< 1 ਰਾਜਿਆਂ 22 >
1 ੧ ਤਿੰਨਾਂ ਸਾਲਾਂ ਤੱਕ ਉਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ।
For almost three years there was no war between Syria and Israel.
2 ੨ ਤਦ ਤੀਜੇ ਸਾਲ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਇਸਰਾਏਲ ਦੇ ਪਾਤਸ਼ਾਹ ਕੋਲ ਹਠਾੜ ਨੂੰ ਆਇਆ।
Then King Jehoshaphat, who ruled Judah, went to [visit] King Ahab, who ruled Israel.
3 ੩ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
[While they were talking, ] Ahab said to his officials, “Do you realize that the Syrians are still occupying our city of Ramoth in [the] Gilead [region]? And we are doing nothing to retake that city!”
4 ੪ ਉਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ? ਤਾਂ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ, ਜਿਹੇ ਤੇਰੇ ਘੋੜੇ ਤਿਹੇ ਮੇਰੇ ਘੋੜੇ।
Then he turned to Jehoshaphat and asked, “Will your [army] join my [army] to fight against the people of Ramoth [and retake that city]?” Jehoshaphat replied, “[Certainly] I [will do whatever] you [want], and you may command my troops. You may take my horses into battle, also.”
5 ੫ ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ।
Then he added, “But we should ask Yahweh first, to find out what he wants us to do.”
6 ੬ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਜਾਂ ਜਾਣ ਦਿਆਂ? ਉਨ੍ਹਾਂ ਨੇ ਆਖਿਆ, ਤੁਸੀਂ ਜਾਓ ਕਿਉਂ ਜੋ ਪਰਮੇਸ਼ੁਰ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
So Ahab summoned about 400 of his prophets together, and he asked them, “Should my [army] go to fight the people in Ramoth and retake that city, or not?” They answered, “Yes, go [and attack them], because God will enable your [army] to defeat them.”
7 ੭ ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?
But Jehoshaphat asked, “Is there no prophet of Yahweh here whom we can ask?”
8 ੮ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।
The King of Israel replied, “There is one man we can talk to. We can ask him if he can find out what Yahweh wants. His name is Micaiah; he is the son of Imlah. But I hate him, because when he (prophesies/tells what God says to him) he never says [that] anything good [will happen] to me. He always predicts [that] bad things [will happen to me].” Jehoshaphat replied, “King Ahab, you should not say that!”
9 ੯ ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ।
So the king of Israel told one of his officers to summon Micaiah immediately.
10 ੧੦ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।
The king of Israel and the king of Judah were wearing their (royal robes/robes that showed that they were kings). They were sitting on thrones at the place where people threshed grain, near the gate of Samaria [city]. All of Ahab’s prophets were standing in front of the kings, (prophesying/predicting what was going to happen).
11 ੧੧ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧੱਸੀ ਜਾਓਗੇ
One of them, whose name was Zedekiah, the son of Kenaanah, had made from iron [something that resembled] horns of a bull. Then he proclaimed [to Ahab], “This is what Yahweh says: ‘With horns like these your [army] will keep attacking the Syrians [like a bull attacks another animal] [MET], until you completely destroy them!’”
12 ੧੨ ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
All the [other] prophets [of Ahab] agreed. They said, “Yes! If you go up to attack Ramoth [city] in [the] Gilead [region], you will be successful, because Yahweh will enable you to defeat them!”
13 ੧੩ ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ।
Meanwhile, the messenger who went to summon Micaiah said to him, “Listen to me! All the other prophets are predicting that the king’s army will defeat the Syrians. So be sure that you agree with them and say (what will be favorable/that the king’s army will be successful).”
14 ੧੪ ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।
But Micaiah replied, “As surely as Yahweh lives, I will tell him only what Yahweh tells me to say.”
15 ੧੫ ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
When Micaiah came to Ahab, Ahab asked him, “Micaiah, should we go to fight against [the people of] Ramoth, or not?” Micaiah replied, “Sure, go! Yahweh will enable your army to defeat them!”
16 ੧੬ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੇਂ?
But King Ahab [realized that Micaiah was (lying/being sarcastic), so he] said to Micaiah, “I have told you [RHQ] many times that you must always tell only the truth when you say what Yahweh [has revealed to you]!”
17 ੧੭ ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ, ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ।
So Micaiah said to him, “[The truth is that] in a vision I saw all the troops of Israel scattered on the mountains. They seemed to be like sheep that did not have a shepherd. And Yahweh said, ‘Their master has been killed. So tell them all to go home peacefully.’”
18 ੧੮ ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
Ahab said to Jehoshaphat, “I told you [RHQ] that he never predicts [that] anything good [will happen to me]! He [always] predicts [that] bad things [will happen to me].”
19 ੧੯ ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
But Micaiah continued, saying, “Listen to what Yahweh showed to me! [In a vision] I saw Yahweh sitting on his throne, with all the armies of heaven surrounding him, on his right side and on his left side.
20 ੨੦ ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।
And Yahweh said, ‘Who can persuade Ahab to go to fight against the people of Ramoth, in order that he may be killed there?’ Some suggested one thing, and others suggested something else.
21 ੨੧ ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
Finally one [evil] spirit came to Yahweh and said, ‘I can do it!’
22 ੨੨ ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।
Yahweh asked him, ‘How will you do it?’ The spirit replied, ‘I will go and inspire all of Ahab’s prophets to tell lies.’ Yahweh said, ‘You will be successful; go and do it!’
23 ੨੩ ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ।
So now [I tell you that] Yahweh has caused all of your prophets to lie to you. Yahweh has decided that something terrible will happen to you.”
24 ੨੪ ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
Then Zedekiah walked over to Micaiah and slapped him on his face. He said, “Do you think that Yahweh’s Spirit left me in order to speak to you?” [RHQ]
25 ੨੫ ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ।
Micaiah replied, “You will find out for yourself [which of us Yahweh’s Spirit has truly spoken to] on the day when you go into a room of some house to hide [from the Syrian troops]!”
26 ੨੬ ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ।
King Ahab commanded [his soldiers], “Seize Micaiah and take him to Amon, the governor of this city, and to my son Joash.
27 ੨੭ ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ।
Tell them that I have commanded that they should put this man in prison and give him only bread and water. Do not give him anything else to eat until I return safely from the battle!”
28 ੨੮ ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ।
Micaiah replied, “If you return safely, [it will be clear that] it was not Yahweh who told me what to say to you!” Then he said [to all those who were standing there], “Do not forget what I have said [to King Ahab]!”
29 ੨੯ ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ, ਰਾਮੋਥ ਗਿਲਆਦ ਨੂੰ ਚੜ੍ਹੇ।
So the King of Israel and the King of Judah [led their armies] to Ramoth, in [the] Gilead [region].
30 ੩੦ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ।
King Ahab said to Jehoshaphat, “I will put on different clothes, [in order that no one will recognize that I am the king]. But you should wear your (royal robe/robe that shows that you are a king).” So Ahab disguised himself, and they both went into the battle.
31 ੩੧ ਪਰ ਅਰਾਮ ਦੇ ਰਾਜੇ ਨੇ ਆਪਣੇ ਰਥਾਂ ਦੇ ਬੱਤੀਆਂ ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ।
The King of Syria told this to his thirty-two men who were driving the chariots: “Attack only the king of Israel!”
32 ੩੨ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ।
So when the men who were driving the Syrian chariots saw Jehoshaphat [wearing (his royal robes/clothes that showed he was the king)], they pursued him. They shouted, “There is the king of Israel!” But when Jehoshaphat cried out,
33 ੩੩ ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ।
they realized that he was not the king of Israel. So they stopped pursuing him.
34 ੩੪ ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।
But one [Syrian] soldier shot an arrow at Ahab, without knowing that it was Ahab. The arrow struck Ahab between the places where the parts of his armor joined together. Ahab told the driver of his chariot, “Turn the chariot around and take me out of here! I have been severely wounded!”
35 ੩੫ ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ।
The battle continued all the day. Ahab was sitting propped up in his chariot, facing the Syrian troops. The blood from his wound ran down to the floor of the chariot. And late in the afternoon he died.
36 ੩੬ ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਇਹ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ।
Just as the sun was going down, someone among the Israeli troops shouted, “[The battle is ended!] Everyone should return home!”
37 ੩੭ ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ।
So king Ahab died, and they took his body [in the chariot] to Samaria [city] and buried his body there.
38 ੩੮ ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ।
They washed his chariot alongside the pool in Samaria, a pool where the prostitutes bathed. And dogs [came and] licked the king’s blood, just like Yahweh had predicted would happen.
39 ੩੯ ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?
The account/record of the other things that happened while Ahab was ruling, and about the palace decorated with much ivory [that they built for him], and the cities that were built for him, was written in the scroll called ‘The History of the Kings of Israel’.
40 ੪੦ ਸੋ ਅਹਾਬ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
When Ahab died, his body was buried where his ancestors were buried. Then his son Ahaziah became king.
41 ੪੧ ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।
Before King Ahab died, when he had been ruling in Israel for four years, Asa’s son Jehoshaphat started to rule in Judah.
42 ੪੨ ਯਹੋਸ਼ਾਫ਼ਾਤ ਪੈਂਤੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਸ਼ਿਲਹੀ ਦੀ ਧੀ ਅਜ਼ੂਬਾਹ ਸੀ।
Jehoshaphat was thirty-five years old when he started to rule, and he ruled in Jerusalem for twenty-five years. His mother was Azubah, the daughter of Shilhi.
43 ੪੩ ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
Jehoshaphat was a good king, just like his father Asa had been. He did things that pleased Yahweh. But while he was king, he did not remove all the pagan altars [that the people had built] on the hilltops. So the people continued to offer sacrifices [to idols] on those altars and burned incense there.
44 ੪੪ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।
Jehoshaphat also made [a] peace [agreement] with the king of Israel.
45 ੪੫ ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
All the other things that happened while Jehoshaphat was ruling, and the great things that he did and the victories his [troops] won, are written in the scroll called ‘The History of the Kings of Judah’.
46 ੪੬ ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।
Jehoshaphat’s father Asa [had tried to expel] the male prostitutes that stayed at the pagan shrines, but some of them were still there. Jehoshaphat got rid of them.
47 ੪੭ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ।
At that time, there was no king in Edom; a ruler who had been appointed by Jehoshaphat ruled there.
48 ੪੮ ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
Jehoshaphat [ordered some Israeli men to] build a fleet/group of ships to sail [south] to [the] Ophir [region] to get gold. But they were wrecked at Ezion-Geber/Elath, so the ships never sailed.
49 ੪੯ ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।
Before the ships were wrecked, Ahab’s son Ahaziah suggested to Jehoshaphat, “Allow my sailors to go with your sailors,” but Jehoshaphat refused.
50 ੫੦ ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
When Jehoshaphat died, his [body] was buried where his ancestors were buried in [Jerusalem, ] the city where King David [had ruled]. Then Jehoshaphat’s son Jehoram became king.
51 ੫੧ ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
Before King Jehoshaphat died, when he had been ruling in Judah for 17 years, Ahab’s son Ahaziah began to rule in Israel. Ahaziah ruled in Samaria for two years.
52 ੫੨ ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ।
He did many things that Yahweh considered to be evil, doing the [evil] things that his father and mother had done and the evil things that Jeroboam had done—the king who had led all the Israeli people to sin [by worshiping idols].
53 ੫੩ ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।
Ahaziah bowed in front of Baal’s idol and worshiped it. That caused Yahweh, the God who was the true God of the Israeli people, to become very angry, just as Ahaziah’s father had caused Yahweh to become angry.