< 1 ਕੁਰਿੰਥੀਆਂ ਨੂੰ 1 >
1 ੧ ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,
Παῦλος κλητὸς ἀπόστολος Ἰησοῦ Χριστοῦ διὰ θελήματος Θεοῦ, καὶ Σωσθένης ὁ ἀδελφός,
2 ੨ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।
τῇ ἐκκλησίᾳ τοῦ Θεοῦ τῇ οὔσῃ ἐν Κορίνθῳ, ἡγιασμένοις ἐν Χριστῷ Ἰησοῦ, κλητοῖς ἁγίοις, σὺν πᾶσι τοῖς ἐπικαλουμένοις τὸ ὄνομα τοῦ Κυρίου ἡμῶν Ἰησοῦ Χριστοῦ ἐν παντὶ τόπῳ, αὐτῶν τε καὶ ἡμῶν·
3 ੩ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
χάρις ὑμῖν καὶ εἰρήνη ἀπὸ Θεοῦ πατρὸς ἡμῶν καὶ Κυρίου Ἰησοῦ Χριστοῦ.
4 ੪ ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Εὐχαριστῶ τῷ Θεῷ μου πάντοτε περὶ ὑμῶν, ἐπὶ τῇ χάριτι τοῦ Θεοῦ τῇ δοθείσῃ ὑμῖν ἐν Χριστῷ Ἰησοῦ·
5 ੫ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।
ὅτι ἐν παντὶ ἐπλουτίσθητε ἐν αὐτῷ, ἐν παντὶ λόγῳ καὶ πάσῃ γνώσει,
6 ੬ ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ।
καθὼς τὸ μαρτύριον τοῦ Χριστοῦ ἐβεβαιώθη ἐν ὑμῖν·
7 ੭ ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
ὥστε ὑμᾶς μὴ ὑστερεῖσθαι ἐν μηδενὶ χαρίσματι, ἀπεκδεχομένους τὴν ἀποκάλυψιν τοῦ Κυρίου ἡμῶν Ἰησοῦ Χριστοῦ,
8 ੮ ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।
ὃς καὶ βεβαιώσει ὑμᾶς ἕως τέλους, ἀνεγκλήτους ἐν τῇ ἡμέρᾳ τοῦ Κυρίου ἡμῶν Ἰησοῦ Χριστοῦ.
9 ੯ ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
Πιστὸς ὁ Θεός, δι᾽ οὗ ἐκλήθητε εἰς κοινωνίαν τοῦ υἱοῦ αὐτοῦ Ἰησοῦ Χριστοῦ τοῦ Κυρίου ἡμῶν.
10 ੧੦ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
Παρακαλῶ δὲ ὑμᾶς, ἀδελφοί, διὰ τοῦ ὀνόματος τοῦ Κυρίου ἡμῶν Ἰησοῦ Χριστοῦ, ἵνα τὸ αὐτὸ λέγητε πάντες, καὶ μὴ ᾖ ἐν ὑμῖν σχίσματα, ἦτε δὲ κατηρτισμένοι ἐν τῷ αὐτῷ νοῒ καὶ ἐν τῇ αὐτῇ γνώμῃ.
11 ੧੧ ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।
Ἐδηλώθη γάρ μοι περὶ ὑμῶν, ἀδελφοί μου, ὑπὸ τῶν Χλόης, ὅτι ἔριδες ἐν ὑμῖν εἰσι.
12 ੧੨ ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
Λέγω δὲ τοῦτο, ὅτι ἕκαστος ὑμῶν λέγει, Ἐγὼ μέν εἰμι Παύλου, Ἐγὼ δὲ Ἀπολλώ, Ἐγὼ δὲ Κηφᾶ, Ἐγὼ δὲ Χριστοῦ.
13 ੧੩ ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
Μεμέρισται ὁ Χριστός; Μὴ Παῦλος ἐσταυρώθη ὑπὲρ ὑμῶν, ἢ εἰς τὸ ὄνομα Παύλου ἐβαπτίσθητε;
14 ੧੪ ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
Εὐχαριστῶ τῷ Θεῷ ὅτι οὐδένα ὑμῶν ἐβάπτισα, εἰ μὴ Κρίσπον καὶ Γάϊον·
15 ੧੫ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
ἵνα μή τις εἴπῃ ὅτι εἰς τὸ ἐμὸν ὄνομα ἐβάπτισα.
16 ੧੬ ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।
Ἐβάπτισα δὲ καὶ τὸν Στεφανᾶ οἶκον· λοιπὸν οὐκ οἶδα εἴ τινα ἄλλον ἐβάπτισα.
17 ੧੭ ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
Οὐ γὰρ ἀπέστειλέ με Χριστὸς βαπτίζειν, ἀλλ᾽ εὐαγγελίζεσθαι· οὐκ ἐν σοφίᾳ λόγου, ἵνα μὴ κενωθῇ ὁ σταυρὸς τοῦ Χριστοῦ.
18 ੧੮ ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
Ὁ λόγος γὰρ ὁ τοῦ σταυροῦ τοῖς μὲν ἀπολλυμένοις μωρία ἐστί, τοῖς δὲ σῳζομένοις ἡμῖν δύναμις Θεοῦ ἐστι.
19 ੧੯ ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।
Γέγραπται γάρ, Ἀπολῶ τὴν σοφίαν τῶν σοφῶν, καὶ τὴν σύνεσιν τῶν συνετῶν ἀθετήσω.
20 ੨੦ ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। (aiōn )
Ποῦ σοφός; Ποῦ γραμματεύς; Ποῦ συζητητὴς τοῦ αἰῶνος τούτου; Οὐχὶ ἐμώρανεν ὁ Θεὸς τὴν σοφίαν τοῦ κόσμου τούτου; (aiōn )
21 ੨੧ ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
Ἐπειδὴ γὰρ ἐν τῇ σοφίᾳ τοῦ Θεοῦ οὐκ ἔγνω ὁ κόσμος διὰ τῆς σοφίας τὸν Θεόν, εὐδόκησεν ὁ Θεὸς διὰ τῆς μωρίας τοῦ κηρύγματος σῶσαι τοὺς πιστεύοντας.
22 ੨੨ ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।
Ἐπειδὴ καὶ Ἰουδαῖοι σημεῖον αἰτοῦσι, καὶ Ἕλληνες σοφίαν ζητοῦσιν·
23 ੨੩ ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
ἡμεῖς δὲ κηρύσσομεν Χριστὸν ἐσταυρωμένον, Ἰουδαίοις μὲν σκάνδαλον, Ἕλλησι δὲ μωρίαν·
24 ੨੪ ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
αὐτοῖς δὲ τοῖς κλητοῖς, Ἰουδαίοις τε καὶ Ἕλλησι, Χριστὸν Θεοῦ δύναμιν καὶ Θεοῦ σοφίαν.
25 ੨੫ ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।
Ὅτι τὸ μωρὸν τοῦ Θεοῦ σοφώτερον τῶν ἀνθρώπων ἐστί, καὶ τὸ ἀσθενὲς τοῦ Θεοῦ ἰσχυρότερον τῶν ἀνθρώπων ἐστί.
26 ੨੬ ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।
Βλέπετε γὰρ τὴν κλῆσιν ὑμῶν, ἀδελφοί, ὅτι οὐ πολλοὶ σοφοὶ κατὰ σάρκα, οὐ πολλοὶ δυνατοί, οὐ πολλοὶ εὐγενεῖς·
27 ੨੭ ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
ἀλλὰ τὰ μωρὰ τοῦ κόσμου ἐξελέξατο ὁ Θεός, ἵνα τοὺς σοφοὺς καταισχύνῃ· καὶ τὰ ἀσθενῆ τοῦ κόσμου ἐξελέξατο ὁ Θεός, ἵνα καταισχύνῃ τὰ ἰσχυρά·
28 ੨੮ ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।
καὶ τὰ ἀγενῆ τοῦ κόσμου καὶ τὰ ἐξουθενημένα ἐξελέξατο ὁ Θεός, καὶ τὰ μὴ ὄντα, ἵνα τὰ ὄντα καταργήσῃ·
29 ੨੯ ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
ὅπως μὴ καυχήσηται πᾶσα σὰρξ ἐνώπιον τοῦ Θεοῦ.
30 ੩੦ ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
Ἐξ αὐτοῦ δὲ ὑμεῖς ἐστε ἐν Χριστῷ Ἰησοῦ, ὃς ἐγενήθη ἡμῖν σοφία ἀπὸ Θεοῦ, δικαιοσύνη τε καὶ ἁγιασμός, καὶ ἀπολύτρωσις·
31 ੩੧ ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।
ἵνα, καθὼς γέγραπται, Ὁ καυχώμενος, ἐν Κυρίῳ καυχάσθω.