< 1 ਰਾਜਿਆਂ 2 >
1 ੧ ਜਦ ਦਾਊਦ ਦੇ ਮਰਨ ਦੇ ਦਿਨ ਨੇੜੇ ਆਏ, ਤਾਂ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਆਗਿਆ ਦਿੱਤੀ
大卫的死期临近了,就嘱咐他儿子所罗门说:
2 ੨ ਕਿ ਮੈਂ ਸਾਰੀ ਸਰਿਸ਼ਟੀ ਦੀ ਤਰ੍ਹਾਂ ਮਰਨ ਨੂੰ ਹਾਂ, ਤੂੰ ਤਕੜਾ ਹੋ ਤੇ ਮਰਦ ਬਣ।
“我现在要走世人必走的路。所以,你当刚强,作大丈夫,
3 ੩ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।
遵守耶和华—你 神所吩咐的,照着摩西律法上所写的行主的道,谨守他的律例、诫命、典章、法度。这样,你无论做什么事,不拘往何处去,尽都亨通。
4 ੪ ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।
耶和华必成就向我所应许的话说:‘你的子孙若谨慎自己的行为,尽心尽意诚诚实实地行在我面前,就不断人坐以色列的国位。’
5 ੫ ਤੂੰ ਜਾਣਦਾ ਵੀ ਹੈਂ, ਜੋ ਕੁਝ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਅਤੇ ਇਸਰਾਏਲ ਦੇ ਦੋਹਾਂ ਸੈਨਾਪਤੀਆਂ ਅਰਥਾਤ ਨੇਰ ਦੇ ਪੁੱਤਰ ਅਬਨੇਰ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀਤਾ, ਜਿਨ੍ਹਾਂ ਨੂੰ ਉਸ ਨੇ ਵੱਢ ਸੁੱਟਿਆ ਅਤੇ ਸੁਲਾਹ ਦੇ ਵਿੱਚ ਯੁੱਧ ਦਾ ਲਹੂ ਵਹਾਇਆ ਅਤੇ ਯੁੱਧ ਦੇ ਲਹੂ ਨੂੰ ਆਪਣੀ ਪੇਟੀ ਉੱਤੇ ਜਿਹੜੀ ਉਹ ਦੇ ਲੱਕ ਨਾਲ ਸੀ ਅਤੇ ਆਪਣੀ ਜੁੱਤੀ ਉੱਤੇ ਜਿਹੜੀ ਉਹ ਦੇ ਪੈਰਾਂ ਵਿੱਚ ਸੀ, ਛਿੜਕਿਆ।
你知道洗鲁雅的儿子约押向我所行的,就是杀了以色列的两个元帅:尼珥的儿子押尼珥和益帖的儿子亚玛撒。他在太平之时流这二人的血,如在争战之时一样,将这血染了腰间束的带和脚上穿的鞋。
6 ੬ ਤੂੰ ਆਪਣੀ ਬੁੱਧ ਦੇ ਅਨੁਸਾਰ ਕਰੀਂ ਅਤੇ ਉਹ ਦਾ ਧੌਲਾ ਸਿਰ ਸਲਾਮਤੀ ਨਾਲ ਅਧੋਲੋਕ ਵਿੱਚ ਨਾ ਜਾਣ ਦੇਵੀਂ। (Sheol )
所以你要照你的智慧行,不容他白头安然下阴间。 (Sheol )
7 ੭ ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।
你当恩待基列人巴西莱的众子,使他们常与你同席吃饭;因为我躲避你哥哥押沙龙的时候,他们拿食物来迎接我。
8 ੮ ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।
在你这里有巴户琳的便雅悯人,基拉的儿子示每;我往玛哈念去的那日,他用狠毒的言语咒骂我,后来却下约旦河迎接我,我就指着耶和华向他起誓说:‘我必不用刀杀你。’
9 ੯ ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ। (Sheol )
现在你不要以他为无罪。你是聪明人,必知道怎样待他,使他白头见杀,流血下到阴间。” (Sheol )
10 ੧੦ ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
大卫与他列祖同睡,葬在大卫城。
11 ੧੧ ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
大卫作以色列王四十年:在希伯 作王七年,在耶路撒冷作王三十三年。
12 ੧੨ ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ੍ਹ ਹੋ ਗਿਆ।
所罗门坐他父亲大卫的位,他的国甚是坚固。
13 ੧੩ ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।
哈及的儿子亚多尼雅去见所罗门的母亲拔示巴,拔示巴问他说:“你来是为平安吗?”回答说:“是为平安”;
14 ੧੪ ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।
又说:“我有话对你说。”拔示巴说:“你说吧。”
15 ੧੫ ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ।
亚多尼雅说:“你知道国原是归我的,以色列众人也都仰望我作王,不料,国反归了我兄弟,因他得国是出乎耶和华。
16 ੧੬ ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ। ਤੂੰ ਮੈਨੂੰ ਨਾਂਹ ਨਾ ਕਰੀਂ। ਉਸ ਨੇ ਆਖਿਆ, ਬੋਲ।
现在我有一件事求你,望你不要推辞。”拔示巴说:“你说吧。”
17 ੧੭ ਤਦ ਉਸ ਨੇ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ, ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ।
他说:“求你请所罗门王将书念的女子亚比煞赐我为妻,因他必不推辞你。”
18 ੧੮ ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਬਾਰੇ ਪਾਤਸ਼ਾਹ ਨਾਲ ਗੱਲ ਕਰਾਂਗੀ।
拔示巴说:“好,我必为你对王提说。”
19 ੧੯ ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।
于是,拔示巴去见所罗门王,要为亚多尼雅提说;王起来迎接,向她下拜,就坐在位上,吩咐人为王母设一座位,她便坐在王的右边。
20 ੨੦ ਅੱਗੋਂ ਉਸ ਆਖਿਆ, ਮੈਂ ਤੇਰੇ ਕੋਲੋਂ ਇੱਕ ਛੋਟੀ ਜਿਹੀ ਮੰਗ ਮੰਗਦੀ ਹਾਂ। ਮੈਨੂੰ ਖਾਲੀ ਨਾ ਮੋੜੀਂ, ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੁਹਾਡੇ ਬੋਲ ਨੂੰ ਨਾ ਮੋੜਾਂਗਾ।
拔示巴说:“我有一件小事求你,望你不要推辞。”王说:“请母亲说,我必不推辞。”
21 ੨੧ ਉਸ ਨੇ ਆਖਿਆ ਕਿ ਅਬੀਸ਼ਗ ਸ਼ੂਨੰਮੀ ਨੂੰ ਆਪਣੇ ਭਰਾ ਅਦੋਨੀਯਾਹ ਦੀ ਪਤਨੀ ਹੋਣ ਲਈ ਦੇ।
拔示巴说:“求你将书念的女子亚比煞赐给你哥哥亚多尼雅为妻。”
22 ੨੨ ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ।
所罗门王对他母亲说:“为何单替他求书念的女子亚比煞呢?也可以为他求国吧!他是我的哥哥,他有祭司亚比亚他和洗鲁雅的儿子约押为辅佐。”
23 ੨੩ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ।
所罗门王就指着耶和华起誓说:“亚多尼雅这话是自己送命,不然,愿 神重重地降罚与我。
24 ੨੪ ਹੁਣ ਜੀਉਂਦੇ ਯਹੋਵਾਹ ਦੀ ਸਹੁੰ ਜਿਸ ਮੈਨੂੰ ਕਾਇਮ ਕੀਤਾ ਹੈ, ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ, ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ।
耶和华坚立我,使我坐在父亲大卫的位上,照着所应许的话为我建立家室;现在我指着永生的耶和华起誓,亚多尼雅今日必被治死。”
25 ੨੫ ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਅਤੇ ਉਹ ਨੇ ਜਾ ਕੇ ਉਸ ਉੱਤੇ ਅਜਿਹਾ ਹਮਲਾ ਕੀਤਾ ਕਿ ਉਹ ਮਰ ਗਿਆ।
于是所罗门王差遣耶何耶大的儿子比拿雅,将亚多尼雅杀死。
26 ੨੬ ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਕਿ ਤੂੰ ਅਨਾਥੋਥ ਨੂੰ ਆਪਣੇ ਖੇਤਾਂ ਵੱਲ ਚਲਾ ਜਾ, ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੂ ਦਾ ਸੰਦੂਕ ਚੁੱਕਦਾ ਹੁੰਦਾ ਸੀ ਅਤੇ ਤੂੰ ਉਨ੍ਹਾਂ ਸਭਨਾਂ ਦੁੱਖਾਂ ਵਿੱਚ ਸਾਂਝੀ ਰਿਹਾ, ਜੋ ਮੇਰੇ ਪਿਤਾ ਉੱਤੇ ਆਏ ਸਨ।
王对祭司亚比亚他说:“你回亚拿突归自己的田地去吧!你本是该死的,但因你在我父亲大卫面前抬过主耶和华的约柜,又与我父亲同受一切苦难,所以我今日不将你杀死。”
27 ੨੭ ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਕਿ ਉਹ ਯਹੋਵਾਹ ਦਾ ਜਾਜਕ ਨਾ ਰਹੇ ਇਸ ਲਈ ਕਿ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ, ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ।
所罗门就革除亚比亚他,不许他作耶和华的祭司。这样,便应验耶和华在示罗论以利家所说的话。
28 ੨੮ ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ। ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।
约押虽然没有归从押沙龙,却归从了亚多尼雅。他听见这风声,就逃到耶和华的帐幕,抓住祭坛的角。
29 ੨੯ ਸੁਲੇਮਾਨ ਨੇ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਭੱਜ ਗਿਆ ਹੈ ਅਤੇ ਵੇਖੋ ਉਹ ਜਗਵੇਦੀ ਦੇ ਕੋਲ ਹੈ, ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਕਿ ਉਸ ਉੱਤੇ ਜਾ ਪਓ।
有人告诉所罗门王说:“约押逃到耶和华的帐幕,现今在祭坛的旁边。”所罗门就差遣耶何耶大的儿子比拿雅,说:“你去将他杀死。”
30 ੩੦ ਬਨਾਯਾਹ ਯਹੋਵਾਹ ਦੇ ਤੰਬੂ ਵਿੱਚ ਗਿਆ ਅਤੇ ਉਸ ਨੂੰ ਆਖਿਆ ਕਿ ਪਾਤਸ਼ਾਹ ਇਸ ਤਰ੍ਹਾਂ ਆਖਦਾ ਹੈ ਕਿ ਨਿੱਕਲ ਆ। ਅੱਗੋਂ ਉਸ ਨੇ ਆਖਿਆ, ਨਹੀਂ, ਮੈਂ ਤਾਂ ਇੱਥੇ ਹੀ ਮਰਾਂਗਾ। ਫੇਰ ਇਸ ਗੱਲ ਲਈ ਬਨਾਯਾਹ ਪਾਤਸ਼ਾਹ ਵੱਲ ਮੁੜ ਆਇਆ ਅਤੇ ਆਖਿਆ, ਯੋਆਬ ਇਸ ਤਰ੍ਹਾਂ ਬੋਲਿਆ ਹੈ ਅਤੇ ਮੈਨੂੰ ਇਸ ਤਰ੍ਹਾਂ ਉੱਤਰ ਦਿੱਤਾ ਹੈ।
比拿雅来到耶和华的帐幕,对约押说:“王吩咐说,你出来吧!”他说:“我不出去,我要死在这里。”比拿雅就去回复王,说约押如此如此回答我。
31 ੩੧ ਪਾਤਸ਼ਾਹ ਨੇ ਉਹ ਨੂੰ ਆਖਿਆ, ਉਸ ਦੇ ਬੋਲ ਅਨੁਸਾਰ ਕਰ ਅਤੇ ਉਸ ਦੇ ਉੱਤੇ ਜਾ ਪਓ ਪਰ ਉਸ ਨੂੰ ਦੱਬ ਦੇਵੀਂ ਅਤੇ ਉਨ੍ਹਾਂ ਬੇਦੋਸ਼ਿਆਂ ਦੇ ਖ਼ੂਨ ਨੂੰ ਜੋ ਯੋਆਬ ਨੇ ਵਹਾਇਆ ਮੇਰੇ ਤੋਂ ਅਤੇ ਮੇਰੇ ਪਿਤਾ ਦੇ ਘਰ ਤੋਂ ਮਿਟਾ ਦੇਵੀਂ।
王说:“你可以照着他的话行,杀死他,将他葬埋,好叫约押流无辜人血的罪不归我和我的父家了。
32 ੩੨ ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ, ਕਿਉਂ ਜੋ ਉਹ ਦੋਹਾਂ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵੱਧ ਸੱਚੇ ਅਤੇ ਭਲੇ ਸਨ ਅਤੇ ਉਨ੍ਹਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ, ਅਰਥਾਤ ਨੇਰ ਦਾ ਪੁੱਤਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਥਰ ਦਾ ਪੁੱਤਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ।
耶和华必使约押流人血的罪归到他自己的头上;因为他用刀杀了两个比他又义又好的人,就是以色列元帅尼珥的儿子押尼珥和犹大元帅益帖的儿子亚玛撒,我父亲大卫却不知道。
33 ੩੩ ਇਸ ਲਈ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੱਕ ਰਹੇ, ਪਰ ਦਾਊਦ ਉੱਤੇ, ਉਹ ਦੀ ਅੰਸ ਉੱਤੇ, ਉਹ ਦੇ ਘਰ ਉੱਤੇ ਅਤੇ ਉਹ ਦੀ ਰਾਜ ਗੱਦੀ ਉੱਤੇ ਸਦਾ ਤੱਕ ਯਹੋਵਾਹ ਵੱਲੋਂ ਸੁੱਖ-ਸਾਂਦ ਰਹੇਗੀ।
故此,流这二人血的罪必归到约押和他后裔的头上,直到永远;惟有大卫和他的后裔,并他的家与国,必从耶和华那里得平安,直到永远。”
34 ੩੪ ਯਹੋਯਾਦਾ ਦਾ ਪੁੱਤਰ ਬਨਾਯਾਹ ਉਤਾਹਾਂ ਚੜ੍ਹ ਗਿਆ, ਉਸ ਦੇ ਉੱਤੇ ਹਮਲਾ ਕਰਕੇ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉਸੇ ਦੇ ਘਰ ਵਿੱਚ ਦੱਬ ਦਿੱਤਾ।
于是耶何耶大的儿子比拿雅上去,将约押杀死,葬在旷野约押自己的坟墓里。
35 ੩੫ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ।
王就立耶何耶大的儿子比拿雅作元帅,代替约押,又使祭司撒督代替亚比亚他。
36 ੩੬ ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦਾ ਭੇਜਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਉੱਥੇ ਹੀ ਰਹਿ ਅਤੇ ਉੱਥੋਂ ਕਿਤੇ ਬਾਹਰ ਨਾ ਜਾਈਂ।
王差遣人将示每召来,对他说:“你要在耶路撒冷建造房屋居住,不可出来往别处去。
37 ੩੭ ਕਿਉਂ ਜੋ ਅਜਿਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ, ਤਾਂ ਤੂੰ ਸੱਚ-ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ।
你当确实地知道,你何日出来过汲沦溪,何日必死!你的罪必归到自己的头上。”
38 ੩੮ ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸੱਚ ਬਚਨ। ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ। ਸ਼ਿਮਈ ਬਹੁਤ ਦਿਨਾਂ ਤੱਕ ਯਰੂਸ਼ਲਮ ਵਿੱਚ ਟਿਕਿਆ ਰਿਹਾ।
示每对王说:“这话甚好!我主我王怎样说,仆人必怎样行。”于是示每多日住在耶路撒冷。
39 ੩੯ ਤੀਜੇ ਸਾਲ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਗਥ ਦੇ ਰਾਜਾ ਮਅਕਾਹ ਦੇ ਪੁੱਤਰ ਆਕੀਸ਼ ਦੇ ਕੋਲ ਭੱਜ ਗਏ, ਤਦ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਸੇਵਕ ਗਥ ਵਿੱਚ ਹਨ।
过了三年,示每的两个仆人逃到迦特王玛迦的儿子亚吉那里去。有人告诉示每说:“你的仆人在迦特。”
40 ੪੦ ਸ਼ਿਮਈ ਨੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਆਪਣੇ ਸੇਵਕਾਂ ਦੀ ਖ਼ੋਜ ਵਿੱਚ ਗਥ ਵਿੱਚ ਆਕੀਸ਼ ਨੂੰ ਗਿਆ। ਇਸ ਤੋਂ ਬਾਅਦ ਸ਼ਿਮਈ ਗਿਆ ਅਤੇ ਗਥ ਸ਼ਹਿਰ ਤੋਂ ਆਪਣੇ ਸੇਵਕਾਂ ਨੂੰ ਮੋੜ ਲਿਆਇਆ।
示每起来,备上驴,往迦特到亚吉那里去找他的仆人,就从迦特带他仆人回来。
41 ੪੧ ਤਦ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਤੇ ਮੁੜ ਆਇਆ।
有人告诉所罗门说:“示每出耶路撒冷往迦特去,回来了。”
42 ੪੨ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਭੇਜਿਆ ਅਤੇ ਉਹ ਨੂੰ ਆਖਿਆ ਕੀ ਮੈਂ ਤੈਨੂੰ ਯਹੋਵਾਹ ਦੀ ਸਹੁੰ ਨਹੀਂ ਖਵਾਈ ਸੀ ਅਤੇ ਤੈਨੂੰ ਸਖ਼ਤੀ ਨਾਲ ਨਹੀਂ ਸੀ ਆਖਿਆ ਕਿ ਤੂੰ ਸੱਚ ਜਾਣੀ ਕਿ ਜਿਸ ਦਿਨ ਤੂੰ ਬਾਹਰ ਜਾਵੇਂਗਾ, ਉਸ ਦਿਨ ਤੂੰ ਸੱਚ-ਮੁੱਚ ਮਾਰਿਆ ਜਾਵੇਂਗਾ? ਅਤੇ ਤੂੰ ਮੈਨੂੰ ਆਖਿਆ ਸੱਚ ਬਚਨ। ਮੈਂ ਗੱਲ ਸੁਣ ਲਈ ਹੈ।
王就差遣人将示每召了来,对他说:“我岂不是叫你指着耶和华起誓,并且警戒你说‘你当确实地知道,你哪日出来往别处去,那日必死’吗?你也对我说:‘这话甚好,我必听从。’
43 ੪੩ ਫੇਰ ਤੂੰ ਕਿਉਂ ਯਹੋਵਾਹ ਦੀ ਸਹੁੰ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?
现在你为何不遵守你指着耶和华起的誓和我所吩咐你的命令呢?”
44 ੪੪ ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੂੰ ਮੇਰੇ ਪਿਤਾ ਦਾਊਦ ਨਾਲ ਕੀਤੀ, ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਮੋੜ ਲਿਆਵੇਗਾ।
王又对示每说:“你向我父亲大卫所行的一切恶事,你自己心里也知道,所以耶和华必使你的罪恶归到自己的头上;
45 ੪੫ ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੱਕ ਕਾਇਮ ਰਹੇਗੀ।
惟有所罗门王必得福,并且大卫的国位必在耶和华面前坚定,直到永远。”
46 ੪੬ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ, ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਹਮਲਾ ਕੀਤਾ ਕਿ ਉਹ ਮਰ ਗਿਆ, ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।
于是王吩咐耶何耶大的儿子比拿雅,他就去杀死示每。这样,便坚定了所罗门的国位。