< 1 ਰਾਜਿਆਂ 18 >
1 ੧ ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।
And it happened after many days that the word of YHWH came to Elijah, in the third year, saying, "Go, present yourself to Ahab, and I will send rain on the earth."
2 ੨ ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ।
So Elijah went to present himself to Ahab. And the famine was severe in Samaria.
3 ੩ ਇਸ ਤੋਂ ਬਾਅਦ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ।
And Ahab summoned Obadiah, the steward of the house. (Now Obadiah feared YHWH greatly.
4 ੪ ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
And it came about, when Jezebel was killing the prophets of YHWH, that Obadiah took one hundred prophets and hid them, fifty by fifty in a cave, and fed them with bread and water.)
5 ੫ ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।
And Ahab said to Obadiah, "Go through the land, to all the springs of water, and to all the wadis. Perhaps we may find grass and save the horses and mules alive, that we not lose all the animals."
6 ੬ ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ।
So they divided the land between them to explore it; Ahab went one way alone, and Obadiah went another way alone.
7 ੭ ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ?
And as Obadiah was on the way, look, Elijah met him; and he recognized him and fell on his face and said, "Is it you, my lord Elijah?"
8 ੮ ਉਸ ਨੇ ਆਖਿਆ, ਮੈਂ ਹੀ ਹਾਂ। ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ।
He answered him, "It is I. Go, tell your lord, 'Look, Elijah is here.'"
9 ੯ ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ।
And he said, "How have I sinned, that you would deliver your servant into the hand of Ahab, to kill me?
10 ੧੦ ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।
As YHWH your God lives, there is no nation or kingdom, where my lord has not sent to seek you. When they said, 'He is not here,' he took an oath of the kingdom and nation, that they did not find you.
11 ੧੧ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ।
Now you say, 'Go, tell your lord, "Look, Elijah is here."'
12 ੧੨ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈਅ ਮੰਨਦਾ ਰਿਹਾ।
It will happen, as soon as I am gone from you, that the Spirit of YHWH will carry you I do not know where; and so when I come and tell Ahab, and he can't find you, he will kill me. But I, your servant, have feared YHWH from my youth.
13 ੧੩ ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
Wasn't it told my lord what I did when Jezebel killed the prophets of YHWH, how I hid one hundred men of YHWH's prophets, fifty by fifty in a cave, and fed them with bread and water?
14 ੧੪ ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।
Now you say, 'Go, tell your lord, "Look, Elijah is here";' and he will kill me."
15 ੧੫ ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ।
Elijah said, "As YHWH of hosts lives, before whom I stand, I will surely present myself to him today."
16 ੧੬ ਸੋ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਖ਼ਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ।
So Obadiah went to meet Ahab, and told him; and Ahab went to meet Elijah.
17 ੧੭ ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ?
It happened, when Ahab saw Elijah, that Ahab said to him, "Is that you, you troubler of Israel?"
18 ੧੮ ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।
He answered, "I have not troubled Israel; but you, and your father's house, in that you have forsaken the commandments of YHWH, and you have followed the Baals.
19 ੧੯ ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।
Now therefore send, and gather to me all Israel to Mount Carmel, and four hundred fifty of the prophets of Baal, and four hundred of the prophets of the Asherah, who eat at Jezebel's table."
20 ੨੦ ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।
So Ahab sent to all the children of Israel, and gathered the prophets together at Mount Carmel.
21 ੨੧ ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।
Elijah came near to all the people, and said, "How long will you keep limping between two positions? If YHWH is God, follow him; but if Baal, then follow him." But the people did not answer him a word.
22 ੨੨ ਤਾਂ ਏਲੀਯਾਹ ਨੇ ਲੋਕਾਂ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਸਾਢੇ ਚਾਰ ਸੌ ਮਨੁੱਖ ਹਨ।
Then Elijah said to the people, "I, even I only, am left a prophet of YHWH; but the prophets of Baal are four hundred and fifty men, and the prophets of Asherah four hundred.
23 ੨੩ ਉਹ ਸਾਨੂੰ ਦੋ ਬਲ਼ਦ ਦੇਣ ਅਤੇ ਉਹ ਆਪਣੇ ਲਈ ਇੱਕ ਬਲ਼ਦ ਚੁਣ ਲੈਣ ਅਤੇ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲ਼ਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ।
Let them therefore give us two bulls; and let them choose one bull for themselves, and cut it in pieces, and lay it on the wood, and put no fire under. And I will prepare the other bull, and lay it on the wood, and put no fire under it.
24 ੨੪ ਤਾਂ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਚੰਗੀ ਹੈ।
You call on the name of your god, and I will call on the name of YHWH, and the god who answers by fire, he is God." All the people answered, "It is well said."
25 ੨੫ ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲ਼ਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਸ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਤੇ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ।
Then Elijah said to the prophets of Baal, "Choose one bull for yourselves, and prepare it first, for you are the majority, and call on the name of your god, but put no fire under it."
26 ੨੬ ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।
And they took the bull which was given them, and they prepared it, and called on the name of Baal from morning even until noon, saying, "Baal, answer us." But there was no voice, nor any who answered. And they limped about the altar they had made.
27 ੨੭ ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
And it came about, at noon, that Elijah mocked them, and said, "Cry aloud, for he is a god. Maybe he is thinking about it, or he is busy, or he is on a trip, or perhaps he is sleeping and must be awakened."
28 ੨੮ ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।
And they cried aloud, and cut themselves, as was their custom, with swords and spears, until the blood gushed out on them.
29 ੨੯ ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।
And when midday was past, they prophesied until the offering up of the offering; but there was no voice, no answer, and no response.
30 ੩੦ ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ।
Elijah said to all the people, "Come near to me"; and all the people came near to him. He repaired the altar of YHWH that had been torn down.
31 ੩੧ ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।
Elijah took twelve stones, according to the number of the tribes of the sons of Jacob, to whom the word of YHWH came, saying, "Israel shall be your name."
32 ੩੨ ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫ਼ੇਰੇ ਉਸ ਨੇ ਅਜਿਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ।
And with the stones he built an altar in the name of YHWH. And he made a trench around the altar, large enough to contain two seahs of seed.
33 ੩੩ ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲ਼ਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਤੇ ਬਾਲਣ ਉੱਤੇ ਡੋਹਲ ਦਿਓ।
And he arranged the wood, and cut the bull in pieces, and laid it on the wood.
34 ੩੪ ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ।
And he said, "Fill four jars with water, and pour it on the burnt offering, and on the wood." And they did so. And he said, "Do it a second time"; and they did it the second time. And he said, "Do it a third time"; and they did it the third time.
35 ੩੫ ਉਹ ਪਾਣੀ ਜਗਵੇਦੀ ਦੇ ਚੁਫ਼ੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ।
And the water ran around the altar; and he also filled the trench with water.
36 ੩੬ ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
It happened at the time of the offering up of the offering, that Elijah the prophet came near, and said, "YHWH, the God of Abraham, of Isaac, and of Israel, let it be known this day that you are God in Israel, and that I am your servant, and that I have done all these things at your word.
37 ੩੭ ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ।
Hear me, YHWH, hear me, that this people may know that you, YHWH, are God, and that you have turned their heart back again."
38 ੩੮ ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੂੰ ਹੋਮ ਦੀ ਬਲੀ ਅਤੇ ਬਾਲਣ ਅਤੇ ਪੱਥਰਾਂ ਅਤੇ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ।
Then the fire of YHWH fell, and consumed the burnt offering, and the wood, and the stones, and the dust, and licked up the water that was in the trench.
39 ੩੯ ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
And when all the people saw it, they fell facedown and said, "YHWH, he is God. YHWH, he is God."
40 ੪੦ ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।
And Elijah said to them, "Seize the prophets of Baal. Do not let one of them escape." And they seized them. And Elijah brought them down to the Wadi Kishon, and killed them there.
41 ੪੧ ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ।
And Elijah said to Ahab, "Get up, eat and drink; for there is the sound of a heavy rain."
42 ੪੨ ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।
So Ahab went up to eat and to drink. Elijah went up to the top of Carmel; and he bowed himself down toward the ground, and put his face between his knees.
43 ੪੩ ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ।
And he said to his servant, "Go up now, look toward the sea." So he went up, and looked, and said, "There is nothing." Then he said, "Go again" seven times. And the servant went again seven times.
44 ੪੪ ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ।
It happened at the seventh time, that he said, "Look, a small cloud, like a man's hand, is rising out of the sea." He said, "Go up, tell Ahab, 'Get ready and go down, so that the rain doesn't stop you.'"
45 ੪੫ ਐਨੇ ਵਿੱਚ ਇਸ ਤਰ੍ਹਾਂ ਹੋਇਆ ਕਿ ਅਕਾਸ਼ ਘਟਾਂ ਅਤੇ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਏਲ ਨੂੰ ਗਿਆ।
It happened in a little while, that the sky grew black with clouds and wind, and there was a heavy rain. Ahab rode, and went to Jezreel.
46 ੪੬ ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੱਕ ਭੱਜਿਆ ਗਿਆ।
The hand of YHWH was on Elijah; and he tucked his cloak into his belt and ran before Ahab to the entrance of Jezreel.