< 1 ਯੂਹੰਨਾ 1 >
1 ੧ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
論到那從起初就有的生命的聖言,就是我們聽見過,我們親眼看見過,瞻仰過,以及我們親手摸過的生命的聖言--
2 ੨ ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। (aiōnios )
這生命已顯示出來,我們看見了,也為他作證,且把這原與父同在,且已顯示給我們的永遠的生命,傳報給你們-- (aiōnios )
3 ੩ ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
我們將所見所聞的傳報給你們,為使你們也同我們相通;原來我們是同父和他的子耶穌基督相通的。
4 ੪ ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।
我們給你們寫這些事,是為叫我們的喜樂得以圓滿。
5 ੫ ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
我們由他所聽見,而傳報給你們的,就是這個信息:天主是光,在他內沒有一點黑暗。
6 ੬ ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
如果我們說我們與他相通,但仍在黑暗中行走,我們就是說謊,不履行真理。
7 ੭ ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
但如果我們在光中行走,如同他在光中一樣,我們就彼此相通,他聖子耶穌的血就會洗淨我們的各種罪過。
8 ੮ ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।
如果我們說我們沒有罪過,就是欺騙自己,真理也不在我們內。
9 ੯ ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
但若我們明認我們的罪過,天主既是忠信正義的,必赦免我們的罪過,並洗淨我們的各種不義。
10 ੧੦ ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।
如果我們說我們沒有犯過罪,我們就是拿他當說謊者,他的話就不在我們內。