< 1 ਰਾਜਿਆਂ 12 >
1 ੧ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
Rehoboam went to Shechem, for all Israel had come to Shechem to make him king.
2 ੨ ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ ।
When Jeroboam the son of Nebat heard of it (for he was yet in Egypt, where he had fled from the presence of King Solomon, and Jeroboam lived in Egypt;
3 ੩ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਇਸਰਾਏਲ ਦੀ ਸਾਰੀ ਸਭਾ ਨੇ ਰਹਬੁਆਮ ਨਾਲ ਗੱਲ ਕੀਤੀ,
and they sent and called him), Jeroboam and all the assembly of Israel came, and spoke to Rehoboam, saying,
4 ੪ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
“Your father made our yoke difficult. Now therefore make the hard service of your father, and his heavy yoke which he put on us, lighter, and we will serve you.”
5 ੫ ਤਾਂ ਉਸ ਉਨ੍ਹਾਂ ਨੂੰ ਆਖਿਆ, ਤੁਸੀਂ ਹੁਣ ਤਾਂ ਤਿੰਨਾਂ ਦਿਨਾਂ ਲਈ ਚੱਲੇ ਜਾਓ ਫੇਰ ਮੇਰੇ ਕੋਲ ਆਇਓ ਤਾਂ ਲੋਕ ਚਲੇ ਗਏ।
He said to them, “Depart for three days, then come back to me.” So the people departed.
6 ੬ ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ?
King Rehoboam took counsel with the old men who had stood before Solomon his father while he yet lived, saying, “What counsel do you give me to answer these people?”
7 ੭ ਤਾਂ ਉਹ ਉਸ ਨੂੰ ਬੋਲੇ ਕਿ ਅੱਜ ਦੇ ਦਿਨ ਜੇ ਤੂੰ ਇਨ੍ਹਾਂ ਲੋਕਾਂ ਦਾ ਸੇਵਕ ਬਣੇਂਗਾ ਅਤੇ ਉਨ੍ਹਾਂ ਦੀ ਸੇਵਾ ਕਰੇਂਗਾ ਅਤੇ ਉਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦੇਵੇਂਗਾ ਤਾਂ ਉਹ ਸਦਾ ਲਈ ਤੇਰੇ ਸੇਵਕ ਹੋ ਜਾਣਗੇ।
They replied, “If you will be a servant to this people today, and will serve them, and answer them with good words, then they will be your servants forever.”
8 ੮ ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
But he abandoned the counsel of the old men which they had given him, and took counsel with the young men who had grown up with him, who stood before him.
9 ੯ ਉਸ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਉਨ੍ਹਾਂ ਲੋਕਾਂ ਨੂੰ ਉਸ ਗੱਲ ਦਾ ਉੱਤਰ ਦੇਈਏ ਜਿਹੜੀ ਉਨ੍ਹਾਂ ਨੇ ਮੈਨੂੰ ਆਖੀ ਕਿ ਸਾਡੇ ਜੂਲੇ ਨੂੰ ਹੌਲਾ ਕਰੋ ਜਿਹੜਾ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੋਇਆ ਹੈ?
He said to them, “What counsel do you give, that we may answer these people who have spoken to me, saying, ‘Make the yoke that your father put on us lighter’?”
10 ੧੦ ਤਾਂ ਉਹ ਜੁਆਨ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ, ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਆਖ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ।
The young men who had grown up with him said to him, “Tell these people who spoke to you, saying, ‘Your father made our yoke heavy, but make it lighter to us’—tell them, ‘My little finger is thicker than my father’s waist.
11 ੧੧ ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!।
Now my father burdened you with a heavy yoke, but I will add to your yoke. My father chastised you with whips, but I will chastise you with scorpions.’”
12 ੧੨ ਸੋ ਯਾਰਾਬੁਆਮ ਅਤੇ ਸਾਰੇ ਲੋਕ ਤੀਜੇ ਦਿਨ ਰਹਬੁਆਮ ਦੇ ਕੋਲ ਆਏ ਜਿਵੇਂ ਪਾਤਸ਼ਾਹ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ ਕਿ ਜਿਵੇਂ ਤੁਸੀਂ ਤੀਜੇ ਦਿਨ ਨੂੰ ਮੇਰੇ ਕੋਲ ਆਇਓ।
So Jeroboam and all the people came to Rehoboam the third day, as the king asked, saying, “Come to me again the third day.”
13 ੧੩ ਤਦ ਪਾਤਸ਼ਾਹ ਨੇ ਉਨ੍ਹਾਂ ਲੋਕਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਜਿਹੜੀ ਉਨ੍ਹਾਂ ਨੇ ਉਸ ਨੂੰ ਦਿੱਤੀ ਛੱਡ ਦਿੱਤਾ।
The king answered the people roughly, and abandoned the counsel of the old men which they had given him,
14 ੧੪ ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।
and spoke to them according to the counsel of the young men, saying, “My father made your yoke heavy, but I will add to your yoke. My father chastised you with whips, but I will chastise you with scorpions.”
15 ੧੫ ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।
So the king didn’t listen to the people; for it was a thing brought about from the LORD, that he might establish his word, which the LORD spoke by Ahijah the Shilonite to Jeroboam the son of Nebat.
16 ੧੬ ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
When all Israel saw that the king didn’t listen to them, the people answered the king, saying, “What portion have we in David? We don’t have an inheritance in the son of Jesse. To your tents, Israel! Now see to your own house, David.” So Israel departed to their tents.
17 ੧੭ ਪਰ ਉਹ ਇਸਰਾਏਲੀ ਜਿਹੜੇ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਨ੍ਹਾਂ ਉੱਤੇ ਰਹਬੁਆਮ ਰਾਜ ਕਰਦਾ ਸੀ।
But as for the children of Israel who lived in the cities of Judah, Rehoboam reigned over them.
18 ੧੮ ਫੇਰ ਰਹਬੁਆਮ ਪਾਤਸ਼ਾਹ ਨੇ ਅਦੋਰਾਮ ਨੂੰ ਭੇਜਿਆ ਜਿਹੜਾ ਬੇਗ਼ਾਰੀਆਂ ਉੱਤੇ ਸੀ, ਪਰ ਸਾਰੇ ਇਸਰਾਏਲ ਨੇ ਉਹ ਨੂੰ ਪਥਰਾਉ ਕੀਤਾ ਅਤੇ ਉਹ ਮਰ ਗਿਆ ਅਤੇ ਰਹਬੁਆਮ ਪਾਤਸ਼ਾਹ ਨੇ ਛੇਤੀ ਕੀਤੀ ਅਤੇ ਰਥ ਉੱਤੇ ਚੜ੍ਹ ਕੇ ਯਰੂਸ਼ਲਮ ਨੂੰ ਨੱਠ ਗਿਆ।
Then King Rehoboam sent Adoram, who was over the men subject to forced labour; and all Israel stoned him to death with stones. King Rehoboam hurried to get himself up to his chariot, to flee to Jerusalem.
19 ੧੯ ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।
So Israel rebelled against David’s house to this day.
20 ੨੦ ਫੇਰ ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਇਸਰਾਏਲ ਨੇ ਸੁਣਿਆ ਕਿ ਯਾਰਾਬੁਆਮ ਮੁੜ ਆਇਆ ਹੈ ਤਾਂ ਲੋਕ ਭੇਜ ਕੇ ਉਸ ਨੂੰ ਮੰਡਲੀ ਦੇ ਵਿੱਚ ਸੱਦਿਆ ਅਤੇ ਉਸ ਨੂੰ ਉਨ੍ਹਾਂ ਨੇ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ। ਇੱਕ ਯਹੂਦਾਹ ਦੇ ਗੋਤ ਤੋਂ ਛੁੱਟ ਹੋਰ ਕੋਈ ਦਾਊਦ ਦੇ ਘਰਾਣੇ ਦੇ ਪਿੱਛੇ ਨਾ ਲੱਗਾ।
When all Israel heard that Jeroboam had returned, they sent and called him to the congregation, and made him king over all Israel. There was no one who followed David’s house, except for the tribe of Judah only.
21 ੨੧ ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।
When Rehoboam had come to Jerusalem, he assembled all the house of Judah and the tribe of Benjamin, a hundred and eighty thousand chosen men who were warriors, to fight against the house of Israel, to bring the kingdom again to Rehoboam the son of Solomon.
22 ੨੨ ਤਦ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਅਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ
But the word of God came to Shemaiah the man of God, saying,
23 ੨੩ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਤੇ ਲੋਕਾਂ ਦੇ ਬਕੀਏ ਨੂੰ ਆਖ ਕਿ
“Speak to Rehoboam the son of Solomon, king of Judah, and to all the house of Judah and Benjamin, and to the rest of the people, saying,
24 ੨੪ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰੋ ਨਾ ਆਪਣੇ ਇਸਰਾਏਲੀ ਭਰਾਵਾਂ ਨਾਲ ਲੜੋ। ਹਰ ਮਨੁੱਖ ਆਪੋ ਆਪਣੇ ਘਰ ਨੂੰ ਮੁੜ ਜਾਵੇ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਸੋ ਉਹ ਯਹੋਵਾਹ ਦੀ ਗੱਲ ਸੁਣ ਕੇ ਕਿ ਇਹ ਯਹੋਵਾਹ ਦੀ ਗੱਲ ਅਨੁਸਾਰ ਹੈ ਮੁੜ ਕੇ ਚੱਲੇ ਗਏ।
‘The LORD says, “You shall not go up or fight against your brothers, the children of Israel. Everyone return to his house; for this thing is from me.”’” So they listened to the LORD’s word, and returned and went their way, according to the LORD’s word.
25 ੨੫ ਤਾਂ ਯਾਰਾਬੁਆਮ ਨੇ ਇਫ਼ਰਾਈਮ ਪਰਬਤ ਵਿੱਚ ਸ਼ਕਮ ਨੂੰ ਬਣਾਇਆ ਅਤੇ ਉਹ ਦੇ ਵਿੱਚ ਵੱਸਿਆ ਅਤੇ ਓਥੋਂ ਜਾ ਕੇ ਪਨੂਏਲ ਨੂੰ ਬਣਾਇਆ।
Then Jeroboam built Shechem in the hill country of Ephraim, and lived in it; and he went out from there and built Penuel.
26 ੨੬ ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ।
Jeroboam said in his heart, “Now the kingdom will return to David’s house.
27 ੨੭ ਜੇ ਕਦੀ ਇਹ ਲੋਕ ਯਰੂਸ਼ਲਮ ਨੂੰ ਯਹੋਵਾਹ ਦੇ ਭਵਨ ਵਿੱਚ ਬਲੀ ਚੜ੍ਹਾਉਣ ਨੂੰ ਜਾਣ ਤਾਂ ਉਨ੍ਹਾਂ ਲੋਕਾਂ ਦੇ ਮਨ ਆਪਣੇ ਸੁਆਮੀ ਦੀ ਵੱਲ ਅਰਥਾਤ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਫਿਰ ਜਾਣਗੇ ਅਤੇ ਉਹ ਮੈਨੂੰ ਮਾਰ ਸੁੱਟਣਗੇ ਅਤੇ ਯਹੂਦਾਹ ਦੇ ਪਾਤਸ਼ਾਹ ਰਹਬੁਆਮ ਵੱਲ ਮੁੜ ਜਾਣਗੇ।
If this people goes up to offer sacrifices in the LORD’s house at Jerusalem, then the heart of this people will turn again to their lord, even to Rehoboam king of Judah; and they will kill me, and return to Rehoboam king of Judah.”
28 ੨੮ ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।
So the king took counsel, and made two calves of gold; and he said to them, “It is too much for you to go up to Jerusalem. Look and behold your gods, Israel, which brought you up out of the land of Egypt!”
29 ੨੯ ਤਾਂ ਉਸ ਨੇ ਇੱਕ ਬੈਤਏਲ ਵਿੱਚ ਟਿਕਾਇਆ ਅਤੇ ਦੂਜਾ ਦਾਨ ਵਿੱਚ ਰੱਖ ਦਿੱਤਾ।
He set the one in Bethel, and the other he put in Dan.
30 ੩੦ ਪਰ ਇਹ ਕੰਮ ਇੱਕ ਪਾਪ ਹੋ ਗਿਆ ਕਿਉਂ ਜੋ ਲੋਕ ਦਾਨ ਤੱਕ ਉਹ ਦੇ ਅੱਗੇ ਪੂਜਾ ਕਰਨ ਲਈ ਗਏ।
This thing became a sin, for the people went even as far as Dan to worship before the one there.
31 ੩੧ ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ।
He made houses of high places, and made priests from amongst all the people, who were not of the sons of Levi.
32 ੩੨ ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।
Jeroboam ordained a feast in the eighth month, on the fifteenth day of the month, like the feast that is in Judah, and he went up to the altar. He did so in Bethel, sacrificing to the calves that he had made, and he placed in Bethel the priests of the high places that he had made.
33 ੩੩ ਸੋ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਜਿਹੜਾ ਮਹੀਨਾ ਉਸ ਨੇ ਆਪਣੇ ਮਨ ਵਿੱਚ ਮਿੱਥਿਆ ਸੀ ਉਹ ਉਸ ਜਗਵੇਦੀ ਕੋਲ ਜਿਹੜੀ ਉਸ ਨੇ ਬੈਤਏਲ ਵਿੱਚ ਬਣਾਈ ਸੀ ਗਿਆ ਅਤੇ ਇਸਰਾਏਲੀਆਂ ਲਈ ਇੱਕ ਪਰਬ ਠਹਿਰਾਇਆ ਅਤੇ ਜਗਵੇਦੀ ਕੋਲ ਗਿਆ ਕਿ ਧੂਪ ਧੁਖਾਵੇ।
He went up to the altar which he had made in Bethel on the fifteenth day in the eighth month, even in the month which he had devised of his own heart; and he ordained a feast for the children of Israel, and went up to the altar to burn incense.