< 1 ਰਾਜਿਆਂ 11 >
1 ੧ ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।
所罗门王在法老的女儿之外,又宠爱许多外邦女子,就是摩押女子、亚扪女子、以东女子、西顿女子、赫人女子。
2 ੨ ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ।
论到这些国的人,耶和华曾晓谕以色列人说:“你们不可与她们往来相通,因为她们必诱惑你们的心去随从她们的神。”所罗门却恋爱这些女子。
3 ੩ ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ।
所罗门有妃七百,都是公主;还有嫔三百。这些妃嫔诱惑他的心。
4 ੪ ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
所罗门年老的时候,他的妃嫔诱惑他的心去随从别神,不效法他父亲大卫诚诚实实地顺服耶和华—他的 神。
5 ੫ ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।
因为所罗门随从西顿人的女神亚斯她录和亚扪人可憎的神米勒公。
6 ੬ ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
所罗门行耶和华眼中看为恶的事,不效法他父亲大卫专心顺从耶和华。
7 ੭ ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ।
所罗门为摩押可憎的神基抹和亚扪人可憎的神摩洛,在耶路撒冷对面的山上建筑邱坛。
8 ੮ ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।
他为那些向自己的神烧香献祭的外邦女子,就是他娶来的妃嫔也是这样行。
9 ੯ ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ।
耶和华向所罗门发怒,因为他的心偏离向他两次显现的耶和华—以色列的 神。
10 ੧੦ ਅਤੇ ਉਸ ਨੇ ਉਹ ਨੂੰ ਇਸ ਗੱਲ ਦਾ ਹੁਕਮ ਦਿੱਤਾ ਸੀ ਕਿ ਦੂਜਿਆਂ ਦੇਵਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ।
耶和华曾吩咐他不可随从别神,他却没有遵守耶和华所吩咐的。
11 ੧੧ ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।
所以耶和华对他说:“你既行了这事,不遵守我所吩咐你守的约和律例,我必将你的国夺回,赐给你的臣子。
12 ੧੨ ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ। ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ।
然而,因你父亲大卫的缘故,我不在你活着的日子行这事,必从你儿子的手中将国夺回。
13 ੧੩ ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।
只是我不将全国夺回,要因我仆人大卫和我所选择的耶路撒冷,还留一支派给你的儿子。”
14 ੧੪ ਇਸ ਤੋਂ ਬਾਅਦ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋਂ ਸੀ।
耶和华使以东人哈达兴起,作所罗门的敌人;他是以东王的后裔。
15 ੧੫ ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ।
先前大卫攻击以东,元帅约押上去葬埋阵亡的人,将以东的男丁都杀了。
16 ੧੬ ਕਿਉਂ ਜੋ ਯੋਆਬ ਸਾਰੇ ਇਸਰਾਏਲ ਸਣੇ ਛੇ ਮਹੀਨੇ ਉੱਥੇ ਰਿਹਾ ਜਦ ਤੱਕ ਉਸ ਨੇ ਅਦੋਮ ਵਿੱਚ ਹਰ ਨਰ ਨੂੰ ਨਾਸ ਨਾ ਕਰ ਲਿਆ।
约押和以色列众人在以东住了六个月,直到将以东的男丁尽都剪除。
17 ੧੭ ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ।
那时哈达还是幼童;他和他父亲的臣仆,几个以东人逃往埃及。
18 ੧੮ ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।
他们从米甸起行,到了巴兰;从巴兰带着几个人来到埃及见埃及王法老;法老为他派定粮食,又给他房屋田地。
19 ੧੯ ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ।
哈达在法老面前大蒙恩惠,以致法老将王后答比匿的妹子赐他为妻。
20 ੨੦ ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਰਿਹਾ।
答比匿的妹子给哈达生了一个儿子,名叫基努拔。答比匿使基努拔在法老的宫里断奶,基努拔就与法老的众子一同住在法老的宫里。
21 ੨੧ ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪੁਰਖਿਆਂ ਨਾਲ ਸੌ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਂਵਾਂ।
哈达在埃及听见大卫与他列祖同睡,元帅约押也死了,就对法老说:“求王容我回本国去。”
22 ੨੨ ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।
法老对他说:“你在我这里有什么缺乏,你竟要回你本国去呢?”他回答说:“我没有缺乏什么,只是求王容我回去。”
23 ੨੩ ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ।
神又使以利亚大的儿子利逊兴起,作所罗门的敌人。他先前逃避主人琐巴王哈大底谢。
24 ੨੪ ਉਸ ਨੇ ਆਪਣੇ ਨਾਲ ਮਨੁੱਖ ਇਕੱਠੇ ਕੀਤੇ ਅਤੇ ਉਹ ਉਨ੍ਹਾਂ ਦੇ ਜੱਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ।
大卫击杀琐巴人的时候,利逊招聚了一群人,自己作他们的头目,往大马士革居住,在那里作王。
25 ੨੫ ਉਸ ਬਦੀ ਤੋਂ ਬਿਨਾਂ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।
所罗门活着的时候,哈达为患之外,利逊也作以色列的敌人。他恨恶以色列人,且作了亚兰人的王。
26 ੨੬ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
所罗门的臣仆、尼八的儿子耶罗波安也举手攻击王。他是以法莲支派的洗利达人,他母亲是寡妇,名叫洗鲁阿。
27 ੨੭ ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਇਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ।
他举手攻击王的缘故,乃由先前所罗门建造米罗,修补他父亲大卫城的破口。
28 ੨੮ ਯਾਰਾਬੁਆਮ ਸੂਰਮਾ ਯੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਇਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ-ਧੰਦੇ ਉੱਤੇ ਠਹਿਰਾਇਆ।
耶罗波安是大有才能的人。所罗门见这少年人殷勤,就派他监管约瑟家的一切工程。
29 ੨੯ ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ।
一日,耶罗波安出了耶路撒冷,示罗人先知亚希雅在路上遇见他;亚希雅身上穿着一件新衣。他们二人在田野,以外并无别人。
30 ੩੦ ਤਾਂ ਅਹੀਯਾਹ ਨੇ ਉਸ ਨਵੀਂ ਚਾਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ੍ਹ ਕੇ ਬਾਰਾਂ ਟੁੱਕੜਿਆਂ ਵਿੱਚ ਪਾੜ ਸੁੱਟਿਆ।
亚希雅将自己穿的那件新衣撕成十二片,
31 ੩੧ ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।
对耶罗波安说:“你可以拿十片。耶和华—以色列的 神如此说:‘我必将国从所罗门手里夺回,将十个支派赐给你。(
32 ੩੨ ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ।
我因仆人大卫和我在以色列众支派中所选择的耶路撒冷城的缘故,仍给所罗门留一个支派。)
33 ੩੩ ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
因为他离弃我,敬拜西顿人的女神亚斯她录、摩押的神基抹,和亚扪人的神米勒公,没有遵从我的道,行我眼中看为正的事,守我的律例典章,像他父亲大卫一样。
34 ੩੪ ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸ਼ਹਿਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ।
但我不从他手里将全国夺回;使他终身为君,是因我所拣选的仆人大卫谨守我的诫命律例。
35 ੩੫ ਪਰ ਮੈਂ ਰਾਜ ਉਹ ਦੇ ਪੁੱਤਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਉਹ ਦਸ ਗੋਤ।
我必从他儿子的手里将国夺回,以十个支派赐给你,
36 ੩੬ ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।
还留一个支派给他的儿子,使我仆人大卫在我所选择立我名的耶路撒冷城里,在我面前长有灯光。
37 ੩੭ ਮੈਂ ਤੈਨੂੰ ਲਵਾਂਗਾ ਅਤੇ ਤੂੰ ਆਪਣੇ ਮਨ ਦੀ ਸਾਰੀ ਇੱਛਾ ਅਨੁਸਾਰ ਰਾਜ ਕਰੇਂਗਾ ਸੋ ਤੂੰ ਇਸਰਾਏਲ ਉੱਤੇ ਪਾਤਸ਼ਾਹ ਹੋਵਾਂਗਾ।
我必拣选你,使你照心里一切所愿的,作王治理以色列。
38 ੩੮ ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ।
你若听从我一切所吩咐你的,遵行我的道,行我眼中看为正的事,谨守我的律例诫命,像我仆人大卫所行的,我就与你同在,为你立坚固的家,像我为大卫所立的一样,将以色列人赐给你。
39 ੩੯ ਇਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁੱਖ ਦਿਆਂਗਾ ਪਰ ਸਦਾ ਲਈ ਨਹੀਂ।
我必因所罗门所行的使大卫后裔受患难,但不至于永远。’”
40 ੪੦ ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੱਕ ਰਿਹਾ।
所罗门因此想要杀耶罗波安。耶罗波安却起身逃往埃及;到了埃及王示撒那里,就住在埃及,直到所罗门死了。
41 ੪੧ ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
所罗门其余的事,凡他所行的和他的智慧都写在所罗门记上。
42 ੪੨ ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।
所罗门在耶路撒冷作以色列众人的王共四十年。
43 ੪੩ ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।
所罗门与他列祖同睡,葬在他父亲大卫的城里。他儿子罗波安接续他作王。