< 1 ਰਾਜਿਆਂ 13 >
1 ੧ ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।
A man of God came out of Judah by the word of Yahweh to Bethel. Jeroboam was standing by the altar to burn incense.
2 ੨ ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸ਼ੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ।
He cried against the altar by the word of Yahweh: “Altar, altar! This is what Yahweh says, 'See, a son named Josiah will be born to the family of David, and on you he will sacrifice the priests of the high places who now burn incense on you. On you they will burn human bones.'”
3 ੩ ਅਤੇ ਉਸ ਨੇ ਉਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ।
Then the man of God gave a sign the same day, saying, “This is the sign that Yahweh has spoken: 'Look, the altar will be split apart, and the ashes on it will be poured out.'”
4 ੪ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ।
When the king heard what the man of God said, that he had cried out against the altar at Bethel, Jeroboam reached out with his hand from the altar, saying, “Seize him.” Then the hand with which he had reached out against the man dried up, so that he could not draw it back to himself.
5 ੫ ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ।
(The altar was also split apart and the ashes poured out from the altar, as described by the sign that the man of God had given by the word of Yahweh.)
6 ੬ ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ।
King Jeroboam answered and said to the man of God, “Plead for the favor of Yahweh your God and pray for me, so that my hand may be restored to me again.” So the man of God prayed to Yahweh, and the king's hand was restored to him again, and it became as it was before.
7 ੭ ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਭੋਜਣ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ।
The king said to the man of God, “Come home with me and refresh yourself, and I will give you a reward.”
8 ੮ ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।
The man of God said to the king, “Even if you give me half your possessions, I will not go with you, nor will I eat food or drink water in this place,
9 ੯ ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਇਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ।
because Yahweh commanded me by his word, 'You will eat no bread nor drink water, nor return by the way that you came.'”
10 ੧੦ ਸੋ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।
So the man of God left another way and did not return to his home by the way that he had come to Bethel.
11 ੧੧ ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ।
Now there was an old prophet living in Bethel, and one of his sons came and told him all the things that the man of God had done that day in Bethel. His sons also told him the words that the man of God had spoken to the king.
12 ੧੨ ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ।
Their father said to them, “Which way did he go?” Now his sons had seen the way the man of God from Judah had gone.
13 ੧੩ ਤਾਂ ਉਸ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਗਧੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਲਈ ਗਧੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ।
So he said to his sons, “Saddle the donkey for me.” So they saddled the donkey and he rode off on it.
14 ੧੪ ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ।
The old prophet went after the man of God and found him sitting under an oak tree; and he said to him, “Are you the man of God who came from Judah?” He answered, “I am.”
15 ੧੫ ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ।
Then the old prophet said to him, “Come home with me and eat food.”
16 ੧੬ ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ।
The man of God answered, “I may not return with you nor go in with you, neither will I eat food nor drink water with you in this place,
17 ੧੭ ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ।
because it was commanded to me by the word of Yahweh, 'You will eat no food nor drink water there, nor return by the way that you came.'”
18 ੧੮ ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।
So the old prophet said to him, “I also am a prophet as you are, and an angel spoke to me by the word of Yahweh, saying, 'Bring him back with you into your house, that he may eat food and drink water.'” But he was lying to the man of God.
19 ੧੯ ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।
So the man of God went back with the old prophet and ate food in his house and drank water.
20 ੨੦ ਤਾਂ ਇਸ ਤਰ੍ਹਾਂ ਹੋਇਆ ਜਦ ਉਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ।
As they sat at the table, the word of Yahweh came to the prophet who had brought him back,
21 ੨੧ ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।
and he cried to the man of God who came from Judah, saying, “Yahweh says, 'Because you have been disobedient to the word of Yahweh and have not kept the command that Yahweh your God gave you,
22 ੨੨ ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।
but came back and have eaten food and drunk water in the place about which Yahweh told you to eat no food and drink no water, your body will not be buried in the tomb of your fathers.'”
23 ੨੩ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਗਧੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ।
After he had eaten food and after he had drunk, the prophet saddled the donkey of the man of God, the man who had come back with him.
24 ੨੪ ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।
When the man of God was gone, a lion met him on the road and killed him, and his body was left on the road. Then the donkey stood by it, and the lion also stood by the body.
25 ੨੫ ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ।
When men passed by and saw the body left on the road, and the lion standing by the body, they came and told it in the city where the old prophet lived.
26 ੨੬ ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।
When the prophet who had brought him back from the way heard it, he said, “It is the man of God who disobeyed the word of Yahweh. Therefore Yahweh gave him to the lion, which tore him to pieces and killed him, just as the word of Yahweh warned him.”
27 ੨੭ ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਗਧੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ।
So the old prophet spoke to his sons, saying, “Saddle my donkey,” and they saddled it.
28 ੨੮ ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।
He went and found the body left in the road, and the donkey and the lion standing by the body. The lion had not eaten the body, nor attacked the donkey.
29 ੨੯ ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਗਧੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ।
The prophet took up the body of the man of God, laid it on the donkey, and brought it back. He came to his own city to mourn and to bury him.
30 ੩੦ ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ “ਹਾਏ ਓਏ ਮੇਰਿਆ ਭਰਾਵਾ” ਆਖ ਕੇ ਵਿਰਲਾਪ ਕੀਤਾ।
He laid the body in his own grave, and they mourned over him, saying, “Woe, my brother!”
31 ੩੧ ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।
Then after he had buried him, the old prophet spoke to his sons, saying, “When I am dead, bury me in the tomb in which the man of God is buried. Lay my bones beside his bones.
32 ੩੨ ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ-ਮੁੱਚ ਪੂਰਾ ਹੋਵੇਗਾ।
For the message he declared by the word of Yahweh, against the altar in Bethel and against all the houses on the high places in the cities of Samaria, will certainly happen.”
33 ੩੩ ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।
After this Jeroboam did not turn from his evil way, but continued to appoint common priests for the high places from among all sorts of people. Any who would serve he consecrated as a priest.
34 ੩੪ ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।
This matter became sin to the family of Jeroboam and caused his family to be destroyed and to be exterminated from the face of the earth.