< 1 ਰਾਜਿਆਂ 16 >

1 ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ।
ויהי דבר יהוה אל יהוא בן חנני על בעשא לאמר
2 ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ।
יען אשר הרימתיך מן העפר ואתנך נגיד על עמי ישראל ותלך בדרך ירבעם ותחטא את עמי ישראל להכעיסני בחטאתם
3 ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ।
הנני מבעיר אחרי בעשא ואחרי ביתו ונתתי את ביתך כבית ירבעם בן נבט
4 ਜੋ ਬਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ।
המת לבעשא בעיר יאכלו הכלבים והמת לו בשדה יאכלו עוף השמים
5 ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
ויתר דברי בעשא ואשר עשה וגבורתו הלא הם כתובים על ספר דברי הימים--למלכי ישראל
6 ਸੋ ਬਆਸ਼ਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ।
וישכב בעשא עם אבתיו ויקבר בתרצה וימלך אלה בנו תחתיו
7 ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।
וגם ביד יהוא בן חנני הנביא דבר יהוה היה אל בעשא ואל ביתו ועל כל הרעה אשר עשה בעיני יהוה להכעיסו במעשה ידיו להיות כבית ירבעם ועל אשר הכה אתו
8 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ।
בשנת עשרים ושש שנה לאסא מלך יהודה מלך אלה בן בעשא על ישראל בתרצה--שנתים
9 ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ।
ויקשר עליו עבדו זמרי שר מחצית הרכב והוא בתרצה שתה שכור בית ארצא אשר על הבית בתרצה
10 ੧੦ ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਸ ਦੇ ਥਾਂ ਰਾਜ ਕਰਨ ਲੱਗਾ।
ויבא זמרי ויכהו וימיתהו בשנת עשרים ושבע לאסא מלך יהודה וימלך תחתיו
11 ੧੧ ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ।
ויהי במלכו כשבתו על כסאו הכה את כל בית בעשא--לא השאיר לו משתין בקיר וגאליו ורעהו
12 ੧੨ ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ।
וישמד זמרי את כל בית בעשא כדבר יהוה אשר דבר אל בעשא ביד יהוא הנביא
13 ੧੩ ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।
אל כל חטאות בעשא וחטאות אלה בנו--אשר חטאו ואשר החטיאו את ישראל להכעיס את יהוה אלהי ישראל בהבליהם
14 ੧੪ ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
ויתר דברי אלה וכל אשר עשה הלוא הם כתובים על ספר דברי הימים--למלכי ישראל
15 ੧੫ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ।
בשנת עשרים ושבע שנה לאסא מלך יהודה מלך זמרי שבעת ימים בתרצה והעם חנים על גבתון אשר לפלשתים
16 ੧੬ ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
וישמע העם החנים לאמר קשר זמרי וגם הכה את המלך וימלכו כל ישראל את עמרי שר צבא על ישראל ביום ההוא--במחנה
17 ੧੭ ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।
ויעלה עמרי וכל ישראל עמו מגבתון ויצרו על תרצה
18 ੧੮ ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ।
ויהי כראות זמרי כי נלכדה העיר ויבא אל ארמון בית המלך וישרף עליו את בית מלך באש וימת
19 ੧੯ ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ।
על חטאתיו אשר חטא לעשות הרע בעיני יהוה--ללכת בדרך ירבעם ובחטאתו אשר עשה להחטיא את ישראל
20 ੨੦ ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।
ויתר דברי זמרי וקשרו אשר קשר הלא הם כתובים על ספר דברי הימים--למלכי ישראל
21 ੨੧ ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।
אז יחלק העם ישראל לחצי חצי העם היה אחרי תבני בן גינת להמליכו והחצי אחרי עמרי
22 ੨੨ ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ।
ויחזק העם אשר אחרי עמרי את העם אשר אחרי תבני בן גינת וימת תבני וימלך עמרי
23 ੨੩ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ।
בשנת שלשים ואחת שנה לאסא מלך יהודה מלך עמרי על ישראל שתים עשרה שנה בתרצה מלך שש שנים
24 ੨੪ ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਾਮਰ ਨਾਮਕ ਮਨੁੱਖ ਤੋਂ ਸੱਤਰ ਕਿੱਲੋ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਸ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ, ਸਾਮਰਿਯਾ ਰੱਖਿਆ।
ויקן את ההר שמרון מאת שמר--בככרים כסף ויבן את ההר ויקרא את שם העיר אשר בנה על שם שמר אדני ההר שמרון
25 ੨੫ ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ।
ויעשה עמרי הרע בעיני יהוה וירע מכל אשר לפניו
26 ੨੬ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ।
וילך בכל דרך ירבעם בן נבט ובחטאתיו (ובחטאתו) אשר החטיא את ישראל להכעיס את יהוה אלהי ישראל--בהבליהם
27 ੨੭ ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
ויתר דברי עמרי אשר עשה וגבורתו אשר עשה הלא הם כתובים על ספר דברי הימים--למלכי ישראל
28 ੨੮ ਸੋ ਆਮਰੀ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ।
וישכב עמרי עם אבתיו ויקבר בשמרון וימלך אחאב בנו תחתיו
29 ੨੯ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।
ואחאב בן עמרי מלך על ישראל בשנת שלשים ושמנה שנה לאסא מלך יהודה וימלך אחאב בן עמרי על ישראל בשמרון עשרים ושתים שנה
30 ੩੦ ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ।
ויעש אחאב בן עמרי הרע בעיני יהוה--מכל אשר לפניו
31 ੩੧ ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।
ויהי הנקל לכתו בחטאות ירבעם בן נבט ויקח אשה את איזבל בת אתבעל מלך צידנים וילך ויעבד את הבעל וישתחו לו
32 ੩੨ ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ।
ויקם מזבח לבעל בית הבעל אשר בנה בשמרון
33 ੩੩ ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ।
ויעש אחאב את האשרה ויוסף אחאב לעשות להכעיס את יהוה אלהי ישראל מכל מלכי ישראל אשר היו לפניו
34 ੩੪ ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਹਿਲੌਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।
בימיו בנה חיאל בית האלי--את יריחה באבירם בכרו יסדה ובשגיב (ובשגוב) צעירו הציב דלתיה כדבר יהוה אשר דבר ביד יהושע בן נון

< 1 ਰਾਜਿਆਂ 16 >