< 1 ਯੂਹੰਨਾ 2 >
1 ੧ ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।
我小子們哪,我將這些話寫給你們,是要叫你們不犯罪。若有人犯罪,在父那裏我們有一位中保,就是那義者耶穌基督。
2 ੨ ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
他為我們的罪作了挽回祭,不是單為我們的罪,也是為普天下人的罪。
3 ੩ ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
我們若遵守他的誡命,就曉得是認識他。
4 ੪ ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।
人若說「我認識他」,卻不遵守他的誡命,便是說謊話的,真理也不在他心裏了。
5 ੫ ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
凡遵守主道的,愛上帝的心在他裏面實在是完全的。從此,我們知道我們是在主裏面。
6 ੬ ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
人若說他住在主裏面,就該自己照主所行的去行。
7 ੭ ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।
親愛的弟兄啊,我寫給你們的,不是一條新命令,乃是你們從起初所受的舊命令;這舊命令就是你們所聽見的道。
8 ੮ ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ।
再者,我寫給你們的,是一條新命令,在主是真的,在你們也是真的;因為黑暗漸漸過去,真光已經照耀。
9 ੯ ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।
人若說自己在光明中,卻恨他的弟兄,他到如今還是在黑暗裏。
10 ੧੦ ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।
愛弟兄的,就是住在光明中,在他並沒有絆跌的緣由。
11 ੧੧ ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
惟獨恨弟兄的,是在黑暗裏,且在黑暗裏行,也不知道往哪裏去,因為黑暗叫他眼睛瞎了。
12 ੧੨ ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।
小子們哪,我寫信給你們, 因為你們的罪藉着主名得了赦免。
13 ੧੩ ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।
父老啊,我寫信給你們, 因為你們認識那從起初原有的。 少年人哪,我寫信給你們, 因為你們勝了那惡者。
14 ੧੪ ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
小子們哪,我曾寫信給你們, 因為你們認識父。 父老啊,我曾寫信給你們, 因為你們認識那從起初原有的。 少年人哪,我曾寫信給你們; 因為你們剛強, 上帝的道常存在你們心裏; 你們也勝了那惡者。
15 ੧੫ ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
不要愛世界和世界上的事。人若愛世界,愛父的心就不在他裏面了。
16 ੧੬ ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
因為,凡世界上的事,就像肉體的情慾、眼目的情慾,並今生的驕傲,都不是從父來的,乃是從世界來的。
17 ੧੭ ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। (aiōn )
這世界和其上的情慾都要過去,惟獨遵行上帝旨意的,是永遠常存。 (aiōn )
18 ੧੮ ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।
小子們哪,如今是末時了。你們曾聽見說,那敵基督的要來;現在已經有好些敵基督的出來了,從此我們就知道如今是末時了。
19 ੧੯ ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।
他們從我們中間出去,卻不是屬我們的;若是屬我們的,就必仍舊與我們同在;他們出去,顯明都不是屬我們的。
20 ੨੦ ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।
你們從那聖者受了恩膏,並且知道這一切的事。
21 ੨੧ ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।
我寫信給你們,不是因你們不知道真理,正是因你們知道,並且知道沒有虛謊是從真理出來的。
22 ੨੨ ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
誰是說謊話的呢?不是那不認耶穌為基督的嗎?不認父與子的,這就是敵基督的。
23 ੨੩ ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।
凡不認子的,就沒有父;認子的,連父也有了。
24 ੨੪ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।
論到你們,務要將那從起初所聽見的,常存在心裏。若將從起初所聽見的存在心裏,你們就必住在子裏面,也必住在父裏面。
25 ੨੫ ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। (aiōnios )
主所應許我們的就是永生。 (aiōnios )
26 ੨੬ ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।
我將這些話寫給你們,是指着那引誘你們的人說的。
27 ੨੭ ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
你們從主所受的恩膏常存在你們心裏,並不用人教訓你們,自有主的恩膏在凡事上教訓你們。這恩膏是真的,不是假的;你們要按這恩膏的教訓住在主裏面。
28 ੨੮ ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।
小子們哪,你們要住在主裏面。這樣,他若顯現,我們就可以坦然無懼;當他來的時候,在他面前也不至於慚愧。
29 ੨੯ ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ ।
你們若知道他是公義的,就知道凡行公義之人都是他所生的。