< 1 ਰਾਜਿਆਂ 16 >
1 ੧ ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ।
耶和华的话临到哈拿尼的儿子耶户,责备巴沙说:
2 ੨ ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ।
“我既从尘埃中提拔你,立你作我民以色列的君,你竟行耶罗波安所行的道,使我民以色列陷在罪里,惹我发怒,
3 ੩ ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ।
我必除尽你和你的家,使你的家像尼八的儿子耶罗波安的家一样。
4 ੪ ਜੋ ਬਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ।
凡属巴沙的人,死在城中的必被狗吃,死在田野的必被空中的鸟吃。”
5 ੫ ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
巴沙其余的事,凡他所行的和他的勇力,都写在以色列诸王记上。
6 ੬ ਸੋ ਬਆਸ਼ਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ।
巴沙与他列祖同睡,葬在得撒。他儿子以拉接续他作王。
7 ੭ ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।
耶和华的话临到哈拿尼的儿子先知耶户,责备巴沙和他的家,因他行耶和华眼中看为恶的一切事,以他手所做的惹耶和华发怒,像耶罗波安的家一样,又因他杀了耶罗波安的全家。
8 ੮ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ।
犹大王亚撒二十六年,巴沙的儿子以拉在得撒登基作以色列王共二年。
9 ੯ ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ।
有管理他一半战车的臣子心利背叛他。当他在得撒家宰亚杂家里喝醉的时候,
10 ੧੦ ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਸ ਦੇ ਥਾਂ ਰਾਜ ਕਰਨ ਲੱਗਾ।
心利就进去杀了他,篡了他的位。这是犹大王亚撒二十七年的事。
11 ੧੧ ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ।
心利一坐王位就杀了巴沙的全家,连他的亲属、朋友也没有留下一个男丁。
12 ੧੨ ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ।
心利这样灭绝巴沙的全家,正如耶和华借先知耶户责备巴沙的话。
13 ੧੩ ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।
这是因巴沙和他儿子以拉的一切罪,就是他们使以色列人陷在罪里的那罪,以虚无的神惹耶和华—以色列 神的怒气。
14 ੧੪ ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
以拉其余的事,凡他所行的,都写在以色列诸王记上。
15 ੧੫ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ।
犹大王亚撒二十七年,心利在得撒作王七日。那时民正安营围攻非利士的基比顿。
16 ੧੬ ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
民在营中听说心利背叛,又杀了王,故此以色列众人当日在营中立元帅暗利作以色列王。
17 ੧੭ ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।
暗利率领以色列众人,从基比顿上去,围困得撒。
18 ੧੮ ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ।
心利见城破失,就进了王宫的卫所,放火焚烧宫殿,自焚而死。
19 ੧੯ ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ।
这是因他犯罪,行耶和华眼中看为恶的事,行耶罗波安所行的,犯他使以色列人陷在罪里的那罪。
20 ੨੦ ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।
心利其余的事和他背叛的情形都写在以色列诸王记上。
21 ੨੧ ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।
那时,以色列民分为两半:一半随从基纳的儿子提比尼,要立他作 王;一半随从暗利。
22 ੨੨ ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ।
但随从暗利的民胜过随从基纳的儿子提比尼的民。提比尼死了,暗利就作了王。
23 ੨੩ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ।
犹大王亚撒三十一年,暗利登基作以色列王共十二年;在得撒作王六年。
24 ੨੪ ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਾਮਰ ਨਾਮਕ ਮਨੁੱਖ ਤੋਂ ਸੱਤਰ ਕਿੱਲੋ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਸ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ, ਸਾਮਰਿਯਾ ਰੱਖਿਆ।
暗利用二他连得银子向撒玛买了撒马利亚山,在山上造城,就按着山的原主撒玛的名,给所造的城起名叫撒马利亚。
25 ੨੫ ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ।
暗利行耶和华眼中看为恶的事,比他以前的列王作恶更甚。
26 ੨੬ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ।
因他行了尼八的儿子耶罗波安所行的,犯他使以色列人陷在罪里的那罪,以虚无的神惹耶和华—以色列 神的怒气。
27 ੨੭ ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
暗利其余的事和他所显出的勇力都写在以色列诸王记上。
28 ੨੮ ਸੋ ਆਮਰੀ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ।
暗利与他列祖同睡,葬在撒马利亚。他儿子亚哈接续他作王。
29 ੨੯ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।
犹大王亚撒三十八年,暗利的儿子亚哈登基作了以色列王。暗利的儿子亚哈在撒马利亚作以色列王二十二年。
30 ੩੦ ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ।
暗利的儿子亚哈行耶和华眼中看为恶的事,比他以前的列王更甚,
31 ੩੧ ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।
犯了尼八的儿子耶罗波安所犯的罪;他还以为轻,又娶了西顿王谒巴力的女儿耶洗别为妻,去事奉敬拜巴力,
32 ੩੨ ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ।
在撒马利亚建造巴力的庙,在庙里为巴力筑坛。
33 ੩੩ ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ।
亚哈又做亚舍拉,他所行的惹耶和华—以色列 神的怒气,比他以前的以色列诸王更甚。
34 ੩੪ ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਹਿਲੌਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।
亚哈在位的时候,有伯特利人希伊勒重修耶利哥城;立根基的时候,丧了长子亚比兰;安门的时候,丧了幼子西割,正如耶和华借嫩的儿子约书亚所说的话。