< 1 ਰਾਜਿਆਂ 10 >
1 ੧ ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।
Die Königin von Saba nun hörte den Ruhm Salomos, des Geweihten des Herrn. So kam sie, ihn mit Rätseln zu prüfen.
2 ੨ ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
Und sie kam mit sehr großem Gefolge nach Jerusalem. Kamele trugen Spezereien und Gold in sehr großer Menge, dazu Edelsteine. So kam sie zu Salomo. Da besprach sie mit ihm alles, was sie auf dem Herzen hatte.
3 ੩ ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
Und Salomo gab ihr auf alle ihre Fragen Antwort. Nichts war dem König verborgen, was er ihr nicht beantwortet hätte.
4 ੪ ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
Die Königin von Saba sah nun all die Weisheit Salomos, das Haus, das er gebaut hatte,
5 ੫ ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
die Speisen seines Tisches, das Sitzen seiner Diener, das Aufwarten seiner Bedienten, ihre Gewandung und seine Mundschenken und seinen Aufzug, in dem er zum Haus des Herrn hinaufzuziehen pflegte. Da war sie außer sich.
6 ੬ ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।
Sie sprach zum König: "Wahrheit ist es, was ich in meinem Lande von deinen Sachen und deiner Weisheit vernommen habe.
7 ੭ ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।
Ich habe der Kunde nicht geglaubt, bis ich gekommen bin und es dann mit eigenen Augen sah. Mir ist nicht die Hälfte gesagt worden. Du hast viel mehr Weisheit und Güte, als das Gerücht besagt, das ich vernahm.
8 ੮ ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।
Glücklich deine Mannen! Glücklich diese deine Diener, die allzeit vor dir stehen und deine Weisheit hören!
9 ੯ ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।
Gepriesen sei der Herr, dein Gott, der an dir Wohlgefallen gefunden, um dich auf Israels Thron zu setzen! Weil der Herr allzeit Israel liebt, hat er dich zum König eingesetzt, um Recht und Gerechtigkeit zu üben."
10 ੧੦ ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।
Und sie gab dem König 120 Talente Gold und sehr viel Spezereien und Edelsteine. Niemals wieder waren Spezereien in solcher Menge hergekommen, wie die Königin von Saba dem König Salomo gab.
11 ੧੧ ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
Auch Chirams Schiff, das Gold aus Ophir holte, brachte aus Ophir Aloëholz und Edelsteine in großer Menge.
12 ੧੨ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।
Und der König machte aus dem Aloëholz Fußsteige für das Haus des Herrn und das königliche Haus sowie Zithern und Harfen für die Sänger. Solches Aloëholz war nicht mehr gekommen und nicht mehr gesehen worden bis auf diesen Tag.
13 ੧੩ ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।
Der König Salomo aber erfüllte der Königin von Saba alle ihre Wünsche über das hinaus, was er ihr schenkte, wie es nur König Salomo konnte. Dann kehrte sie um und zog mit ihren Dienern in ihr Land.
14 ੧੪ ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।
Das Gewicht des Goldes, das für Salomo in einem Jahr einlief, betrug 666 Goldtalente,
15 ੧੫ ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
ohne die Abgaben der Großkaufleute und den Handelsertrag der Kaufleute und ohne das, was alle abgabepflichtigen Könige und die Statthalter des Landes lieferten.
16 ੧੬ ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।
Der König Salomo machte 200 Schilde von geschlagenem Gold. Für jeden Schild belief es sich auf 600 Ring Gold.
17 ੧੭ ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।
Bei 300 Schildchen aus geschlagenem Gold belief es sich für ein Schildchen auf drei Minen Gold. Der König tat sie in das Libanonwaldhaus.
18 ੧੮ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।
Ferner machte der König einen großen Elfenbeinthron und überzog ihn mit Gold und Feingold.
19 ੧੯ ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।
Sechs Stufen hatte der Thron. Das Oberteil hinten am Thron war gerundet. Armlehnen waren am Sitzplatz zu beiden Seiten, und neben den Lehnen standen zwei Löwen.
20 ੨੦ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
Zwölf Löwen standen dort auf sechs Stufen zu beiden Seiten. Solches war für kein anderes Königreich gemacht worden.
21 ੨੧ ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।
Alle Trinkgefäße des Königs Salomo waren von Gold. Von feinem Gold waren alle Geräte des Libanonwaldhauses. Silber galt zu Salomos Zeiten für nichts.
22 ੨੨ ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
Denn der König Salomo hatte auf dem Meere ein Tarsisschiff bei Chirams Flotte. Alle drei Jahre kam ein Tarsisschiff, beladen mit Gold und Silber, Elfenbein, Affen und Pfauen.
23 ੨੩ ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
So übertraf der König Salomo alle Könige der Erde an Reichtum und Weisheit.
24 ੨੪ ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
Alle Welt suchte Salomo zu sehen und seine Weisheit zu hören, die ihm Gott ins Herz gelegt hatte.
25 ੨੫ ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
So brachten sie ein jeder seine Gabe, silberne und goldene Geräte, Gewänder, Waffen, Spezereien, Rosse und Maultiere, Jahr für Jahr.
26 ੨੬ ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
Salomo beschaffte sich auch zahlreiche Wagen und Rosse. Er hatte 1.400 Wagen und 12.000 Reiter. Diese legte er in die Wagenstädte und in die Umgebung des Königs nach Jerusalem.
27 ੨੭ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
Der König machte das Silber zu Jerusalem den Steinen gleich und die Zedern den Maulbeerbäumen in der Niederung; so viele gab es davon.
28 ੨੮ ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
Die Ausfuhr der Rosse, die Salomo besaß, kam aus Ägypten. Auch aus Kue holten sie die königlichen Händler gegen Bezahlung.
29 ੨੯ ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।
Ein Wagen kam bei der Einfuhr aus Ägypten auf sechshundert Silberlinge und ein Roß auf hundertundfünfzig. Ebenso kamen sie durch ihre Vermittlung zu allen chittitischen und aramäischen Königen.