros no soy apóstol, a vosotros ciertamente lo soy; porque el sello de mi apostolado sois vosotros en el Señor.
3 ੩ ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ।
Esta es mi respuesta a los que me preguntan:
4 ੪ ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ?
Qué, ¿no tenemos potestad de comer y de beber?
5 ੫ ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?
¿No tenemos potestad de traer con nosotros una hermana para mujer también como los otros apóstoles, y los hermanos del Señor, y Cefas?
6 ੬ ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?
¿O sólo yo y Bernabé no tenemos potestad de no trabajar?
7 ੭ ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?
¿Quién jamás peleó a sus expensas? ¿Quién planta viña, y no come de su fruto? ¿O quién apacienta el ganado, y no come de la leche del ganado?
8 ੮ ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?
¿Digo esto solamente según los hombres? ¿No dice esto también la ley?
9 ੯ ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ?
Porque en la ley de Moisés está escrito: No pondrás bozal al buey que trilla. ¿Tiene Dios cuidado de los bueyes?
10 ੧੦ ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।
¿O lo dice enteramente por nosotros? Pues por nosotros está escrito; porque con esperanza ha de arar el que ara; y el que trilla, con esperanza de recibir el fruto trilla.
11 ੧੧ ਜੇ ਅਸੀਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ?
Si nosotros os sembramos lo espiritual, ¿es gran cosa si segáremos de vosotros lo material?
12 ੧੨ ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।
Si otros tienen en vosotros esta potestad, ¿por qué no nosotros? Mas no usamos de esta potestad; antes lo sufrimos todo, para no dar alguna interrupción al curso del Evangelio del Cristo.
13 ੧੩ ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।
¿No sabéis que los que obran en lo sagrado, comen del santuario; y que los que sirven al altar, del altar participan?
14 ੧੪ ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।
Así también ordenó el Señor a los que anuncian el Evangelio, que vivan del Evangelio.
15 ੧੫ ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
Mas yo de nada de esto me aproveché; ni tampoco he escrito esto para que se haga así conmigo; porque tengo por mejor morir, antes que nadie haga vana ésta mi gloria.
16 ੧੬ ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
Pues bien que anuncio el Evangelio, no tengo por qué gloriarme porque me es impuesta obligación; porque ¡ay de mí si no anunciare el Evangelio!
17 ੧੭ ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।
Por lo cual, si lo hago de voluntad, premio tendré; mas si por fuerza, la comisión me ha sido encargada.
18 ੧੮ ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।
¿Qué premio, pues, tendré? Que predicando el Evangelio, ponga el Evangelio del Cristo de balde, por no usar mal de mi potestad en el Evangelio.
19 ੧੯ ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
Por lo cual, siendo libre para con todos, me he hecho siervo de todos para ganar a más.
20 ੨੦ ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
Y soy hecho a los judíos como judío, por ganar a los judíos; a los que están sujetos a la ley, como sujeto a la ley, por ganar a los que están sujetos a la ley;
21 ੨੧ ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।
a los que son sin ley, como si yo fuera sin ley, (no estando yo sin ley de Dios, sino en la ley de Cristo, ) por ganar a los que estaban sin ley.
22 ੨੨ ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।
Soy hecho a los débiles como débil, por ganar a los débiles; a todos soy hecho todo, por hacer salvos a todos.
23 ੨੩ ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।
Y esto hago por causa del Evangelio, por hacerme juntamente participante de él.
24 ੨੪ ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।
¿No sabéis que los que corren en el estadio, todos a la verdad corren, mas uno lleva el premio? Corred pues de tal manera que lo toméis.
25 ੨੫ ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
Y todo aquel que lucha, en todo demuestra templanza; y ellos, a la verdad, para recibir una corona corruptible; mas nosotros, una incorruptible.
26 ੨੬ ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।
Así que, yo de esta manera corro, no como a cosa incierta; de esta manera peleo, no como quien hiere el aire;
27 ੨੭ ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।
antes sujeto mi cuerpo, y lo pongo en servidumbre; para que predicando a los otros, no me haga yo reprobado.