< 1 ਰਾਜਿਆਂ 17 >
1 ੧ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
एलियाह तिशबी ने जो जिल'आद के परदेसियों में से था, अख़ीअब से कहा कि “ख़ुदावन्द इस्राईल के ख़ुदा की हयात की क़सम, जिसके सामने मैं खड़ा हूँ, इन बरसों में न ओस पड़ेगी न बारिश होगी, जब तक मैं न कहूँ।”
2 ੨ ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ
और ख़ुदावन्द का यह कलाम उस पर नाज़िल हुआ कि
3 ੩ ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।
“यहाँ से चल दे और मशरिक़ की तरफ़ अपना रुख कर और करीत के नाले के पास, जो यरदन के सामने है, जा छिप।
4 ੪ ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।
और तू उसी नाले में से पीना, और मैंने कौवों को हुक्म किया है कि वह तेरी परवरिश करें।”
5 ੫ ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।
तब उसने जाकर ख़ुदावन्द के कलाम के मुताबिक़ किया, क्यूँकि वह गया और करीत के नाले के पास जो यरदन के सामने है रहने लगा।
6 ੬ ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
और कौवे उसके लिए सुबह को रोटी और गोश्त, और शाम को भी रोटी और गोश्त लाते थे, और वह उस नाले में से पिया करता था।
7 ੭ ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।
और कुछ 'अरसे के बाद वह नाला सूख गया इसलिए कि उस मुल्क में बारिश नहीं हुई थी।
8 ੮ ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
तब ख़ुदावन्द का यह कलाम उस पर नाज़िल हुआ, कि
9 ੯ ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
“उठ और सैदा के सारपत को जा और वहीं रह। देख, मैंने एक बेवा को वहाँ हुक्म दिया है कि तेरी परवरिश करे।”
10 ੧੦ ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।
तब वह उठकर सारपत को गया, और जब वह शहर के फाटक पर पहुँचा तो देखा, कि एक बेवा वहाँ लकड़ियाँ चुन रही है; तब उसने उसे पुकार कर कहा, “ज़रा मुझे थोड़ा सा पानी किसी बर्तन में ला दे कि मैं पियूं।”
11 ੧੧ ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।
जब वह लेने चली, तो उसने पुकार कर कहा, “ज़रा अपने हाथ में एक टुकड़ा रोटी मेरे वास्ते लेती आना।”
12 ੧੨ ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।
उसने कहा, “ख़ुदावन्द तेरे ख़ुदा की हयात की कसम, मेरे यहाँ रोटी नहीं सिर्फ़ मुट्ठी भर आटा एक मटके में, और थोड़ा सा तेल एक कुप्पी में है। और देख, मैं दो एक लकड़ियाँ चुन रही हूँ, ताकि घर जाकर अपने और अपने बेटे के लिए उसे पकाऊँ, और हम उसे खाएँ, फिर मर जाएँ।”
13 ੧੩ ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।
और एलियाह ने उससे कहा, “मत डर; जा और जैसा कहती है कर, लेकिन पहले मेरे लिए एक टिकिया उसमें से बनाकर मेरे पास ले आ; उसके बाद अपने और अपने बेटे के लिए बना लेना।
14 ੧੪ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ।
क्यूँकि ख़ुदावन्द इस्राईल का ख़ुदा ऐसा फ़रमाता है, उस दिन तक जब तक ख़ुदावन्द ज़मीन पर मेंह न बरसाए, न तो आटे का मटका खाली होगा और न तेल की कुप्पी में कमी होगी।”
15 ੧੫ ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ।
तब उसने जाकर एलियाह के कहने के मुताबिक़ किया, और यह और वह और उसका कुन्बा बहुत दिनों तक खाते रहे।
16 ੧੬ ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
और ख़ुदावन्द के कलाम के मुताबिक़ जो उसने एलियाह की ज़रिए' फ़रमाया था, न तो आटे का मटका ख़ाली हुआ और न तेल की कुप्पी में कमी हुई।
17 ੧੭ ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
इन बातों के बाद उस 'औरत का बेटा, जो उस घर की मालिक थी, बीमार पड़ा और उसकी बीमारी ऐसी सख़्त हो गई कि उसमें दम बाक़ी न रहा।
18 ੧੮ ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?
तब वह एलियाह से कहने लगी, ऐ नबी, मुझे तुझ से क्या काम? तू मेरे पास आया है, कि मेरे गुनाह याद दिलाए और मेरे बेटे को मार दे!“
19 ੧੯ ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।
उसने उससे कहा, अपना बेटा मुझ को दे।” और वह उसे उसकी गोद से लेकर उसकी बालाखाने पर, जहाँ वह रहता था, ले गया और उसे अपने पलंग पर लिटाया।
20 ੨੦ ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।
और उसने ख़ुदावन्द से फ़रियाद की और कहा, “ऐ ख़ुदावन्द मेरे ख़ुदा! क्या तू ने इस बेवा पर भी, जिसके यहाँ मैं टिका हुआ हूँ, उसके बेटे को मार डालने से बला नाज़िल की?”
21 ੨੧ ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।
और उसने अपने आपको तीन बार उस लड़के पर पसार कर ख़ुदावन्द से फ़रियाद की और कहा, “ऐ ख़ुदावन्द मेरे ख़ुदा! मैं तेरी मिन्नत करता हूँ कि इस लड़के की जान इसमें फिर आ जाए।”
22 ੨੨ ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।
और ख़ुदावन्द ने एलियाह की फ़रयाद सुनी औए लड़के की जान उसमें फिर आ गई और वह जी उठा।
23 ੨੩ ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!
तब एलियाह उस लड़के को उठाकर बालाखाने पर से नीचे घर के अन्दर ले गया, और उसे उसकी माँ के ज़िम्मे किया, और एलियाह ने कहा, “देख, तेरा बेटा ज़िन्दा है।”
24 ੨੪ ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।
तब उस 'औरत ने एलियाह से कहा, “अब मैं जान गई कि तू नबी है, और ख़ुदावन्द का जो कलाम तेरे मुँह में है वह सच है।”