< 1 ਰਾਜਿਆਂ 20 >

1 ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁੱਧ ਕੀਤਾ।
וּבֶן־הֲדַד מֶֽלֶךְ־אֲרָם קָבַץ אֶת־כָּל־חֵילוֹ וּשְׁלֹשִׁים וּשְׁנַיִם מֶלֶךְ אִתּוֹ וְסוּס וָרָכֶב וַיַּעַל וַיָּצַר עַל־שֹׁמְרוֹן וַיִּלָּחֶם בָּֽהּ׃
2 ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਭੇਜੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਇਸ ਤਰ੍ਹਾਂ ਆਖਦਾ ਹੈ।
וַיִּשְׁלַח מַלְאָכִים אֶל־אַחְאָב מֶֽלֶךְ־יִשְׂרָאֵל הָעִֽירָה׃
3 ਕਿ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤਰੀਆਂ ਅਤੇ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ।
וַיֹּאמֶר לוֹ כֹּה אָמַר בֶּן־הֲדַד כַּסְפְּךָ וּֽזְהָבְךָ לִֽי־הוּא וְנָשֶׁיךָ וּבָנֶיךָ הַטּוֹבִים לִי־הֵֽם׃
4 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਉਹ ਸਭ ਤੁਹਾਡਾ ਹੈ।
וַיַּעַן מֶֽלֶךְ־יִשְׂרָאֵל וַיֹּאמֶר כִּדְבָרְךָ אֲדֹנִי הַמֶּלֶךְ לְךָ אֲנִי וְכָל־אֲשֶׁר־לִֽי׃
5 ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ।
וַיָּשֻׁבוּ הַמַּלְאָכִים וַיֹּאמְרוּ כֹּֽה־אָמַר בֶּן־הֲדַד לֵאמֹר כִּֽי־שָׁלַחְתִּי אֵלֶיךָ לֵאמֹר כַּסְפְּךָ וּזְהָבְךָ וְנָשֶׁיךָ וּבָנֶיךָ לִי תִתֵּֽן׃
6 ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।
כִּי ׀ אִם־כָּעֵת מָחָר אֶשְׁלַח אֶת־עֲבָדַי אֵלֶיךָ וְחִפְּשׂוּ אֶת־בֵּיתְךָ וְאֵת בָּתֵּי עֲבָדֶיךָ וְהָיָה כָּל־מַחְמַד עֵינֶיךָ יָשִׂימוּ בְיָדָם וְלָקָֽחוּ׃
7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਤੇ ਵੇਖੋ ਜੋ ਇਹ ਮਨੁੱਖ ਕਿੱਕੁਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਭੇਜਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ।
וַיִּקְרָא מֶֽלֶךְ־יִשְׂרָאֵל לְכָל־זִקְנֵי הָאָרֶץ וַיֹּאמֶר דְּעֽוּ־נָא וּרְאוּ כִּי רָעָה זֶה מְבַקֵּשׁ כִּֽי־שָׁלַח אֵלַי לְנָשַׁי וּלְבָנַי וּלְכַסְפִּי וְלִזְהָבִי וְלֹא מָנַעְתִּי מִמֶּֽנּוּ׃
8 ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ।
וַיֹּאמְרוּ אֵלָיו כָּל־הַזְּקֵנִים וְכָל־הָעָם אַל־תִּשְׁמַע וְלוֹא תֹאבֶֽה׃
9 ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ।
וַיֹּאמֶר לְמַלְאֲכֵי בֶן־הֲדַד אִמְרוּ לַֽאדֹנִי הַמֶּלֶךְ כֹּל אֲשֶׁר־שָׁלַחְתָּ אֶל־עַבְדְּךָ בָרִֽאשֹׁנָה אֶעֱשֶׂה וְהַדָּבָר הַזֶּה לֹא אוּכַל לַעֲשׂוֹת וַיֵּֽלְכוּ הַמַּלְאָכִים וַיְשִׁבֻהוּ דָּבָֽר׃
10 ੧੦ ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।
וַיִּשְׁלַח אֵלָיו בֶּן־הֲדַד וַיֹּאמֶר כֹּֽה־יַעֲשׂוּן לִי אֱלֹהִים וְכֹה יוֹסִפוּ אִם־יִשְׂפֹּק עֲפַר שֹׁמְרוֹן לִשְׁעָלִים לְכָל־הָעָם אֲשֶׁר בְּרַגְלָֽי׃
11 ੧੧ ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨ੍ਹਾਂ ਹੰਕਾਰ ਨਾ ਕਰੇ।
וַיַּעַן מֶֽלֶךְ־יִשְׂרָאֵל וַיֹּאמֶר דַּבְּרוּ אַל־יִתְהַלֵּל חֹגֵר כִּמְפַתֵּֽחַ׃
12 ੧੨ ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ।
וַיְהִי כִּשְׁמֹעַ אֶת־הַדָּבָר הַזֶּה וְהוּא שֹׁתֶה הוּא וְהַמְּלָכִים בַּסֻּכּוֹת וַיֹּאמֶר אֶל־עֲבָדָיו שִׂימוּ וַיָּשִׂימוּ עַל־הָעִֽיר׃
13 ੧੩ ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇ ਕਿ ਮੈਂ ਹੀ ਯਹੋਵਾਹ ਹਾਂ।
וְהִנֵּה ׀ נָבִיא אֶחָד נִגַּשׁ אֶל־אַחְאָב מֶֽלֶךְ־יִשְׂרָאֵל וַיֹּאמֶר כֹּה אָמַר יְהוָה הְֽרָאִיתָ אֵת כָּל־הֶהָמוֹן הַגָּדוֹל הַזֶּה הִנְנִי נֹתְנוֹ בְיָֽדְךָ הַיּוֹם וְיָדַעְתָּ כִּֽי־אֲנִי יְהוָֽה׃
14 ੧੪ ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ ਤੂੰ।
וַיֹּאמֶר אַחְאָב בְּמִי וַיֹּאמֶר כֹּֽה־אָמַר יְהוָה בְּנַעֲרֵי שָׂרֵי הַמְּדִינוֹת וַיֹּאמֶר מִֽי־יֶאְסֹר הַמִּלְחָמָה וַיֹּאמֶר אָֽתָּה׃
15 ੧੫ ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ। ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ।
וַיִּפְקֹד אֶֽת־נַעֲרֵי שָׂרֵי הַמְּדִינוֹת וַיִּהְיוּ מָאתַיִם שְׁנַיִם וּשְׁלֹשִׁים וְאַחֲרֵיהֶם פָּקַד אֶת־כָּל־הָעָם כָּל־בְּנֵי יִשְׂרָאֵל שִׁבְעַת אֲלָפִֽים׃
16 ੧੬ ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
וַיֵּצְאוּ בַּֽצָּהֳרָיִם וּבֶן־הֲדַד שֹׁתֶה שִׁכּוֹר בַּסֻּכּוֹת הוּא וְהַמְּלָכִים שְׁלֹשִֽׁים־וּשְׁנַיִם מֶלֶךְ עֹזֵר אֹתֽוֹ׃
17 ੧੭ ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ।
וַיֵּצְאוּ נַעֲרֵי שָׂרֵי הַמְּדִינוֹת בָּרִֽאשֹׁנָה וַיִּשְׁלַח בֶּן־הֲדַד וַיַּגִּידוּ לוֹ לֵאמֹר אֲנָשִׁים יָצְאוּ מִשֹּׁמְרֽוֹן׃
18 ੧੮ ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ।
וַיֹּאמֶר אִם־לְשָׁלוֹם יָצָאוּ תִּפְשׂוּם חַיִּים וְאִם לְמִלְחָמָה יָצָאוּ חַיִּים תִּפְשֽׂוּם׃
19 ੧੯ ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ।
וְאֵלֶּה יָצְאוּ מִן־הָעִיר נַעֲרֵי שָׂרֵי הַמְּדִינוֹת וְהַחַיִל אֲשֶׁר אַחֲרֵיהֶֽם׃
20 ੨੦ ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।
וַיַּכּוּ אִישׁ אִישׁוֹ וַיָּנֻסוּ אֲרָם וַֽיִּרְדְּפֵם יִשְׂרָאֵל וַיִּמָּלֵט בֶּן־הֲדַד מֶלֶךְ אֲרָם עַל־סוּס וּפָרָשִֽׁים׃
21 ੨੧ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਤੇ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵਢਾਂਗਾ ਫੇਰਿਆ।
וַיֵּצֵא מֶלֶךְ יִשְׂרָאֵל וַיַּךְ אֶת־הַסּוּס וְאֶת־הָרָכֶב וְהִכָּה בַאֲרָם מַכָּה גְדוֹלָֽה׃
22 ੨੨ ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ।
וַיִּגַּשׁ הַנָּבִיא אֶל־מֶלֶךְ יִשְׂרָאֵל וַיֹּאמֶר לוֹ לֵךְ הִתְחַזַּק וְדַע וּרְאֵה אֵת אֲשֶֽׁר־תַּעֲשֶׂה כִּי לִתְשׁוּבַת הַשָּׁנָה מֶלֶךְ אֲרָם עֹלֶה עָלֶֽיךָ׃
23 ੨੩ ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।
וְעַבְדֵי מֶֽלֶךְ־אֲרָם אָמְרוּ אֵלָיו אֱלֹהֵי הָרִים אֱלֹהֵיהֶם עַל־כֵּן חָזְקוּ מִמֶּנּוּ וְאוּלָם נִלָּחֵם אִתָּם בַּמִּישׁוֹר אִם־לֹא נֶחֱזַק מֵהֶֽם׃
24 ੨੪ ਪਰ ਇੱਕ ਕੰਮ ਇਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ।
וְאֶת־הַדָּבָר הַזֶּה עֲשֵׂה הָסֵר הַמְּלָכִים אִישׁ מִמְּקֹמוֹ וְשִׂים פַּחוֹת תַּחְתֵּיהֶֽם׃
25 ੨੫ ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।
וְאַתָּה תִֽמְנֶה־לְךָ ׀ חַיִל כַּחַיִל הַנֹּפֵל מֵאוֹתָךְ וְסוּס כַּסּוּס ׀ וְרֶכֶב כָּרֶכֶב וְנִֽלָּחֲמָה אוֹתָם בַּמִּישׁוֹר אִם־לֹא נֶחֱזַק מֵהֶם וַיִּשְׁמַע לְקֹלָם וַיַּעַשׂ כֵּֽן׃
26 ੨੬ ਤਾਂ ਇਸ ਤਰ੍ਹਾਂ ਹੋਇਆ ਕਿ ਆਉਂਦੇ ਸਾਲ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ।
וַֽיְהִי לִתְשׁוּבַת הַשָּׁנָה וַיִּפְקֹד בֶּן־הֲדַד אֶת־אֲרָם וַיַּעַל אֲפֵקָה לַמִּלְחָמָה עִם־יִשְׂרָאֵֽל׃
27 ੨੭ ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ।
וּבְנֵי יִשְׂרָאֵל הָתְפָּקְדוּ וְכָלְכְּלוּ וַיֵּלְכוּ לִקְרָאתָם וַיַּחֲנוּ בְנֵֽי־יִשְׂרָאֵל נֶגְדָּם כִּשְׁנֵי חֲשִׂפֵי עִזִּים וַאֲרָם מִלְאוּ אֶת־הָאָֽרֶץ׃
28 ੨੮ ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮੈਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
וַיִּגַּשׁ אִישׁ הָאֱלֹהִים וַיֹּאמֶר אֶל־מֶלֶךְ יִשְׂרָאֵל וַיֹּאמֶר כֹּֽה־אָמַר יְהוָה יַעַן אֲשֶׁר אָמְרוּ אֲרָם אֱלֹהֵי הָרִים יְהוָה וְלֹֽא־אֱלֹהֵי עֲמָקִים הוּא וְנָתַתִּי אֶת־כָּל־הֶהָמוֹן הַגָּדוֹל הַזֶּה בְּיָדֶךָ וִֽידַעְתֶּם כִּֽי־אֲנִי יְהוָֽה׃
29 ੨੯ ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ।
וַֽיַּחֲנוּ אֵלֶּה נֹכַח אֵלֶּה שִׁבְעַת יָמִים וַיְהִי ׀ בַּיּוֹם הַשְּׁבִיעִי וַתִּקְרַב הַמִּלְחָמָה וַיַּכּוּ בְנֵֽי־יִשְׂרָאֵל אֶת־אֲרָם מֵאָה־אֶלֶף רַגְלִי בְּיוֹם אֶחָֽד׃
30 ੩੦ ਪਰ ਰਹਿੰਦੇ-ਖੂਹੰਦੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਉੱਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਵੀ ਨੱਠਾ ਅਤੇ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ।
וַיָּנֻסוּ הַנּוֹתָרִים ׀ אֲפֵקָה אֶל־הָעִיר וַתִּפֹּל הַחוֹמָה עַל־עֶשְׂרִים וְשִׁבְעָה אֶלֶף אִישׁ הַנּוֹתָרִים וּבֶן־הֲדַד נָס וַיָּבֹא אֶל־הָעִיר חֶדֶר בְּחָֽדֶר׃
31 ੩੧ ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖ਼ਸ਼ੀ ਕਰੇ।
וַיֹּאמְרוּ אֵלָיו עֲבָדָיו הִנֵּֽה־נָא שָׁמַעְנוּ כִּי מַלְכֵי בֵּית יִשְׂרָאֵל כִּֽי־מַלְכֵי חֶסֶד הֵם נָשִׂימָה נָּא שַׂקִּים בְּמָתְנֵינוּ וַחֲבָלִים בְּרֹאשֵׁנוּ וְנֵצֵא אֶל־מֶלֶךְ יִשְׂרָאֵל אוּלַי יְחַיֶּה אֶת־נַפְשֶֽׁךָ׃
32 ੩੨ ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖਸ਼ ਦਿਓ। ਅੱਗੋਂ ਉਸ ਆਖਿਆ ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਰਾ ਹੈ।
וַיַּחְגְּרוּ שַׂקִּים בְּמָתְנֵיהֶם וַחֲבָלִים בְּרָאשֵׁיהֶם וַיָּבֹאוּ אֶל־מֶלֶךְ יִשְׂרָאֵל וַיֹּאמְרוּ עַבְדְּךָ בֶן־הֲדַד אָמַר תְּחִֽי־נָא נַפְשִׁי וַיֹּאמֶר הַעוֹדֶנּוּ חַי אָחִי הֽוּא׃
33 ੩੩ ਉਨ੍ਹਾਂ ਮਨੁੱਖਾਂ ਨੇ ਇਹ ਚੰਗਾ ਲੱਛਣ ਜਾਣਿਆ ਅਤੇ ਧਿਆਨ ਨਾਲ ਉਹ ਦਾ ਇੱਛਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਚੜ੍ਹਾ ਲਿਆ।
וְהָאֲנָשִׁים יְנַחֲשׁוּ וַֽיְמַהֲרוּ וַיַּחְלְטוּ הֲמִמֶּנּוּ וַיֹּֽאמְרוּ אָחִיךָ בֶן־הֲדַד וַיֹּאמֶר בֹּאוּ קָחֻהוּ וַיֵּצֵא אֵלָיו בֶּן־הֲדַד וֽ͏ַיַּעֲלֵהוּ עַל־הַמֶּרְכָּבָֽה׃
34 ੩੪ ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ।
וַיֹּאמֶר אֵלָיו הֶעָרִים אֲשֶׁר־לָֽקַח־אָבִי מֵאֵת אָבִיךָ אָשִׁיב וְחוּצוֹת תָּשִׂים לְךָ בְדַמֶּשֶׂק כַּאֲשֶׁר־שָׂם אָבִי בְּשֹׁמְרוֹן וַאֲנִי בַּבְּרִית אֲשַׁלְּחֶךָּ וַיִּכְרָת־לוֹ בְרִית וַֽיְשַׁלְּחֵֽהוּ׃
35 ੩੫ ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ।
וְאִישׁ אֶחָד מִבְּנֵי הַנְּבִיאִים אָמַר אֶל־רֵעֵהוּ בִּדְבַר יְהוָה הַכֵּינִי נָא וַיְמָאֵן הָאִישׁ לְהַכֹּתֽוֹ׃
36 ੩੬ ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।
וַיֹּאמֶר לוֹ יַעַן אֲשֶׁר לֹֽא־שָׁמַעְתָּ בְּקוֹל יְהוָה הִנְּךָ הוֹלֵךְ מֵֽאִתִּי וְהִכְּךָ הָאַרְיֵה וַיֵּלֶךְ מֵֽאֶצְלוֹ וַיִּמְצָאֵהוּ הָאַרְיֵה וַיַּכֵּֽהוּ׃
37 ੩੭ ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ। ਉਸ ਮਨੁੱਖ ਨੇ ਉਸ ਨੂੰ ਮਾਰ-ਮਾਰ ਕੇ ਘਾਇਲ ਕਰ ਦਿੱਤਾ।
וַיִּמְצָא אִישׁ אַחֵר וַיֹּאמֶר הַכֵּינִי נָא וַיַּכֵּהוּ הָאִישׁ הַכֵּה וּפָצֹֽעַ׃
38 ੩੮ ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖੜ੍ਹਾ ਹੋਇਆ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ।
וַיֵּלֶךְ הַנָּבִיא וַיַּעֲמֹד לַמֶּלֶךְ עַל־הַדָּרֶךְ וַיִּתְחַפֵּשׂ בָּאֲפֵר עַל־עֵינָֽיו׃
39 ੩੯ ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਚੋਂਤੀ ਕਿੱਲੋ ਚਾਂਦੀ ਦੇਣੀ ਪਵੇਗੀ।
וַיְהִי הַמֶּלֶךְ עֹבֵר וְהוּא צָעַק אֶל־הַמֶּלֶךְ וַיֹּאמֶר עַבְדְּךָ ׀ יָצָא בְקֶֽרֶב־הַמִּלְחָמָה וְהִנֵּֽה־אִישׁ סָר וַיָּבֵא אֵלַי אִישׁ וַיֹּאמֶר שְׁמֹר אֶת־הָאִישׁ הַזֶּה אִם־הִפָּקֵד יִפָּקֵד וְהָיְתָה נַפְשְׁךָ תַּחַת נַפְשׁוֹ אוֹ כִכַּר־כֶּסֶף תִּשְׁקֽוֹל׃
40 ੪੦ ਜਿਸ ਵੇਲੇ ਤੇਰਾ ਦਾਸ ਇੱਧਰ-ਉੱਧਰ ਕੰਮ ਵਿੱਚ ਫਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ।
וַיְהִי עַבְדְּךָ עֹשֵׂה הֵנָּה וָהֵנָּה וְהוּא אֵינֶנּוּ וַיֹּאמֶר אֵלָיו מֶֽלֶךְ־יִשְׂרָאֵל כֵּן מִשְׁפָּטֶךָ אַתָּה חָרָֽצְתָּ׃
41 ੪੧ ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਪਹਿਚਾਣਿਆ ਕਿ ਉਹ ਨਬੀਆਂ ਵਿੱਚੋਂ ਹੈ।
וַיְמַהֵר וַיָּסַר אֶת־הָאֲפֵר מעל מֵעֲלֵי עֵינָיו וַיַּכֵּר אֹתוֹ מֶלֶךְ יִשְׂרָאֵל כִּי מֵֽהַנְּבִאִים הֽוּא׃
42 ੪੨ ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ
וַיֹּאמֶר אֵלָיו כֹּה אָמַר יְהוָה יַעַן שִׁלַּחְתָּ אֶת־אִישׁ־חֶרְמִי מִיָּד וְהָיְתָה נַפְשְׁךָ תַּחַת נַפְשׁוֹ וְעַמְּךָ תַּחַת עַמּֽוֹ׃
43 ੪੩ ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗੁੱਸੇ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।
וַיֵּלֶךְ מֶֽלֶךְ־יִשְׂרָאֵל עַל־בֵּיתוֹ סַר וְזָעֵף וַיָּבֹא שֹׁמְרֽוֹנָה׃

< 1 ਰਾਜਿਆਂ 20 >