< 1 ਰਾਜਿਆਂ 10 >

1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।
וּמַֽלְכַּת־שְׁבָא שֹׁמַעַת אֶת־שֵׁמַע שְׁלֹמֹה לְשֵׁם יְהֹוָה וַתָּבֹא לְנַסֹּתוֹ בְּחִידֽוֹת׃
2 ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
וַתָּבֹא יְרוּשָׁלַ͏ְמָה בְּחַיִל כָּבֵד מְאֹד גְּמַלִּים נֹשְׂאִים בְּשָׂמִים וְזָהָב רַב־מְאֹד וְאֶבֶן יְקָרָה וַתָּבֹא אֶל־שְׁלֹמֹה וַתְּדַבֵּר אֵלָיו אֵת כׇּל־אֲשֶׁר הָיָה עִם־לְבָבָֽהּ׃
3 ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
וַיַּגֶּד־לָהּ שְׁלֹמֹה אֶת־כׇּל־דְּבָרֶיהָ לֹֽא־הָיָה דָבָר נֶעְלָם מִן־הַמֶּלֶךְ אֲשֶׁר לֹא הִגִּיד לָֽהּ׃
4 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
וַתֵּרֶא מַֽלְכַּת־שְׁבָא אֵת כׇּל־חׇכְמַת שְׁלֹמֹה וְהַבַּיִת אֲשֶׁר בָּנָֽה׃
5 ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
וּמַאֲכַל שֻׁלְחָנוֹ וּמוֹשַׁב עֲבָדָיו וּמַעֲמַד מְשָׁרְתָו וּמַלְבֻּֽשֵׁיהֶם וּמַשְׁקָיו וְעֹלָתוֹ אֲשֶׁר יַעֲלֶה בֵּית יְהֹוָה וְלֹא־הָיָה בָהּ עוֹד רֽוּחַ׃
6 ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।
וַתֹּאמֶר אֶל־הַמֶּלֶךְ אֱמֶת הָיָה הַדָּבָר אֲשֶׁר שָׁמַעְתִּי בְּאַרְצִי עַל־דְּבָרֶיךָ וְעַל־חׇכְמָתֶֽךָ׃
7 ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।
וְלֹא־הֶאֱמַנְתִּי לַדְּבָרִים עַד אֲשֶׁר־בָּאתִי וַתִּרְאֶינָה עֵינַי וְהִנֵּה לֹֽא־הֻגַּד־לִי הַחֵצִי הוֹסַפְתָּ חׇכְמָה וָטוֹב אֶל־הַשְּׁמוּעָה אֲשֶׁר שָׁמָֽעְתִּי׃
8 ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।
אַשְׁרֵי אֲנָשֶׁיךָ אַשְׁרֵי עֲבָדֶיךָ אֵלֶּה הָעֹמְדִים לְפָנֶיךָ תָּמִיד הַשֹּׁמְעִים אֶת־חׇכְמָתֶֽךָ׃
9 ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।
יְהִי יְהֹוָה אֱלֹהֶיךָ בָּרוּךְ אֲשֶׁר חָפֵץ בְּךָ לְתִתְּךָ עַל־כִּסֵּא יִשְׂרָאֵל בְּאַהֲבַת יְהֹוָה אֶת־יִשְׂרָאֵל לְעֹלָם וַיְשִֽׂימְךָ לְמֶלֶךְ לַעֲשׂוֹת מִשְׁפָּט וּצְדָקָֽה׃
10 ੧੦ ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।
וַתִּתֵּן לַמֶּלֶךְ מֵאָה וְעֶשְׂרִים ׀ כִּכַּר זָהָב וּבְשָׂמִים הַרְבֵּה מְאֹד וְאֶבֶן יְקָרָה לֹא בָא כַבֹּשֶׂם הַהוּא עוֹד לָרֹב אֲשֶׁר־נָתְנָה מַֽלְכַּת־שְׁבָא לַמֶּלֶךְ שְׁלֹמֹֽה׃
11 ੧੧ ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
וְגַם אֳנִי חִירָם אֲשֶׁר־נָשָׂא זָהָב מֵאוֹפִיר הֵבִיא מֵאֹפִיר עֲצֵי אַלְמֻגִּים הַרְבֵּה מְאֹד וְאֶבֶן יְקָרָֽה׃
12 ੧੨ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।
וַיַּעַשׂ הַמֶּלֶךְ אֶת־עֲצֵי הָאַלְמֻגִּים מִסְעָד לְבֵית־יְהֹוָה וּלְבֵית הַמֶּלֶךְ וְכִנֹּרוֹת וּנְבָלִים לַשָּׁרִים לֹא בָא־כֵן עֲצֵי אַלְמֻגִּים וְלֹא נִרְאָה עַד הַיּוֹם הַזֶּֽה׃
13 ੧੩ ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।
וְהַמֶּלֶךְ שְׁלֹמֹה נָתַן לְמַֽלְכַּת־שְׁבָא אֶת־כׇּל־חֶפְצָהּ אֲשֶׁר שָׁאָלָה מִלְּבַד אֲשֶׁר נָֽתַן־לָהּ כְּיַד הַמֶּלֶךְ שְׁלֹמֹה וַתֵּפֶן וַתֵּלֶךְ לְאַרְצָהּ הִיא וַעֲבָדֶֽיהָ׃
14 ੧੪ ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।
וַֽיְהִי מִשְׁקַל הַזָּהָב אֲשֶׁר־בָּא לִשְׁלֹמֹה בְּשָׁנָה אֶחָת שֵׁשׁ מֵאוֹת שִׁשִּׁים וָשֵׁשׁ כִּכַּר זָהָֽב׃
15 ੧੫ ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
לְבַד מֵאַנְשֵׁי הַתָּרִים וּמִסְחַר הָרֹֽכְלִים וְכׇל־מַלְכֵי הָעֶרֶב וּפַחוֹת הָאָֽרֶץ׃
16 ੧੬ ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।
וַיַּעַשׂ הַמֶּלֶךְ שְׁלֹמֹה מָאתַיִם צִנָּה זָהָב שָׁחוּט שֵֽׁשׁ־מֵאוֹת זָהָב יַעֲלֶה עַל־הַצִּנָּה הָאֶחָֽת׃
17 ੧੭ ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।
וּשְׁלֹשׁ־מֵאוֹת מָֽגִנִּים זָהָב שָׁחוּט שְׁלֹשֶׁת מָנִים זָהָב יַעֲלֶה עַל־הַמָּגֵן הָאֶחָת וַיִּתְּנֵם הַמֶּלֶךְ בֵּית יַעַר הַלְּבָנֽוֹן׃
18 ੧੮ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।
וַיַּעַשׂ הַמֶּלֶךְ כִּסֵּא־שֵׁן גָּדוֹל וַיְצַפֵּהוּ זָהָב מוּפָֽז׃
19 ੧੯ ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।
שֵׁשׁ מַעֲלוֹת לַכִּסֵּה וְרֹאשׁ־עָגֹל לַכִּסֵּה מֵֽאַחֲרָיו וְיָדֹת מִזֶּה וּמִזֶּה אֶל־מְקוֹם הַשָּׁבֶת וּשְׁנַיִם אֲרָיוֹת עֹמְדִים אֵצֶל הַיָּדֽוֹת׃
20 ੨੦ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
וּשְׁנֵים עָשָׂר אֲרָיִים עֹמְדִים שָׁם עַל־שֵׁשׁ הַֽמַּעֲלוֹת מִזֶּה וּמִזֶּה לֹא־נַעֲשָׂה כֵן לְכׇל־מַמְלָכֽוֹת׃
21 ੨੧ ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।
וְכֹל כְּלֵי מַשְׁקֵה הַמֶּלֶךְ שְׁלֹמֹה זָהָב וְכֹל כְּלֵי בֵּֽית־יַעַר הַלְּבָנוֹן זָהָב סָגוּר אֵין כֶּסֶף לֹא נֶחְשָׁב בִּימֵי שְׁלֹמֹה לִמְאֽוּמָה׃
22 ੨੨ ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
כִּי אֳנִי תַרְשִׁישׁ לַמֶּלֶךְ בַּיָּם עִם אֳנִי חִירָם אַחַת לְשָׁלֹשׁ שָׁנִים תָּבוֹא ׀ אֳנִי תַרְשִׁישׁ נֹֽשְׂאֵת זָהָב וָכֶסֶף שֶׁנְהַבִּים וְקֹפִים וְתֻכִּיִּֽים׃
23 ੨੩ ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
וַיִּגְדַּל הַמֶּלֶךְ שְׁלֹמֹה מִכֹּל מַלְכֵי הָאָרֶץ לְעֹשֶׁר וּלְחׇכְמָֽה׃
24 ੨੪ ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
וְכׇל־הָאָרֶץ מְבַקְשִׁים אֶת־פְּנֵי שְׁלֹמֹה לִשְׁמֹעַ אֶת־חׇכְמָתוֹ אֲשֶׁר־נָתַן אֱלֹהִים בְּלִבּֽוֹ׃
25 ੨੫ ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
וְהֵמָּה מְבִאִים אִישׁ מִנְחָתוֹ כְּלֵי כֶסֶף וּכְלֵי זָהָב וּשְׂלָמוֹת וְנֵשֶׁק וּבְשָׂמִים סוּסִים וּפְרָדִים דְּבַר־שָׁנָה בְּשָׁנָֽה׃
26 ੨੬ ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
וַיֶּאֱסֹף שְׁלֹמֹה רֶכֶב וּפָרָשִׁים וַֽיְהִי־לוֹ אֶלֶף וְאַרְבַּע־מֵאוֹת רֶכֶב וּשְׁנֵים־עָשָׂר אֶלֶף פָּרָשִׁים וַיַּנְחֵם בְּעָרֵי הָרֶכֶב וְעִם־הַמֶּלֶךְ בִּירוּשָׁלָֽ͏ִם׃
27 ੨੭ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
וַיִּתֵּן הַמֶּלֶךְ אֶת־הַכֶּסֶף בִּירוּשָׁלַ͏ִם כָּאֲבָנִים וְאֵת הָאֲרָזִים נָתַן כַּשִּׁקְמִים אֲשֶׁר־בַּשְּׁפֵלָה לָרֹֽב׃
28 ੨੮ ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
וּמוֹצָא הַסּוּסִים אֲשֶׁר לִשְׁלֹמֹה מִמִּצְרָיִם וּמִקְוֵה סֹחֲרֵי הַמֶּלֶךְ יִקְחוּ מִקְוֵה בִּמְחִֽיר׃
29 ੨੯ ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।
וַֽתַּעֲלֶה וַתֵּצֵא מֶרְכָּבָה מִמִּצְרַיִם בְּשֵׁשׁ מֵאוֹת כֶּסֶף וְסוּס בַּחֲמִשִּׁים וּמֵאָה וְכֵן לְכׇל־מַלְכֵי הַחִתִּים וּלְמַלְכֵי אֲרָם בְּיָדָם יֹצִֽאוּ׃

< 1 ਰਾਜਿਆਂ 10 >