< 1 ਰਾਜਿਆਂ 19 >
1 ੧ ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।
Ahab ispriča Izebeli sve što je Ilija učinio i kako je mačem poubijao sve proroke.
2 ੨ ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ
Tada Izebela posla Iliji glasnika s porukom: “Neka mi bogovi učine sva zla i neka nadodadu, ako sutra u ovo doba ne učinim s tvojim životom kao što si ti učinio sa životom svakoga od njih!”
3 ੩ ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।
On se uplaši, ustade i ode da bi spasio život. Došao je u Beer Šebu, koja je u Judeji, i otpustio ondje svoga momka.
4 ੪ ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
A sam ode dan hoda u pustinju; sjede ondje pod smreku, zaželje umrijeti i reče: “Već mi je svega dosta, Jahve! Uzmi dušu moju, jer nisam bolji od otaca svojih.”
5 ੫ ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
Zatim leže i zaspa. Ali gle, anđeo ga taknu i reče mu: “Ustani i jedi.”
6 ੬ ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।
On pogleda, kad gle - kraj njegova uzglavlja na kamenu pečen kruh i vrč vode. Jeo je i pio, pa opet legao.
7 ੭ ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ।
Ali se anđeo Jahvin javi i drugi put, dotače ga i reče: “Ustani i jedi, jer je pred tobom dalek put!”
8 ੮ ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
Ustao je, jeo i pio. Okrijepljen tom hranom, išao je četrdeset dana i četrdeset noći sve do Božje gore Horeba.
9 ੯ ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
Ondje je ušao u neku spilju i prenoćio u njoj. I gle, eto k njemu riječi Jahvine: “Što ćeš ti ovdje, Ilija?”
10 ੧੦ ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
On odgovori: “Revnovao sam gorljivo za Jahvu, Boga nad vojskama, jer su sinovi Izraelovi napustili tvoj Savez, srušili tvoje žrtvenike i pobili mačem tvoje proroke. Ostao sam sam, a oni traže da i meni uzmu život.”
11 ੧੧ ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।
Glas mu reče: “Iziđi i stani u gori pred Jahvom. Evo Jahve upravo prolazi.” Pred Jahvom je bio silan vihor, tako snažan da je drobio brda i lomio hridi, ali Jahve nije bio u olujnom vihoru; poslije olujnog vihora bio je potres, ali Jahve nije bio u potresu;
12 ੧੨ ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।
a poslije potresa bio je oganj, ali Jahve nije bio u ognju; poslije ognja šapat laganog i blagog lahora.
13 ੧੩ ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
Kad je to čuo Ilija, zakri lice plaštem, iziđe i stade na ulazu u pećinu. Tada mu progovori glas i reče: “Što ćeš ovdje, Ilija?”
14 ੧੪ ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
On odgovori: “Revnovao sam veoma gorljivo za Jahvu nad vojskama, jer su sinovi Izraelovi napustili tvoj Savez, srušili tvoje žrtvenike i mačem poubijali tvoje proroke. Ostadoh sam, a oni traže da i meni oduzmu život.”
15 ੧੫ ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
Jahve mu reče: “Idi, vrati se istim putem u damaščansku pustinju. Kad dođeš, pomaži ondje Hazaela za kralja aramskog.
16 ੧੬ ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।
Pomaži Jehuu, sina Nimsijeva, za kralja izraelskoga i pomaži Elizeja, sina Šafatova, iz Abel Mehole, za proroka namjesto sebe.
17 ੧੭ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।
Koji utekne od mača Hazaelova, njega će pogubiti Jehu; a tko utekne od Jehuova mača, njega će pogubiti Elizej.
18 ੧੮ ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।
Ali ću ostaviti u Izraelu sedam tisuća, sve koljena koja se nisu savila pred Baalom i sva usta koja ga nisu cjelivala.”
19 ੧੯ ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।
Ode on i na povratku naiđe na Elizeja, sina Šafatova, gdje ore: pred njim dvanaest jarmova, sam bijaše kod dvanaestoga. Ilija prođe kraj njega i baci na nj svoj plašt.
20 ੨੦ ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?
On ostavi volove, potrča za Ilijom i reče: “Dopusti mi da zagrlim svoga oca i majku, pa ću poći za tobom.” Ilija mu odgovori: “Idi, vrati se, jer što sam ti učinio?”
21 ੨੧ ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।
On ga ostavi, uze jaram volova i žrtvova ih. Volujskim jarmom skuha meso i dade ga ljudima da jedu. Zatim ustade i pođe za Ilijom da ga poslužuje.