< 1 ਰਾਜਿਆਂ 19 >

1 ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।
Ahab told Jezebel all that Elijah had done, and how he had killed all the prophets with the sword.
2 ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ
Then Jezebel sent a messenger to Elijah, saying, “So let the gods do to me, and more also, if I don’t make your life as the life of one of them by tomorrow about this time!”
3 ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।
When he saw that, he arose and ran for his life, and came to Beersheba, which belongs to Judah, and left his servant there.
4 ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
But he himself went a day’s journey into the wilderness, and came and sat down under a juniper tree. Then he requested for himself that he might die, and said, “It is enough. Now, O LORD, take away my life; for I am not better than my fathers.”
5 ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
He lay down and slept under a juniper tree; and behold, an angel touched him, and said to him, “Arise and eat!”
6 ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।
He looked, and behold, there was at his head a cake baked on the coals, and a jar of water. He ate and drank, and lay down again.
7 ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ।
The LORD’s angel came again the second time, and touched him, and said, “Arise and eat, because the journey is too great for you.”
8 ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
He arose, and ate and drank, and went in the strength of that food forty days and forty nights to Horeb, God’s Mountain.
9 ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
He came to a cave there, and camped there; and behold, the LORD’s word came to him, and he said to him, “What are you doing here, Elijah?”
10 ੧੦ ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
He said, “I have been very jealous for the LORD, the God of Armies; for the children of Israel have forsaken your covenant, thrown down your altars, and killed your prophets with the sword. I, even I only, am left; and they seek my life, to take it away.”
11 ੧੧ ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।
He said, “Go out and stand on the mountain before the LORD.” Behold, the LORD passed by, and a great and strong wind tore the mountains and broke in pieces the rocks before the LORD; but the LORD was not in the wind. After the wind there was an earthquake; but the LORD was not in the earthquake.
12 ੧੨ ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।
After the earthquake a fire passed; but the LORD was not in the fire. After the fire, there was a still small voice.
13 ੧੩ ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
When Elijah heard it, he wrapped his face in his mantle, went out, and stood in the entrance of the cave. Behold, a voice came to him, and said, “What are you doing here, Elijah?”
14 ੧੪ ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
He said, “I have been very jealous for the LORD, the God of Armies; for the children of Israel have forsaken your covenant, thrown down your altars, and killed your prophets with the sword. I, even I only, am left; and they seek my life, to take it away.”
15 ੧੫ ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
The LORD said to him, “Go, return on your way to the wilderness of Damascus. When you arrive, anoint Hazael to be king over Syria.
16 ੧੬ ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।
Anoint Jehu the son of Nimshi to be king over Israel; and anoint Elisha the son of Shaphat of Abel Meholah to be prophet in your place.
17 ੧੭ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।
He who escapes from the sword of Hazael, Jehu will kill; and he who escapes from the sword of Jehu, Elisha will kill.
18 ੧੮ ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।
Yet I reserved seven thousand in Israel, all the knees of which have not bowed to Baal, and every mouth which has not kissed him.”
19 ੧੯ ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।
So he departed from there and found Elisha the son of Shaphat, who was ploughing with twelve yoke of oxen before him, and he with the twelfth. Elijah went over to him and put his mantle on him.
20 ੨੦ ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?
Elisha left the oxen and ran after Elijah, and said, “Let me please kiss my father and my mother, and then I will follow you.” He said to him, “Go back again; for what have I done to you?”
21 ੨੧ ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।
He returned from following him, and took the yoke of oxen, killed them, and boiled their meat with the oxen’s equipment, and gave to the people; and they ate. Then he arose, and went after Elijah, and served him.

< 1 ਰਾਜਿਆਂ 19 >