< 1 ਰਾਜਿਆਂ 3 >

1 ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਰਿਸ਼ਤੇਦਾਰੀ ਬਣਾਈ ਅਤੇ ਫ਼ਿਰਊਨ ਦੀ ਧੀ ਨੂੰ ਵਿਆਹ ਕੇ ਲੈ ਆਇਆ। ਉਸ ਨੂੰ ਆਪਣਾ ਮਹਿਲ, ਯਹੋਵਾਹ ਦਾ ਭਵਨ ਅਤੇ ਯਰੂਸ਼ਲਮ ਦੀ ਸ਼ਹਿਰ ਪਨਾਹ ਬਣਨ ਤੱਕ ਦਾਊਦ ਦੇ ਸ਼ਹਿਰ ਵਿੱਚ ਰੱਖਿਆ।
وَصَاهَرَ سُلَيْمَانُ فِرْعَوْنَ مَلِكَ مِصْرَ، وَأَخَذَ بِنْتَ فِرْعَوْنَ وَأَتَى بِهَا إِلَى مَدِينَةِ دَاوُدَ إِلَى أَنْ أَكْمَلَ بِنَاءَ بَيْتِهِ وَبَيْتِ ٱلرَّبِّ وَسُورِ أُورُشَلِيمَ حَوَالَيْهَا.١
2 ਲੋਕ ਕੇਵਲ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਸਨ, ਕਿਉਂ ਜੋ ਕੋਈ ਭਵਨ ਯਹੋਵਾਹ ਦੇ ਨਾਮ ਲਈ ਅਜੇ ਤੱਕ ਬਣਿਆ ਨਹੀਂ ਸੀ।
إِلَّا أَنَّ ٱلشَّعْبَ كَانُوا يَذْبَحُونَ فِي ٱلْمُرْتَفَعَاتِ، لِأَنَّهُ لَمْ يُبْنَ بَيْتٌ لِٱسْمِ ٱلرَّبِّ إِلَى تِلْكَ ٱلْأَيَّامِ.٢
3 ਸੁਲੇਮਾਨ ਯਹੋਵਾਹ ਨਾਲ ਪ੍ਰੇਮ ਰੱਖਦਾ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਬਿਧੀਆਂ ਉੱਤੇ ਚੱਲਦਾ ਸੀ, ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ।
وَأَحَبَّ سُلَيْمَانُ ٱلرَّبَّ سَائِرًا فِي فَرَائِضِ دَاوُدَ أَبِيهِ، إِلَّا أَنَّهُ كَانَ يَذْبَحُ وَيُوقِدُ فِي ٱلْمُرْتَفَعَاتِ.٣
4 ਪਾਤਸ਼ਾਹ ਹੋਮ ਬਲੀ ਲਈ ਗਿਬਓਨ ਸ਼ਹਿਰ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ।
وَذَهَبَ ٱلْمَلِكُ إِلَى جِبْعُونَ لِيَذْبَحَ هُنَاكَ، لِأَنَّهَا هِيَ ٱلْمُرْتَفَعَةُ ٱلْعُظْمَى، وَأَصْعَدَ سُلَيْمَانُ أَلْفَ مُحْرَقَةٍ عَلَى ذَلِكَ ٱلْمَذْبَحِ.٤
5 ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
فِي جِبْعُونَ تَرَاءَى ٱلرَّبُّ لِسُلَيْمَانَ فِي حُلْمٍ لَيْلًا، وَقَالَ ٱللهُ: «ٱسْأَلْ مَاذَا أُعْطِيكَ».٥
6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ।
فَقَالَ سُلَيْمَانُ: «إِنَّكَ قَدْ فَعَلْتَ مَعَ عَبْدِكَ دَاوُدَ أَبِي رَحْمَةً عَظِيمَةً حَسْبَمَا سَارَ أَمَامَكَ بِأَمَانَةٍ وَبِرٍّ وَٱسْتِقَامَةِ قَلْبٍ مَعَكَ، فَحَفِظْتَ لَهُ هَذِهِ ٱلرَّحْمَةَ ٱلْعَظِيمَةَ وَأَعْطَيْتَهُ ٱبْنًا يَجْلِسُ عَلَى كُرْسِيِّهِ كَهَذَا ٱلْيَوْمِ.٦
7 ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ।
وَٱلْآنَ أَيُّهَا ٱلرَّبُّ إِلَهِي، أَنْتَ مَلَّكْتَ عَبْدَكَ مَكَانَ دَاوُدَ أَبِي، وَأَنَا فَتىً صَغِيرٌ لَا أَعْلَمُ ٱلْخُرُوجَ وَٱلدُّخُولَ.٧
8 ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ।
وَعَبْدُكَ فِي وَسَطِ شَعْبِكَ ٱلَّذِي ٱخْتَرْتَهُ، شَعْبٌ كَثِيرٌ لَا يُحْصَى وَلَا يُعَدُّ مِنَ ٱلْكَثْرَةِ.٨
9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?
فَأَعْطِ عَبْدَكَ قَلْبًا فَهِيمًا لِأَحْكُمَ عَلَى شَعْبِكَ وَأُمَيِّزَ بَيْنَ ٱلْخَيْرِ وَٱلشَّرِّ، لِأَنَّهُ مَنْ يَقْدِرُ أَنْ يَحْكُمَ عَلَى شَعْبِكَ ٱلْعَظِيمِ هَذَا؟»٩
10 ੧੦ ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ।
فَحَسُنَ ٱلْكَلَامُ فِي عَيْنَيِ ٱلرَّبِّ، لِأَنَّ سُلَيْمَانَ سَأَلَ هَذَا ٱلْأَمْرَ.١٠
11 ੧੧ ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ।
فَقَالَ لَهُ ٱللهُ: «مِنْ أَجْلِ أَنَّكَ قَدْ سَأَلْتَ هَذَا ٱلْأَمْرَ، وَلَمْ تَسْأَلْ لِنَفْسِكَ أَيَّامًا كَثِيرَةً وَلَا سَأَلْتَ لِنَفْسِكَ غِنًى، وَلَا سَأَلْتَ أَنْفُسَ أَعْدَائِكَ، بَلْ سَأَلْتَ لِنَفْسِكَ تَمْيِيزًا لِتَفْهَمَ ٱلْحُكْمَ،١١
12 ੧੨ ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।
هُوَذَا قَدْ فَعَلْتُ حَسَبَ كَلَامِكَ. هُوَذَا أَعْطَيْتُكَ قَلْبًا حَكِيمًا وَمُمَيِّزًا حَتَّى إِنَّهُ لَمْ يَكُنْ مِثْلُكَ قَبْلَكَ وَلَا يَقُومُ بَعْدَكَ نَظِيرُكَ.١٢
13 ੧੩ ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ।
وَقَدْ أَعْطَيْتُكَ أَيْضًا مَا لَمْ تَسْأَلْهُ، غِنًى وَكَرَامَةً حَتَّى إِنَّهُ لَا يَكُونُ رَجُلٌ مِثْلَكَ فِي ٱلْمُلُوكِ كُلَّ أَيَّامِكَ.١٣
14 ੧੪ ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ।
فَإِنْ سَلَكْتَ فِي طَرِيقِي وَحَفِظْتَ فَرَائِضِي وَوَصَايَايَ، كَمَا سَلَكَ دَاوُدُ أَبُوكَ، فَإِنِّي أُطِيلُ أَيَّامَكَ».١٤
15 ੧੫ ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ।
فَٱسْتَيْقَظَ سُلَيْمَانُ وَإِذَا هُوَ حُلْمٌ. وَجَاءَ إِلَى أُورُشَلِيمَ وَوَقَفَ أَمَامَ تَابُوتِ عَهْدِ ٱلرَّبِّ وَأَصْعَدَ مُحْرَقَاتٍ وَقَرَّبَ ذَبَائِحَ سَلَامَةٍ، وَعَمِلَ وَلِيمَةً لِكُلِّ عَبِيدِهِ.١٥
16 ੧੬ ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।
حِينَئِذٍ أَتَتِ ٱمْرَأَتَانِ زَانِيَتَانِ إِلَى ٱلْمَلِكِ وَوَقَفَتَا بَيْنَ يَدَيْهِ.١٦
17 ੧੭ ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ।
فَقَالَتِ ٱلْمَرْأَةُ ٱلْوَاحِدَةُ: «ٱسْتَمِعْ يَاسَيِّدِي. إِنِّي أَنَا وَهَذِهِ ٱلْمَرْأَةُ سَاكِنَتَانِ فِي بَيْتٍ وَاحِدٍ، وَقَدْ وَلَدْتُ مَعَهَا فِي ٱلْبَيْتِ.١٧
18 ੧੮ ਤਦ ਤੀਜੇ ਦਿਨ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਬੱਚੇ ਨੂੰ ਜਨਮ ਦੇ ਚੁੱਕੀ, ਤਾਂ ਇਹ ਔਰਤ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ, ਅਸੀਂ ਇਕੱਠੀਆਂ ਸੀ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ, ਇੱਥੋਂ ਤੱਕ ਕਿ ਘਰ ਵਿੱਚ ਸਾਡੇ ਤੋਂ ਇਲਾਵਾ ਹੋਰ ਕੋਈ ਵੀ ਨਹੀਂ ਸੀ।
وَفِي ٱلْيَوْمِ ٱلثَّالِثِ بَعْدَ وِلَادَتِي وَلَدَتْ هَذِهِ ٱلْمَرْأَةُ أَيْضًا، وَكُنَّا مَعًا، وَلَمْ يَكُنْ مَعَنَا غَرِيبٌ فِي ٱلْبَيْتِ غَيْرَنَا نَحْنُ كِلْتَيْنَا فِي ٱلْبَيْتِ.١٨
19 ੧੯ ਇਸ ਔਰਤ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਇਹ ਉਹ ਦੇ ਉੱਤੇ ਲੇਟ ਗਈ ਸੀ।
فَمَاتَ ٱبْنُ هَذِهِ فِي ٱللَّيْلِ، لِأَنَّهَا ٱضْطَجَعَتْ عَلَيْهِ.١٩
20 ੨੦ ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ।
فَقَامَتْ فِي وَسَطِ ٱللَّيْلِ وَأَخَذَتِ ٱبْنِي مِنْ جَانِبِي وَأَمَتُكَ نَائِمَةٌ، وَأَضْجَعَتْهُ فِي حِضْنِهَا، وَأَضْجَعَتِ ٱبْنَهَا ٱلْمَيْتَ فِي حِضْنِي.٢٠
21 ੨੧ ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ ।
فَلَمَّا قُمْتُ صَبَاحًا لِأُرَضِّعَ ٱبْنِي، إِذَا هُوَ مَيْتٌ. وَلَمَّا تَأَمَّلْتُ فِيهِ فِي ٱلصَّبَاحِ، إِذَا هُوَ لَيْسَ ٱبْنِيَ ٱلَّذِي وَلَدْتُهُ».٢١
22 ੨੨ ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ। ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ।
وَكَانَتِ ٱلْمَرْأَةُ ٱلْأُخْرَى تَقُولُ: «كَلَّا، بَلِ ٱبْنِيَ ٱلْحَيُّ وَٱبْنُكِ ٱلْمَيْتُ». وَهَذِهِ تَقُولُ: «لَا، بَلِ ٱبْنُكِ ٱلْمَيْتُ وَٱبْنِيَ ٱلْحَيُّ». وَتَكَلَّمَتَا أَمَامَ ٱلْمَلِكِ.٢٢
23 ੨੩ ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ।
فَقَالَ ٱلْمَلِكُ: «هَذِهِ تَقُولُ: هَذَا ٱبْنِيَ ٱلْحَيُّ وَٱبْنُكِ ٱلْمَيْتُ، وَتِلْكَ تَقُولُ: لَا، بَلِ ٱبْنُكِ ٱلْمَيْتُ وَٱبْنِيَ ٱلْحَيُّ».٢٣
24 ੨੪ ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਉਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ।
فَقَالَ ٱلْمَلِكُ: «اِيتُونِي بِسَيْفٍ». فَأَتَوْا بِسَيْفٍ بَيْنَ يَدَيِ ٱلْمَلِكِ.٢٤
25 ੨੫ ਪਾਤਸ਼ਾਹ ਨੇ ਆਖਿਆ, ਇਸ ਜਿਉਂਦੇ ਬੱਚੇ ਨੂੰ ਦੋ ਹਿੱਸਿਆਂ ਵਿੱਚ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ।
فَقَالَ ٱلْمَلِكُ: «ٱشْطُرُوا ٱلْوَلَدَ ٱلْحَيَّ ٱثْنَيْنِ، وَأَعْطُوا نِصْفًا لِلْوَاحِدَةِ وَنِصْفًا لِلْأُخْرَى».٢٥
26 ੨੬ ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।
فَتَكَلَّمَتِ ٱلْمَرْأَةُ ٱلَّتِي ٱبْنُهَا ٱلْحَيُّ إِلَى ٱلْمَلِكِ، لِأَنَّ أَحْشَاءَهَا ٱضْطَرَمَتْ عَلَى ٱبْنِهَا، وَقَالَتِ: «ٱسْتَمِعْ يَا سَيِّدِي. أَعْطُوهَا ٱلْوَلَدَ ٱلْحَيَّ وَلَا تُمِيتُوهُ». وَأَمَّا تِلْكَ فَقَالَتْ: «لَا يَكُونُ لِي وَلَا لَكِ. اُشْطُرُوهُ».٢٦
27 ੨੭ ਪਾਤਸ਼ਾਹ ਨੇ ਉੱਤਰ ਦੇ ਕੇ ਆਖਿਆ ਕਿ ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਨਾ ਮਾਰੋ ਕਿਉਂ ਜੋ ਇਸ ਦੀ ਮਾਤਾ ਇਹੋ ਹੀ ਹੈ।
فَأَجَابَ ٱلْمَلِكُ وَقَالَ: «أَعْطُوهَا ٱلْوَلَدَ ٱلْحَيَّ وَلَا تُمِيتُوهُ فَإِنَّهَا أُمُّهُ».٢٧
28 ੨੮ ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ।
وَلَمَّا سَمِعَ جَمِيعُ إِسْرَائِيلَ بِٱلْحُكْمِ ٱلَّذِي حَكَمَ بِهِ ٱلْمَلِكُ خَافُوا ٱلْمَلِكَ، لِأَنَّهُمْ رَأَوْا حِكْمَةَ ٱللهِ فِيهِ لِإِجْرَاءِ ٱلْحُكْمِ.٢٨

< 1 ਰਾਜਿਆਂ 3 >