< 1 ਰਾਜਿਆਂ 21 >

1 ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ਼ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ।
And after these things, in that time, there was a vineyard of Naboth, the Jezreelite, who was in Jezreel, beside the palace of Ahab, the king of Samaria.
2 ਅਹਾਬ ਨਾਬੋਥ ਨੂੰ ਬੋਲਿਆ ਕਿ ਆਪਣਾ ਅੰਗੂਰੀ ਬਾਗ਼ ਮੈਨੂੰ ਦੇ ਦੇਹ ਕਿ ਇਹ ਮੇਰੇ ਲਈ ਇੱਕ ਸਬਜ਼ੀ ਦਾ ਬਾਗ਼ ਹੋਵੇ ਕਿਉਂ ਜੋ ਉਹ ਮੇਰੇ ਘਰ ਦੇ ਨਾਲ ਲਗਵਾਂ ਹੈ ਅਤੇ ਮੈਂ ਤੈਨੂੰ ਉਹ ਦੇ ਥਾਂ ਇੱਕ ਚੰਗਾ ਅੰਗੂਰੀ ਬਾਗ਼ ਦੇ ਦਿਆਂਗਾ ਅਤੇ ਜੇ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤਾਂ ਮੈਂ ਤੈਨੂੰ ਉਹ ਦੇ ਲਈ ਚਾਂਦੀ ਦਿਆਂਗਾ।
Therefore, Ahab spoke to Naboth, saying: “Give your vineyard to me, so that I may make for myself a garden of herbs. For it is nearby and is beside my house. And I will give to you, in place of it, a better vineyard. Or if you consider it to be more convenient for you, I will give you the price in silver, whatever it is worth.”
3 ਤਾਂ ਨਾਬੋਥ ਨੇ ਅਹਾਬ ਨੂੰ ਆਖਿਆ ਕਿ ਯਹੋਵਾਹ ਇਹ ਮੈਥੋਂ ਦੂਰ ਰੱਖੇ ਕਿ ਮੈਂ ਆਪਣੇ ਪੁਰਖਿਆਂ ਦੀ ਮਿਰਾਸ ਤੁਹਾਨੂੰ ਦੇਵਾਂ।
Naboth responded to him, “May the Lord be gracious to me, lest I give to you the inheritance of my fathers.”
4 ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪੁਰਖਿਆਂ ਦੀ ਮਿਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ।
Then Ahab went into his house, angry and gnashing his teeth over the word that Naboth, the Jezreelite, had spoken to him, saying, “I will not give you the inheritance of my fathers.” And casting himself on his bed, he turned away his face to the wall, and he would not eat bread.
5 ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ?
Then Jezebel, his wife, entered to him, and she said to him: “What is this matter, by which your soul has been saddened? And why do you not eat bread?”
6 ਉਹ ਉਸ ਨੂੰ ਬੋਲਿਆ ਕਿ ਮੈਂ ਯਿਜ਼ਰਏਲੀ ਨਾਬੋਥ ਨਾਲ ਗੱਲ ਕੀਤੀ ਸੀ ਅਤੇ ਮੈਂ ਉਸ ਨੂੰ ਆਖਿਆ ਸੀ ਕਿ ਤੂੰ ਆਪਣਾ ਅੰਗੂਰੀ ਬਾਗ਼ ਮੈਨੂੰ ਚਾਂਦੀ ਦੇ ਕੇ ਦੇਹ ਅਤੇ ਜਾਂ ਜੇ ਤੈਨੂੰ ਪਸੰਦ ਹੋਵੇ ਤਾਂ ਮੈਂ ਤੈਨੂੰ ਉਹ ਦੇ ਥਾਂ ਇੱਕ ਹੋਰ ਅੰਗੂਰੀ ਬਾਗ਼ ਦੇ ਦਿੰਦਾ ਹਾਂ ਪਰ ਉਸ ਨੇ ਆਖਿਆ, ਮੈਂ ਤੁਹਾਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦਿਆਂਗਾ।
And he responded to her: “I spoke to Naboth, the Jezreelite, and I said to him: ‘Give your vineyard to me, and accept money. Or if it pleases you, I will give to you a better vineyard, in place of it.’ And he said, ‘I will not give my vineyard to you.’”
7 ਤਾਂ ਉਸ ਦੀ ਰਾਣੀ ਈਜ਼ਬਲ ਨੇ ਉਹ ਨੂੰ ਆਖਿਆ, ਕੀ ਤੂੰ ਇਸ ਵੇਲੇ ਇਸਰਾਏਲ ਉੱਤੇ ਰਾਜ ਕਰਦਾ ਹੈਂ? ਉੱਠ ਰੋਟੀ ਖਾਹ ਅਤੇ ਆਪਣਾ ਮਨ ਭਾਉਂਦਾ ਭੋਗ ਬਿਲਾਸ ਕਰ। ਮੈਂ ਤੈਨੂੰ ਯਿਜ਼ਰਏਲੀ ਨਾਬੋਥ ਦਾ ਅੰਗੂਰੀ ਬਾਗ਼ ਲੈ ਕੇ ਦਿੰਦੀ ਹਾਂ।
Then Jezebel, his wife, said to him: “You are of great authority, and you rule well in the kingdom of Israel. Rise up and eat bread, and be even-tempered. I will give the vineyard of Naboth, the Jezreelite, to you.”
8 ਸੋ ਉਸ ਨੇ ਅਹਾਬ ਦੇ ਨਾਮ ਉੱਤੇ ਪਰਵਾਨੇ ਲਿਖੇ ਅਤੇ ਉਨ੍ਹਾਂ ਉੱਤੇ ਉਹ ਦੀ ਮੋਹਰ ਲਾਈ। ਉਹ ਉਨ੍ਹਾਂ ਬਜ਼ੁਰਗਾਂ ਅਤੇ ਭਲੇ ਲੋਕਾਂ ਨੂੰ ਭੇਜੇ ਜਿਹੜੇ ਉਹ ਦੇ ਸ਼ਹਿਰ ਦੇ ਸਨ ਅਤੇ ਨਾਬੋਥ ਦੇ ਨੇੜੇ ਵੱਸਦੇ ਸਨ।
And so, she wrote letters in the name of Ahab, and she sealed these with his ring. And she sent to those greater by birth, and to the nobles who were in his city and living with Naboth.
9 ਤਾਂ ਉਸ ਨੇ ਪਰਵਾਨਿਆਂ ਵਿੱਚ ਲਿਖਿਆ ਕਿ ਵਰਤ ਦੀ ਡੌਂਡੀ ਫਿਰਾਓ ਅਤੇ ਨਾਬੋਥ ਨੂੰ ਲੋਕਾਂ ਦੇ ਸਿਰੇ ਤੇ ਬਿਠਾਓ।
And this was the judgment of the letters: “Proclaim a fast, and cause Naboth to sit among the first rulers of the people.
10 ੧੦ ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
And send out two men, sons of Belial, against him. And let them speak the false testimony: ‘He has blasphemed God and king.’ And then lead him away, and stone him, and so let him die.”
11 ੧੧ ਸੋ ਉਹ ਦੇ ਸ਼ਹਿਰ ਦੇ ਲੋਕਾਂ ਨੇ ਅਰਥਾਤ ਬਜ਼ੁਰਗਾਂ ਅਤੇ ਭਲੇ ਲੋਕਾਂ ਨੇ ਜੋ ਉਹ ਦੇ ਸ਼ਹਿਰ ਦੇ ਵਾਸੀ ਸਨ ਜਿਵੇਂ ਈਜ਼ਬਲ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਅਤੇ ਜਿਵੇਂ ਉਨ੍ਹਾਂ ਪਰਵਾਨਿਆਂ ਵਿੱਚ ਲਿਖਿਆ ਸੀ ਜੋ ਉਸ ਉਨ੍ਹਾਂ ਨੂੰ ਭੇਜੇ ਤਿਵੇਂ ਹੀ ਕੀਤਾ।
Then his fellow citizens, those greater by birth and the nobles who were living with him in the city, did just as Jezebel had instructed them, and just as it was written in the letters that she had sent to them.
12 ੧੨ ਉਨ੍ਹਾਂ ਨੇ ਵਰਤ ਦੀ ਡੌਂਡੀ ਫਿਰਾਈ ਅਤੇ ਨਾਬੋਥ ਨੂੰ ਲੋਕਾਂ ਵਿੱਚ ਉੱਚਾ ਕਰਕੇ ਬਿਠਾਇਆ।
They proclaimed a fast, and they caused Naboth to sit among the first rulers of the people.
13 ੧੩ ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ।
And bringing forward two men, sons of the devil, they caused them to sit opposite him. And they, acting indeed like diabolical men, spoke testimony against him before the multitude: “Naboth has blasphemed God and king.” For this reason, they led him away, beyond the city, and they put him to death by stoning.
14 ੧੪ ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਭੇਜਿਆ ਕਿ ਨਾਬੋਥ ਨੂੰ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ।
And they sent to Jezebel, saying, “Naboth has been stoned, and he has died.”
15 ੧੫ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਈਜ਼ਬਲ ਨੇ ਸੁਣਿਆ ਕਿ ਨਾਬੋਥ ਉੱਤੇ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ ਤਾਂ ਈਜ਼ਬਲ ਨੇ ਅਹਾਬ ਨੂੰ ਆਖਿਆ, ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਨੂੰ ਕਬਜ਼ੇ ਵਿੱਚ ਲੈ ਜਿਹੜਾ ਉਹ ਤੈਨੂੰ ਚਾਂਦੀ ਲੈ ਕੇ ਦੇਣਾ ਨਹੀਂ ਚਾਹੁੰਦਾ ਸੀ ਕਿਉਂ ਜੋ ਨਾਬੋਥ ਜਿਉਂਦਾ ਨਹੀਂ ਸਗੋਂ ਉਹ ਤਾਂ ਮਰ ਗਿਆ ਹੈ।
Then it happened that, when Jezebel had heard that Naboth was stoned and was dead, she said to Ahab: “Rise up and take possession of the vineyard of Naboth, the Jezreelite, who was not willing to acquiesce to you, and to give it to you in exchange for money. For Naboth is not alive, but dead.”
16 ੧੬ ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਅਹਾਬ ਉੱਠਿਆ ਕਿ ਨਾਬੋਥ ਯਿਜ਼ਰਏਲੀ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰਨ ਲਈ ਹੇਠਾਂ ਜਾਵੇ।
And when Ahab had heard this, namely, that Naboth was dead, he rose up and descended to the vineyard of Naboth, the Jezreelite, so that he might take possession of it.
17 ੧੭ ਤਾਂ ਪਰਮੇਸ਼ੁਰ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ
Then the word of the Lord came to Elijah, the Tishbite, saying:
18 ੧੮ ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ।
“Rise up, and descend to meet Ahab, the king of Israel, who is in Samaria. Behold, he is descending to the vineyard of Naboth, so that he may take possession of it.
19 ੧੯ ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ।
And you shall speak to him, saying: ‘Thus says the Lord: You have killed. Moreover you have also taken possession.’ And after this, you shall add: ‘Thus says the Lord: In this place, where the dogs have licked the blood of Naboth, they shall also lick your blood.’”
20 ੨੦ ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ।
And Ahab said to Elijah, “Have you discovered me to be your enemy?” And he said: “I have discovered you to have been sold, so that you would do evil in the sight of the Lord:
21 ੨੧ ਤੂੰ ਵੇਖੇਂਗਾ ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਦੀ ਅਤੇ ਅਜ਼ਾਦ ਵੱਢ ਸੁੱਟਾਂਗਾ।
‘Behold, I will lead evil over you. And I will cut down your posterity. And I will put to death of Ahab whatever urinates against a wall, and whatever is lame, and whatever is last in Israel.
22 ੨੨ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਾਂਗੂੰ ਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗੂੰ ਕਰ ਦਿਆਂਗਾ ਉਸ ਖਿਝ ਦੇ ਕਾਰਨ ਜਿਹ ਦੇ ਨਾਲ ਤੂੰ ਮੈਨੂੰ ਖਿਝਾਇਆ ਅਤੇ ਇਸ ਤੋਂ ਵੀ ਕਿ ਤੂੰ ਇਸਰਾਏਲ ਤੋਂ ਪਾਪ ਕਰਾਇਆ।
And I will cause your house to be like the house of Jeroboam, the son of Nebat, and like the house of Baasha, the son of Ahijah. For you have acted so that you provoked me to anger, and so that you caused Israel to sin.’
23 ੨੩ ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।
And about Jezebel also, the Lord spoke, saying: ‘The dogs shall consume Jezebel in the field of Jezreel.
24 ੨੪ ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ।
If Ahab will have died in the city, the dogs will consume him. But if he will have died in the field, the birds of the air will consume him.’”
25 ੨੫ ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ।
And so, there was no other person similar to Ahab, who was sold so that he did evil in the sight of the Lord. For his wife, Jezebel, urged him on.
26 ੨੬ ਉਹ ਨੇ ਅੱਤ ਘਿਣਾਉਣਾ ਕੰਮ ਇਹ ਕੀਤਾ ਕਿ ਅਮੋਰੀਆਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੇ ਅੱਗੋਂ ਕੱਢ ਦਿੱਤਾ ਸੀ ਉਹ ਬੁੱਤਾਂ ਦੇ ਮਗਰ ਲੱਗ ਗਿਆ।
And he became abominable, so much so that he followed the idols that the Amorites had made, whom the Lord consumed before the face of the sons of Israel.
27 ੨੭ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।
Then, when Ahab had heard these words, he tore his garments, and he put haircloth on his body, and he fasted, and he slept in sackcloth, and he walked with his head downcast.
28 ੨੮ ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕੀ
And the word of the Lord came to Elijah, the Tishbite, saying:
29 ੨੯ ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ।
“Have you not seen how Ahab has humbled himself before me? Therefore, since he has humbled himself because of me, I will not lead in the evil during his days. Instead, during the days of his son, I will bring in the evil to his house.”

< 1 ਰਾਜਿਆਂ 21 >