< 1 ਯੂਹੰਨਾ 5 >
1 ੧ ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।
Hver den som tror at Jesus er Kristus, han er født av Gud, og hver den som elsker Faderen, han elsker også den som er født av ham.
2 ੨ ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ।
På dette kjenner vi at vi elsker Guds barn, når vi elsker Gud og holder hans bud.
3 ੩ ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
For dette er kjærligheten til Gud at vi holder hans bud; og hans bud er ikke tunge.
4 ੪ ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
For alt det som er født av Gud, seirer over verden; og dette er den seier som har seiret over verden: vår tro.
5 ੫ ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
Hvem er den som seirer over verden, uten den som tror at Jesus er Guds Sønn?
6 ੬ ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।
Han er den som kom med vann og blod, Jesus Kristus; ikke bare med vannet, men med vannet og med blodet, og Ånden er den som vidner, fordi Ånden er sannheten.
7 ੭ ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।
For de er tre som vidner:
8 ੮ ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ।
Ånden og vannet og blodet, og disse tre går ut på ett.
9 ੯ ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।
Tar vi imot menneskenes vidnesbyrd, da er Guds vidnesbyrd større; for dette er Guds vidnesbyrd at han har vidnet om sin Sønn.
10 ੧੦ ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।
Den som tror på Guds Sønn, har vidnesbyrdet i sig selv; den som ikke tror Gud, har gjort ham til en løgner; for han har ikke trodd på det vidnesbyrd som Gud har vidnet om sin Sønn.
11 ੧੧ ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। (aiōnios )
Og dette er vidnesbyrdet at Gud har gitt oss evig liv, og dette liv er i hans Sønn. (aiōnios )
12 ੧੨ ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।
Den som har Sønnen, han har livet; den som ikke har Guds Sønn, han har ikke livet.
13 ੧੩ ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। (aiōnios )
Dette har jeg skrevet til eder forat I skal vite at I har evig liv, I som tror på Guds Sønns navn. (aiōnios )
14 ੧੪ ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
Og dette er den frimodige tillit som vi har til ham, at dersom vi beder om noget efter hans vilje, da hører han oss;
15 ੧੫ ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
og dersom vi vet at han hører oss, hvad vi så beder om, da vet vi at vi har de ting vi har bedt ham om.
16 ੧੬ ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ।
Dersom nogen ser sin bror gjøre en synd som ikke er til døden, da skal han bede, og han skal gi ham liv - jeg mener dem som ikke synder til døden. Der er synd til døden; det er ikke om den jeg sier at han skal bede.
17 ੧੭ ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ।
Enhver urettferdighet er synd, og der er synd som ikke er til døden.
18 ੧੮ ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
Vi vet at hver den som er født av Gud, synder ikke; men den som er født av Gud, tar sig i vare, og den onde rører ham ikke.
19 ੧੯ ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
Vi vet at vi er av Gud, og hele verden ligger i det onde;
20 ੨੦ ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। (aiōnios )
men vi vet at Guds Sønn er kommet, og han har gitt oss skjønn til å kjenne den Sanne, og vi er i den Sanne, i hans Sønn Jesus Kristus. Denne er den sanne Gud og det evige liv. (aiōnios )
21 ੨੧ ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।
Mine barn! Vokt eder for avgudene!