< 1 ਯੂਹੰਨਾ 2 >

1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।
Filioli mei, haec scribo vobis, ut non peccetis. Sed et si quis peccaverit, advocatum habemus apud Patrem, Iesum Christum iustum:
2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
et ipse est propitiatio pro peccatis nostris: non pro nostris autem tantum, sed etiam pro totius mundi.
3 ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
Et in hoc scimus quoniam cognovimus eum, si mandata eius observemus.
4 ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।
Qui dicit se nosse Deum, et mandata eius non custodit, mendax est, et in hoc veritas non est.
5 ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
Qui autem servat verbum eius, vere in hoc charitas Dei perfecta est: et in hoc scimus quoniam in ipso sumus.
6 ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
Qui dicit se in ipso manere, debet, sicut ille ambulavit, et ipse ambulare.
7 ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।
Charissimi, non mandatum novum scribo vobis, sed mandatum vetus, quod habuistis ab initio: Mandatum vetus est verbum, quod audistis.
8 ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ।
Iterum mandatum novum scribo vobis, quod verum est et in ipso, et in vobis: quia tenebrae transierunt, et verum lumen iam lucet.
9 ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।
Qui dicit se in luce esse, et fratrem suum odit, in tenebris est usque adhuc.
10 ੧੦ ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।
Qui diligit fratrem suum, in lumine manet, et scandalum in eo non est.
11 ੧੧ ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
Qui autem odit fratrem suum, in tenebris est, et in tenebris ambulat, et nescit quo eat: quia tenebrae obcaecaverunt oculos eius.
12 ੧੨ ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।
Scribo vobis, filioli, quoniam remittuntur vobis peccata propter nomen eius.
13 ੧੩ ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।
Scribo vobis patres, quoniam cognovistis eum, qui ab initio est. Scribo vobis adolescentes, quoniam vicistis malignum.
14 ੧੪ ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
Scribo vobis infantes, quoniam cognovistis patrem. Scribo vobis iuvenes, quoniam fortes estis, et verbum Dei manet in vobis, et vicistis malignum.
15 ੧੫ ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
Nolite diligere mundum, neque ea, quae in mundo sunt. Si quis diligit mundum, non est charitas Patris in eo:
16 ੧੬ ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
quoniam omne, quod est in mundo, concupiscentia carnis est, et concupiscentia oculorum, et superbia vitae: quae non est ex Patre, sed ex mundo est.
17 ੧੭ ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ। (aiōn g165)
Et mundus transit, et concupiscentia eius. Qui autem facit voluntatem Dei, manet in aeternum. (aiōn g165)
18 ੧੮ ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।
Filioli, novissima hora est: et sicut audistis quia Antichristus venit: et nunc Antichristi multi facti sunt; unde scimus, quia novissima hora est.
19 ੧੯ ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।
Ex nobis prodierunt, sed non erant ex nobis. nam, si fuissent ex nobis, permansissent utique nobiscum: sed ut manifesti sint quoniam non sunt omnes ex nobis.
20 ੨੦ ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।
Sed vos unctionem habetis a Sancto, et nostis omnia.
21 ੨੧ ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।
Non scripsi vobis quasi ignorantibus veritatem, sed quasi scientibus eam: et quoniam omne mendacium ex veritate non est.
22 ੨੨ ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
Quis est mendax, nisi is, qui negat quoniam Iesus est Christus? Hic est Antichristus, qui negat Patrem, et Filium.
23 ੨੩ ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।
Omnis, qui negat Filium, nec Patrem habet. qui confitetur Filium, et Patrem habet.
24 ੨੪ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।
Vos quod audistis ab initio, in vobis permaneat: Quia si in vobis permanserit quod audistis ab initio, et vos in Filio, et Patre manebitis.
25 ੨੫ ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ। (aiōnios g166)
Et haec est repromissio, quam ipse pollicitus est nobis, vitam aeternam. (aiōnios g166)
26 ੨੬ ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।
Haec scripsi vobis de his, qui seducant vos.
27 ੨੭ ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
Et unctionem, quam accepistis ab eo, maneat in vobis. Et non necesse habetis ut aliquis doceat vos: sed sicut unctio eius docet vos de omnibus, et verum est, et non est mendacium. Et sicut docuit vos: manete in eo.
28 ੨੮ ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।
Et nunc filioli manete in eo: ut cum apparuerit, habeamus fiduciam, et non confundamur ab eo in adventu eius.
29 ੨੯ ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ ।
Si scitis quoniam iustus est, scitote quoniam et omnis, qui facit iustitiam, ex ipso natus est.

< 1 ਯੂਹੰਨਾ 2 >