< 1 ਰਾਜਿਆਂ 22 >

1 ਤਿੰਨਾਂ ਸਾਲਾਂ ਤੱਕ ਉਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ।
וישבו שלש שנים אין מלחמה בין ארם ובין ישראל׃
2 ਤਦ ਤੀਜੇ ਸਾਲ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਇਸਰਾਏਲ ਦੇ ਪਾਤਸ਼ਾਹ ਕੋਲ ਹਠਾੜ ਨੂੰ ਆਇਆ।
ויהי בשנה השלישית וירד יהושפט מלך יהודה אל מלך ישראל׃
3 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
ויאמר מלך ישראל אל עבדיו הידעתם כי לנו רמת גלעד ואנחנו מחשים מקחת אתה מיד מלך ארם׃
4 ਉਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ? ਤਾਂ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ, ਜਿਹੇ ਤੇਰੇ ਘੋੜੇ ਤਿਹੇ ਮੇਰੇ ਘੋੜੇ।
ויאמר אל יהושפט התלך אתי למלחמה רמת גלעד ויאמר יהושפט אל מלך ישראל כמוני כמוך כעמי כעמך כסוסי כסוסיך׃
5 ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ।
ויאמר יהושפט אל מלך ישראל דרש נא כיום את דבר יהוה׃
6 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਜਾਂ ਜਾਣ ਦਿਆਂ? ਉਨ੍ਹਾਂ ਨੇ ਆਖਿਆ, ਤੁਸੀਂ ਜਾਓ ਕਿਉਂ ਜੋ ਪਰਮੇਸ਼ੁਰ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
ויקבץ מלך ישראל את הנביאים כארבע מאות איש ויאמר אלהם האלך על רמת גלעד למלחמה אם אחדל ויאמרו עלה ויתן אדני ביד המלך׃
7 ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ?
ויאמר יהושפט האין פה נביא ליהוה עוד ונדרשה מאותו׃
8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।
ויאמר מלך ישראל אל יהושפט עוד איש אחד לדרש את יהוה מאתו ואני שנאתיו כי לא יתנבא עלי טוב כי אם רע מיכיהו בן ימלה ויאמר יהושפט אל יאמר המלך כן׃
9 ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ।
ויקרא מלך ישראל אל סריס אחד ויאמר מהרה מיכיהו בן ימלה׃
10 ੧੦ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।
ומלך ישראל ויהושפט מלך יהודה ישבים איש על כסאו מלבשים בגדים בגרן פתח שער שמרון וכל הנביאים מתנבאים לפניהם׃
11 ੧੧ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧੱਸੀ ਜਾਓਗੇ
ויעש לו צדקיה בן כנענה קרני ברזל ויאמר כה אמר יהוה באלה תנגח את ארם עד כלתם׃
12 ੧੨ ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
וכל הנבאים נבאים כן לאמר עלה רמת גלעד והצלח ונתן יהוה ביד המלך׃
13 ੧੩ ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ।
והמלאך אשר הלך לקרא מיכיהו דבר אליו לאמר הנה נא דברי הנביאים פה אחד טוב אל המלך יהי נא דבריך כדבר אחד מהם ודברת טוב׃
14 ੧੪ ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।
ויאמר מיכיהו חי יהוה כי את אשר יאמר יהוה אלי אתו אדבר׃
15 ੧੫ ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
ויבוא אל המלך ויאמר המלך אליו מיכיהו הנלך אל רמת גלעד למלחמה אם נחדל ויאמר אליו עלה והצלח ונתן יהוה ביד המלך׃
16 ੧੬ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੇਂ?
ויאמר אליו המלך עד כמה פעמים אני משבעך אשר לא תדבר אלי רק אמת בשם יהוה׃
17 ੧੭ ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ, ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ।
ויאמר ראיתי את כל ישראל נפצים אל ההרים כצאן אשר אין להם רעה ויאמר יהוה לא אדנים לאלה ישובו איש לביתו בשלום׃
18 ੧੮ ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
ויאמר מלך ישראל אל יהושפט הלוא אמרתי אליך לוא יתנבא עלי טוב כי אם רע׃
19 ੧੯ ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
ויאמר לכן שמע דבר יהוה ראיתי את יהוה ישב על כסאו וכל צבא השמים עמד עליו מימינו ומשמאלו׃
20 ੨੦ ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।
ויאמר יהוה מי יפתה את אחאב ויעל ויפל ברמת גלעד ויאמר זה בכה וזה אמר בכה׃
21 ੨੧ ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
ויצא הרוח ויעמד לפני יהוה ויאמר אני אפתנו ויאמר יהוה אליו במה׃
22 ੨੨ ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।
ויאמר אצא והייתי רוח שקר בפי כל נביאיו ויאמר תפתה וגם תוכל צא ועשה כן׃
23 ੨੩ ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ।
ועתה הנה נתן יהוה רוח שקר בפי כל נביאיך אלה ויהוה דבר עליך רעה׃
24 ੨੪ ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
ויגש צדקיהו בן כנענה ויכה את מיכיהו על הלחי ויאמר אי זה עבר רוח יהוה מאתי לדבר אותך׃
25 ੨੫ ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ।
ויאמר מיכיהו הנך ראה ביום ההוא אשר תבא חדר בחדר להחבה׃
26 ੨੬ ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ।
ויאמר מלך ישראל קח את מיכיהו והשיבהו אל אמן שר העיר ואל יואש בן המלך׃
27 ੨੭ ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ।
ואמרת כה אמר המלך שימו את זה בית הכלא והאכילהו לחם לחץ ומים לחץ עד באי בשלום׃
28 ੨੮ ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ।
ויאמר מיכיהו אם שוב תשוב בשלום לא דבר יהוה בי ויאמר שמעו עמים כלם׃
29 ੨੯ ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ, ਰਾਮੋਥ ਗਿਲਆਦ ਨੂੰ ਚੜ੍ਹੇ।
ויעל מלך ישראל ויהושפט מלך יהודה רמת גלעד׃
30 ੩੦ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ।
ויאמר מלך ישראל אל יהושפט התחפש ובא במלחמה ואתה לבש בגדיך ויתחפש מלך ישראל ויבוא במלחמה׃
31 ੩੧ ਪਰ ਅਰਾਮ ਦੇ ਰਾਜੇ ਨੇ ਆਪਣੇ ਰਥਾਂ ਦੇ ਬੱਤੀਆਂ ਸਰਦਾਰਾਂ ਨੂੰ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ।
ומלך ארם צוה את שרי הרכב אשר לו שלשים ושנים לאמר לא תלחמו את קטן ואת גדול כי אם את מלך ישראל לבדו׃
32 ੩੨ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ।
ויהי כראות שרי הרכב את יהושפט והמה אמרו אך מלך ישראל הוא ויסרו עליו להלחם ויזעק יהושפט׃
33 ੩੩ ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ।
ויהי כראות שרי הרכב כי לא מלך ישראל הוא וישובו מאחריו׃
34 ੩੪ ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।
ואיש משך בקשת לתמו ויכה את מלך ישראל בין הדבקים ובין השרין ויאמר לרכבו הפך ידך והוציאני מן המחנה כי החליתי׃
35 ੩੫ ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ।
ותעלה המלחמה ביום ההוא והמלך היה מעמד במרכבה נכח ארם וימת בערב ויצק דם המכה אל חיק הרכב׃
36 ੩੬ ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਇਹ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ।
ויעבר הרנה במחנה כבא השמש לאמר איש אל עירו ואיש אל ארצו׃
37 ੩੭ ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ।
וימת המלך ויבוא שמרון ויקברו את המלך בשמרון׃
38 ੩੮ ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ।
וישטף את הרכב על ברכת שמרון וילקו הכלבים את דמו והזנות רחצו כדבר יהוה אשר דבר׃
39 ੩੯ ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?
ויתר דברי אחאב וכל אשר עשה ובית השן אשר בנה וכל הערים אשר בנה הלוא הם כתובים על ספר דברי הימים למלכי ישראל׃
40 ੪੦ ਸੋ ਅਹਾਬ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
וישכב אחאב עם אבתיו וימלך אחזיהו בנו תחתיו׃
41 ੪੧ ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।
ויהושפט בן אסא מלך על יהודה בשנת ארבע לאחאב מלך ישראל׃
42 ੪੨ ਯਹੋਸ਼ਾਫ਼ਾਤ ਪੈਂਤੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਸ਼ਿਲਹੀ ਦੀ ਧੀ ਅਜ਼ੂਬਾਹ ਸੀ।
יהושפט בן שלשים וחמש שנה במלכו ועשרים וחמש שנה מלך בירושלם ושם אמו עזובה בת שלחי׃
43 ੪੩ ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
וילך בכל דרך אסא אביו לא סר ממנו לעשות הישר בעיני יהוה אך הבמות לא סרו עוד העם מזבחים ומקטרים בבמות׃
44 ੪੪ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।
וישלם יהושפט עם מלך ישראל׃
45 ੪੫ ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
ויתר דברי יהושפט וגבורתו אשר עשה ואשר נלחם הלא הם כתובים על ספר דברי הימים למלכי יהודה׃
46 ੪੬ ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।
ויתר הקדש אשר נשאר בימי אסא אביו בער מן הארץ׃
47 ੪੭ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ।
ומלך אין באדום נצב מלך׃
48 ੪੮ ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
יהושפט עשר אניות תרשיש ללכת אופירה לזהב ולא הלך כי נשברה אניות בעציון גבר׃
49 ੪੯ ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।
אז אמר אחזיהו בן אחאב אל יהושפט ילכו עבדי עם עבדיך באניות ולא אבה יהושפט׃
50 ੫੦ ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
וישכב יהושפט עם אבתיו ויקבר עם אבתיו בעיר דוד אביו וימלך יהורם בנו תחתיו׃
51 ੫੧ ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
אחזיהו בן אחאב מלך על ישראל בשמרון בשנת שבע עשרה ליהושפט מלך יהודה וימלך על ישראל שנתים׃
52 ੫੨ ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ।
ויעש הרע בעיני יהוה וילך בדרך אביו ובדרך אמו ובדרך ירבעם בן נבט אשר החטיא את ישראל׃
53 ੫੩ ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।
ויעבד את הבעל וישתחוה לו ויכעס את יהוה אלהי ישראל ככל אשר עשה אביו׃

< 1 ਰਾਜਿਆਂ 22 >