< 1 ਰਾਜਿਆਂ 17 >

1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
길르앗에 우거하는 자 중에 디셉 사람 엘리야가 아합에게 고하되 나의 섬기는 이스라엘 하나님 여호와의 사심을 가리켜 맹세하노니 내 말이 없으면 수 년 동안 우로가 있지 아니하리라 하니라
2 ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ
여호와의 말씀이 엘리야에게 임하여 가라사대
3 ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।
너는 여기서 떠나 동으로 가서 요단 앞 그릿 시냇가에 숨고
4 ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।
그 시냇물을 마시라 내가 까마귀들을 명하여 거기서 너를 먹이게 하리라
5 ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।
저가 여호와의 말씀과 같이 하여 곧 가서 요단 앞 그릿 시냇가에 머물매
6 ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
까마귀들이 아침에도 떡과 고기를, 저녁에도 떡과 고기를 가져왔고 저가 시내를 마셨더니
7 ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।
땅에 비가 내리지 아니하므로 얼마 후에 그 시내가 마르니라
8 ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
여호와의 말씀이 엘리야에게 임하여 가라사대
9 ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
너는 일어나 시돈에 속한 사르밧으로 가서 거기 유하라 내가 그곳 과부에게 명하여 너를 공궤하게 하였느니라
10 ੧੦ ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।
저가 일어나 사르밧으로 가서 성문에 이를 때에 한 과부가 그곳에서 나무가지를 줍는지라 이에 불러 가로되 청컨대 그릇에 물을 조금 가져다가 나로 마시게 하라
11 ੧੧ ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।
저가 가지러 갈 때에 엘리야가 저를 불러 가로되 청컨대 네 손에 떡 한 조각을 내게로 가져오라
12 ੧੨ ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।
저가 가로되 당신의 하나님 여호와의 사심을 가리켜 맹세하노니 나는 떡이 없고 다만 통에 가루 한 움큼과 병에 기름 조금뿐이라 내가 나무가지 두엇을 주워다가 나와 내 아들을 위하여 음식을 만들어 먹고 그 후에는 죽으리라
13 ੧੩ ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।
엘리야가 저에게 이르되 두려워 말고 가서 네 말대로 하려니와 먼저 그것으로 나를 위하여 작은 떡 하나를 만들어 내게로 가져오고 그 후에 너와 네 아들을 위하여 만들라
14 ੧੪ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ।
이스라엘 하나님 여호와의 말씀이 나 여호와가 비를 지면에 내리는 날까지 그 통의 가루는 다하지 아니하고 그 병의 기름은 없어지지 아니하리라 하셨느니라
15 ੧੫ ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ।
저가 가서 엘리야의 말대로 하였더니 저와 엘리야와 식구가 여러날 먹었으나
16 ੧੬ ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
여호와께서 엘리야로 하신 말씀 같이 통의 가루가 다하지 아니하고 병의 기름이 없어지지 아니하니라
17 ੧੭ ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
이 일 후에 그 집 주모 되는 여인의 아들이 병들어 증세가 심히 위중하다가 숨이 끊어진지라
18 ੧੮ ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?
여인이 엘리야에게 이르되 하나님의 사람이여 당신이 나로 더불어 무슨 상관이 있기로 내 죄를 생각나게 하고 또 내 아들을 죽게 하려고 내게 오셨나이까
19 ੧੯ ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।
엘리야가 저에게 그 아들을 달라 하여 그를 그 여인의 품에서 취하여 안고 자기의 거처하는 다락에 올라가서 자기 침상에 누이고
20 ੨੦ ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।
여호와께 부르짖어 가로되 나의 하나님 여호와여 주께서 또 내가 우거하는 집 과부에게 재앙을 내리사 그 아들로 죽게 하셨나이까 하고
21 ੨੧ ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।
그 아이 위에 몸을 세 번 펴서 엎드리고 여호와께 부르짖어 가로되 나의 하나님 여호와여 원컨대 이 아이의 혼으로 그 몸에 돌아오게 하옵소서 하니
22 ੨੨ ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।
여호와께서 엘리야의 소리를 들으시므로 그 아이의 혼이 몸으로 돌아오고 살아난지라
23 ੨੩ ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!
엘리야가 그 아이를 안고 다락에서 방으로 내려가서 그 어미에게 주며 이르되 보라 네 아들이 살았느니라
24 ੨੪ ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।
여인이 엘리야에게 이르되 내가 이제야 당신은 하나님의 사람이시요 당신의 입에 있는 여호와의 말씀이 진실한줄 아노라 하니라

< 1 ਰਾਜਿਆਂ 17 >